ਮਨੁੱਖੀ ਹੱਕ
ਮਨੁੱਖੀ ਹੱਕ ਜਾਂ ਮਨੁੱਖੀ ਅਧਿਕਾਰ ਉਹ ਸਦਾਚਾਰੀ ਅਸੂਲ ਹਨ ਜੋ ਮਨੁੱਖੀ ਵਤੀਰੇ ਦੇ ਕੁਝ ਖ਼ਾਸ ਮਿਆਰਾਂ ਨੂੰ ਉਲੀਕਦੇ ਜਾਂ ਥਾਪਦੇ ਹਨ ਅਤੇ ਜਿਹਨਾਂ ਦੀ ਕੌਮੀ ਅਤੇ ਕੌਮਾਂਤਰੀ ਕਨੂੰਨ ਵਿੱਚ ਕਨੂੰਨੀ ਹੱਕਾਂ ਦੇ ਤੁੱਲ ਬਾਕਾਇਦਾ ਰਾਖੀ ਕੀਤੀ ਜਾਂਦੀ ਹੈ।[1] ਇਹਨਾਂ ਨੂੰ ਆਮ ਤੌਰ 'ਤੇ ਨਾ-ਖੋਹਣਯੋਗ ਮੂਲ ਹੱਕ ਮੰਨਿਆ ਜਾਂਦਾ ਹੈ ਜੋ ਹਰੇਕ ਮਨੁੱਖ ਲਈ ਸੁਭਾਵਿਕ ਹੀ ਇਸ ਕਰਕੇ ਲਾਜ਼ਮੀ ਹਨ ਕਿਉਂਕਿ ਉਹ ਇੱਕ ਮਨੁੱਖ ਹੈ।[2] ਭਾਵ ਮਨੁੱਖੀ ਹੱਕ ਸਰਬਵਿਆਪਕ (ਸਾਰੇ ਕਿਤੇ ਲਾਗੂ ਹੋਣ ਵਾਲ਼ੇ) ਅਤੇ ਸਮਾਨ (ਸਾਰਿਆਂ ਵਾਸਤੇ ਇੱਕੋ ਜਿਹੇ) ਸਮਝੇ ਜਾਂਦੇ ਹਨ। ਮਨੁੱਖੀ ਹੱਕਾਂ ਦਾ ਸਿਧਾਂਤ ਕੌਮਾਂਤਰੀ ਕਨੂੰਨ, ਸੰਸਾਰੀ ਅਤੇ ਖੇਤਰੀ ਅਦਾਰਿਆਂ ਵਿੱਚ ਕਾਫ਼ੀ ਪ੍ਰਭਾਵੀ ਰਿਹਾ ਹੈ। ਇੱਕ ਲੰਬਾ ਇਤਿਹਾਸਕ ਪੈਂਡਾ ਤੈਅ ਕਰਕੇ ਵਰਗ ਅਤੇ ਨਸਲ ਭੇਦ ਤੋਂ ਉਪਰ ਉਠ ਕੇ ਸਾਰੇ ਮਨੁੱਖਾਂ ਦੇ ਬਰਾਬਰ ਅਧਿਕਾਰਾਂ ਦੀ ਧਾਰਨਾ ਤਕ ਪੁੱਜੀ। [3]
ਵਿਸ਼ਾ ਸੂਚੀ
ਇਤਿਹਾਸ[ਸੋਧੋ]
- 13ਵੀਂ ਸਦੀ ’ਚ ਪ੍ਰਸਿੱਧ ਆਜ਼ਾਦੀ ਦਾ ਪ੍ਰਵਾਨਾ ਮੈਗਨਾ ਕਾਰਟਾ ਸੁਲਤਾਨ ਅਤੇ ਜਗੀਰੂ ਸਰਦਾਰਾਂ ਵਿੱਚ ਹੋਇਆ ਅਜਿਹਾ ਪਹਿਲਾ ਸਮਝੌਤਾ ਮਨੁੱਖੀ ਅਧੀਕਾਰ ਦਾ ਮੁੱਢ ਸੀ।
- 1689 ’ਚ ਬਰਤਾਨੀਆਂ ਦੇ ਯੁਗ ਪਲਟਾਊਆਂ ਵੱਲੋਂ ਰਾਜੇ ਨੂੰ ਗੱਦੀਉਂ ਲਾਹ ਕੇ ਤੇ ਮਾਰ ਕੇ ‘ਬਿਲ ਆਫ ਰਾਈਟਸ (ਅਧਿਕਾਰ ਪੱਤਰ) ਪੇਸ਼ ਕੀਤਾ ਗਿਆ।
- 1776 ’ਚ ਅਮਰੀਕੀ ਇਨਕਲਾਬੀਆਂ ਨੇ ਅੰਗਰੇਜ਼ ਰਾਜੇ ਦੀ ਗੁਲਾਮੀ ਨੂੰ ਲਾਹ ਮਨੁੱਖੀ ਅਧਿਕਾਰਾਂ ਦੇ ਐਲਾਨ ਕੀਤਾ।
- ਫਰਾਂਸ ’ਚ ਹੋਏ ਇਨਕਲਾਬ ਨੇ ਮਨੁੱਖੀ ਅਧਿਕਾਰਾਂ ਦਾ ਇਕ ਬਹੁਤ ਹੀ ਮਹੱਤਵਪੂਰਨ ਐਲਾਨਨਾਮਾ ਕੀਤਾ।
ਅਹਿਦਨਾਮਾ[ਸੋਧੋ]
ਦੂਜੀ ਸੰਸਾਰ ਜੰਗ ਪਿੱਛੋਂ ਹੋਂਦ ’ਚ ਆਏ ਸੰਯੁਕਤ ਰਾਸ਼ਟਰ ਸੰਘ (ਯੂ.ਐਨ.ਓ.) ਨੇ 10 ਦਸੰਬਰ, 1948 ਨੂੰ ਮਨੁੱਖੀ ਅਧਿਕਾਰਾਂ ਦਾ ਐਲਾਨਨਾਮਾ ਪੇਸ਼ ਕੀਤਾ, ਉਸ ਨੂੰ ਦੁਨੀਆਂ ਦੀਆਂ ਬਹੁਤੀਆਂ ਹਕੂਮਤਾਂ ਨੇ ਪ੍ਰਵਾਨ ਕਰ ਲਿਆ। 30 ਮੱਦਾਂ ਵਾਲੇ ਇਸ ਐਲਾਨਨਾਮੇ ’ਚ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਕੀਤੀ ਗਈ ਹੈ। ਇਸ ’ਚ ਰਾਜਨੀਤਕ ਅਤੇ ਸਿਵਲ ਅਧਿਕਾਰਾਂ ਤੋਂ ਇਲਾਵਾ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਅਧਿਕਾਰ ਵੀ ਸ਼ਾਮਲ ਹਨ।
ਭਾਰਤ ਅਤੇ ਮਨੁੱਖੀ ਅਧਿਕਾਰ[ਸੋਧੋ]
- 1857 ਦੀ ਪਹਿਲੀ ਜੰਗੇ-ਆਜ਼ਾਦੀ ਵੇਲੇ ਹਰ ਖਿੱਤੇ ਅਤੇ ਹਰ ਵਰਗ ਵੱਲੋਂ ਚਲਾਈਆਂ ਗਈਆਂ ਅੰਗਰੇਜ਼ੀ ਰਾਜ ਵਿਰੁੱਧ ਲਹਿਰਾਂ ਨੇ ਮਨੁੱਖੀ ਅਧਿਕਾਰ ਦੀ ਮੰਗ ਕੀਤੀ।
- ਗ਼ਦਰ ਲਹਿਰ ਅਤੇ ਭਾਰਤੀ ਸਮਾਜਵਾਦੀ ਰਿਪਬਲੀਕਨ ਆਰਮੀ ਨੇ ਕਿਹਾ ਕਿ ਮਨੁੱਖੀ ਆਜ਼ਾਦੀ ਮੁਕੰਮਲ ਉਦੋਂ ਹੀ ਹੁੰਦੀ ਹੈ ਜਦੋਂ ਸਮਾਜ ਵਿੱਚ ਆਰਥਿਕ ਅਸਾਵਾਂਪਣ ਨਾ ਹੋਵੇ, ਬਰਾਬਰਤਾ ਵਾਲਾ ਅਤੇ ਲੁੱਟ ਰਹਿਤ ਸਮਾਜ ਹੋਵੇ।
- ਕਾਂਗਰਸ ਨੇ 26 ਜਨਵਰੀ, 1930 ਨੂੰ ਲਾਹੌਰ ਇਜਲਾਸ ’ਚ ਸੰਪੂਰਨ ਆਜ਼ਾਦੀ ਦਾ ਮਸੌਦਾ ਮਨੁੱਖੀ ਹੱਕਾਂ ਦੀ ਰਾਖੀ ਹੈ।
- ਜੀਵਨ ਦਾ ਅਧਿਕਾਰ (ਧਾਰਾ 21) ਮੁੱਢਲਾ ਮਨੁੱਖੀ ਅਧਿਕਾਰ ਹੈ।
- ਭਾਰਤੀ ਰਾਜ ਵਿੱਚ ਵਿਚਾਰ ਪ੍ਰਗਟ ਕਰਨ, ਲਿਖਣ ਬੋਲਣ ਤੇ ਜਥੇਬੰਦ ਹੋਣ ਦੇ ਮਨੁੱਖੀ ਅਧਿਕਾਰਾਂ ਹਨ।
- ਔਰਤਾਂ ’ਤੇ ਅੱਤਿਆਚਾਰ ਅਤੇ ਲਿੰਗਕ ਵਿਤਕਰਾ ਨਾ ਹੋ।
- ਮਨੁੱਖ ਨੂੰ ਵਿਦਿਆ ਅਤੇ ਸਿਹਤ ਦੇ ਮੁੱਢਲੇ ਬੁਨਿਆਦੀ ਅਧਿਕਾਰਾਂ ਦਾ ਹੱਕ ਹੈ।
- ਮਨੁੱਖ ਦੇ ਆਜ਼ਾਦ ਵਿਚਰਨ ਅਤੇ ਕਿਤੇ ਵੀ ਕੰਮ ਕਰਨ, ਕੋਈ ਧਰਮ ਅਪਣਾਉਣ ਜਾਂ ਨਾ ਅਪਣਾਉਣ ਦਾ ਹੱਕ ਮਨੁੱਖੀ ਅਧਿਕਾਰ ਹੈ।