ਮਨੁੱਖੀ ਅਧਿਕਾਰ ਦਿਵਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਮਨੁੱਖੀ ਅਧਿਕਾਰ ਦਿਵਸ
HumanRightsLogo.svg
ਮਨੁੱਖੀ ਅਧਿਕਾਰ ਦਿਵਸ ਦਾ ਲੋਗੋ ਜੋ 23 ਸਤੰਬਰ 2011 ਨੂੰ ਜਾਰੀ ਕੀਤਾ
ਹੋਰ ਨਾਮHDR
ਮਨਾਉਣ ਦਾ ਸਥਾਨਸੰਯੁਕਤ ਰਾਸ਼ਟਰ ਸੰਘ ਦੇ ਮੈਂਬਰ ਦੇਸ਼
ਜਸ਼ਨਸੰਯੁਕਤ ਰਾਸ਼ਟਰ ਸੰਘ
ਸ਼ੁਰੂ1948
ਤਾਰੀਖ਼10 ਦਸੰਬਰ
ਸਮਾਂ1 ਦਿਨ

ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਹਨਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।[1][2]

ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।

ਬਾਹਰੀ ਲਿੰਕ[ਸੋਧੋ]

ਹਵਾਲੇ[ਸੋਧੋ]

  1. ਫਰਮਾ:UN document
  2. Office of the High Commission for Human Rights (2009). "The History of Human Rights Day". Retrieved 29 October 2009.