ਮੁਦਕੀ ਦੀ ਲੜਾਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਮੁਦਕੀ ਦੀ ਲੜਾਈ
ਪਹਿਲੀ ਐਂਗਲੋ ਸਿੱਖ ਜੰਗ ਦਾ ਹਿੱਸਾ
Bataille de Mudki 1.jpg
ਮੁਦਕੀ ਦੀ ਲੜਾਈ, ਹੇਨਰੀ ਮਾਰਤੇਸ ਦੁਆਰਾ
ਮਿਤੀ 18 ਦਸੰਬਰ 1845
ਥਾਂ/ਟਿਕਾਣਾ
ਨਤੀਜਾ ਬ੍ਰਿਟਿਸ਼ ਫੌਜ ਦੀ ਜਿੱਤ
ਲੜਾਕੇ
Punjab flag.svg ਸਿੱਖ ਸਲਤਨਤ Flag of the British East India Company (1801).svg ਈਸਟ ਇੰਡੀਆ ਕੰਪਨੀ
ਫ਼ੌਜਦਾਰ ਅਤੇ ਆਗੂ
ਲਾਲ ਸਿੰਘ ਸਰ ਹਿਊ ਗਫ਼
ਸਰ ਹੇਨਰੀ ਹਾਰਡਿੰਗ
ਤਾਕਤ
10,000[1] - 20,000
22 ਗੰਨ[2]
10,000[2]-11,000[1]
42 ਗੰਨ
ਮੌਤਾਂ ਅਤੇ ਨੁਕਸਾਨ
ਪਤਾ ਨਹੀਂ 215 ਮੌਤਾਂ
657 ਜ਼ਖਮੀ[1]

ਗੁਣਕ: 30°47′N 74°53′E / 30.783°N 74.883°E / 30.783; 74.883

ਮੁਦਕੀ ਦੀ ਲੜਾਈ ਈਸਟ ਇੰਡੀਆ ਕੰਪਨੀ ਅਤੇ ਸਿੱਖ ਸਲਤਨਤ ਵਿਚਕਾਰ 18 ਦਸੰਬਰ 1845 ਈ. ਵਿੱਚ ਹੋਈ ਸੀ। ਬ੍ਰਿਟਿਸ਼ ਫੌਜ ਨੇ ਇਹ ਲੜਾਈ ਬਹੁਤ ਭਾਰੀ ਨੁਕਸਾਨ ਤੋਂ ਬਾਅਦ ਜਿੱਤੀ।

ਪਿਛੋਕੜ[ਸੋਧੋ]

ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਗਵਾਂਢੀ ਰਾਜਾਂ ਨਾਲ ਮਿੱਤਰਤਾ ਦੀ ਨੀਤੀ ਅਪਣਾਈ। ਉਹਨਾਂ ਨੇ ਅੰਗਰੇਜਾਂ ਨਾਲ ਵੀ ਇਸੇ ਤਰ੍ਹਾਂ ਕੀਤਾ ਅਤੇ ਉਹਨਾਂ ਨਾਲ ਅੰਮ੍ਰਿਤਸਰ ਦੀ ਸੰਧੀ ਕੀਤੀ ਅਤੇ ਦੂਜੇ ਪਾਸੇ ਆਪਣੇ ਰਾਜ ਨੂੰ ਵਧਾਉਂਦੇ ਰਹੇ। 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਸਲਤਨਤ ਵਿੱਚ ਬਹੁਤ ਗੜਬੜ ਅਤੇ ਕਤਲੋਗਾਰਤ ਸ਼ੁਰੂ ਹੋ ਗਈ। ਇਸ ਦੇ ਮੁੱਖ ਲੀਡਰ ਆਪ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਖਾਲਸਾ ਫੌਜ ਨੂੰ ਕਮਜੋਰ ਕਰਨ ਲਈ ਉਹਨਾਂ ਨੇ ਫੌਜ ਨੂੰ ਅੰਗਰੇਜਾਂ ਨਾਲ ਜੰਗ ਸ਼ੁਰੂ ਕਰ ਦਿੱਤੀ।

ਅੰਗਰੇਜਾਂ ਨੇ ਵੀ ਮਹਾਰਾਜੇ ਦੇ ਮੌਤ ਤੋਂ ਬਾਅਦ ਆਪਣੀ ਸੀਮਾ ਨੇੜੇ ਫੌਜ ਦੀ ਗਿਣਤੀ ਵਧਾਉਣੀ ਸ਼ੁਰੂ ਕਰ ਦਿੱਤੀ ਸੀ। ਉਹ ਆਪਣੀ ਕੂਟਨੀਤੀ ਅਨੁਸਾਰ ਬਾਰ ਬਾਰ ਸਿੱਖਾਂ ਦੇ ਮਾਮਲਿਆਂ ਵਿੱਚ ਦਖ਼ਲ ਵੀ ਦੇਣ ਲੱਗੇ। ਇੱਧਰ ਰਾਜਾ ਧਿਆਨ ਸਿੰਘ ਨੇ ਵੀ ਖਾਲਸਾ ਫੌਜ ਨੂੰ ਇਹ ਕਹਿ ਕੇ ਭੜਕਾਇਆ ਕਿ ਉਹਨਾਂ ਦੇ ਸ਼ਾਸ਼ਕ ਅੰਗਰੇਜਾਂ ਨਾਲ ਮਿਲੇ ਹੋਏ ਹਨ ਅਤੇ ਉਹ ਪੰਜਾਬ ਨੂੰ ਅੰਗਰੇਜਾਂ ਹੱਥੀ ਵੇਚਣ ਲਈ ਤਿਆਰ ਹਨ। ਉਹਨਾਂ ਨੇ ਮਹਾਰਾਜਾ ਖੜਕ ਸਿੰਘ ਤੇ ਇਹ ਇਲਜ਼ਾਮ ਲਾਇਆ ਅਤੇ ਖਾਲਸਾ ਫੌਜ ਨੂੰ ਅੰਗਰੇਜਾਂ ਖਿਲਾਫ਼ ਭੜਕਾਇਆ। ਇਸ ਤਰ੍ਹਾਂ ਉਹਨਾਂ ਨੇ ਵੀ ਇਸ ਲੜਾਈ ਲਈ ਰਸਤਾ ਤਿਆਰ ਕੀਤਾ।

ਲੜਾਈ[ਸੋਧੋ]

1845 ਦੇ ਸ਼ੁਰੂ ਵਿਚ ਲਾਰਡ ਹਾਰਡਿੰਗ ਅਤੇ ਜਨਰਲ ਗਫ਼ ਨੇ ਦਰਿਆ ਸਤਲੁਜ 'ਤੇ ਪੁਲ ਬਣਾਉਣ ਦੀ ਨੀਅਤ ਨਾਲ ਨਵੀਆਂ ਬੇੜੀਆਂ ਬਣਵਾਉਣੀਆਂ ਸ਼ੁਰੂ ਕਰ ਦਿਤੀਆਂ ਸਨ। ਅੰਗਰੇਜ਼ਾਂ ਨੇ ਅਪਣੇ ਏਜੰਟ ਜਰਨੈਲ ਤੇਜਾ ਸਿੰਘ ਰਾਹੀਂ ਸਿੱਖ ਫ਼ੌਜਾਂ ਨੂੰ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ। ਉਹਨਾਂ ਨੇ ਲਾਹੌਰ ਵਿਚ ਇਹ ਪ੍ਰਾਪੇਗੰਡਾ ਸ਼ੁਰੂ ਕਰ ਦਿਤਾ ਕਿ ਅੰਗਰੇਜ਼, ਲਾਹੌਰ ਉਤੇ ਕਬਜਾ ਕਰਨ ਦੀਆਂ ਤਿਆਰੀਆਂ ਕਰੀ ਬੈਠੇ ਹਨ ਅਤੇ ਉਹਨਾਂ ਦੇ ਹਮਲੇ ਤੋਂ ਪਹਿਲਾਂ ਹੀ ਸਾਨੂੰ ਹਮਲਾ ਕਰ ਦੇਣਾ ਚਾਹੀਦਾ ਹੈ। ਨਵੰਬਰ 1845 ਵਿਚ ਸਿੱਖ ਫ਼ੌਜ ਦੇ ਮੁਖੀ ਆਗੂ ਰਣਜੀਤ ਸਿੰਘ ਦੀ ਸਮਾਧ 'ਤੇ ਇਕੱਠੇ ਹੋਏ। ਇਸ ਮੀਟਿੰਗ ਵਿਚ ਜੰਗ ਬਾਰੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀਵਾਲਾ ਨੇ ਅੰਗਰੇਜ਼ਾਂ ਨਾਲ ਲੜਾਈ ਨਾ ਕਰਨ ਦੀ ਸਲਾਹ ਦਿਤੀ। ਪਰ ਦੂਜੇ ਪਾਸੇ ਸਾਜ਼ਸ਼ੀ ਬ੍ਰਾਹਮਣ ਅਤੇ ਡੋਗਰੇ ਹਮਲੇ ਦੇ ਹੱਕ ਵਿਚ ਸਨ। ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀ ਦੀਆਂ ਸਲਾਹਾਂ ਨੂੰ ਨਜ਼ਰ-ਅੰਦਾਜ਼ ਕਰਵਾ ਕੇ, ਲਾਲ ਸਿੰਘ ਤੇ ਤੇਜਾ ਸਿੰਘ ਨੇ, ਅੰਗਰੇਜ਼ਾਂ ਨਾਲ ਜੰਗ ਸਬੰਧੀ ਸਾਰੇ ਹੱਕ ਆਪ ਹਾਸਲ ਕਰ ਲਏ।

ਉਧਰ ਅਗੰਰੇਜ਼ਾਂ ਨੇ ਵੀ 20 ਨਵੰਬਰ, 1845 ਦੇ ਦਿਨ ਅੰਬਾਲਾ ਤੇ ਮੇਰਠ ਛਾਉਣੀਆਂ ਵਿਚ ਬੈਠੀ ਫ਼ੌਜ ਨੂੰ ਤਿਆਰ ਰਹਿਣ ਦਾ ਹੁਕਮ ਦੇ ਦਿਤਾ ਸੀ। 10 ਦਸੰਬਰ, 1845 ਨੂੰ ਇਹ ਫ਼ੌਜਾਂ ਫ਼ਿਰੋਜ਼ਪੁਰ ਵਲ ਚਲ ਵੀ ਚੁਕੀਆਂ ਸਨ। ਇਸ ਦੇ ਨਾਲ ਹੀ ਲੁਧਿਆਣਾ ਵਿਚ ਅੰਗਰੇਜ਼ੀ ਫ਼ੌਜ ਦਾ ਬਰੀਗੇਡੀਅਰ ਵ੍ਹੀਲਰ ਵੀ ਇੱਕ ਵੱਡੀ ਫ਼ੌਜ ਲੈ ਕੇ ਫ਼ਿਰੋਜ਼ਪੁਰ ਵਲ ਚਲ ਪਿਆ ਸੀ। 17 ਦਸੰਬਰ, 1845 ਦੀ ਸ਼ਾਮ ਨੂੰ ਅੰਗਰੇਜ਼ੀ ਫ਼ੌਜ ਮੁੱਦਕੀ ਵਿਚ ਪਹੁੰਚ ਚੁੱਕੀ ਸੀ। ਅੰਗਰੇਜ਼ਾਂ ਦੀ ਅੰਬਾਲਾ, ਲੁਧਿਆਣਾ ਤੇ ਫ਼ਿਰੋਜ਼ਪੁਰ ਵਿਚਲੀਆਂ ਫ਼ੌਜਾਂ ਦੀ ਕੁਲ ਗਿਣਤੀ ਸਤਾਰਾਂ ਹਜ਼ਾਰ ਸੀ ਤੇ ਉਹਨਾਂ ਕੋਲ 69 ਤੋਪਾਂ ਸਨ।

“ਸਿੱਖ ਬੜੇ ਆਰਾਮ ਨਾਲ ਅੰਗਰੇਜ਼ਾਂ ਨੂੰ ਹਰਾ ਕੇ ਦਿੱਲੀ ਪੁੱਜ ਸਕਦੇ ਸਨ ਪਰ ਲਾਲ ਸਿੰਘ ਨੇ ਸਿੱਖ ਫ਼ੌਜਾਂ ਨੂੰ ਬੱਦੋਵਾਲ ਤੋਂ ਅੱਗੇ ਨਹੀਂ ਜਾਣ ਦਿਤਾ ਤੇ ਫਿਰ ਸਤਲੁੁਜ ਦਰਿਆ ਦੇ ਕੰਢੇ ਤਕ ਹੀ ਰੁਕਣ ਦਾ ਹੁਕਮ ਦੇ ਦਿਤਾ
ਸਮਾਈਥ

ਲਾਹੌਰ ਵਿਚ ਲਾਲ ਸਿੰਘ ਤੇ ਤੇਜਾ ਸਿੰਘ ਨੇ 24 ਨਵੰਬਰ, 1845 ਨੂੰ ਫ਼ੌਜਾਂ ਨੂੰ ਕੂਚ ਕਰਨ ਦਾ ਹੁਕਮ ਦੇ ਦਿਤਾ ਸੀ। 12 ਦਸੰਬਰ ਨੂੰ ਇਹ ਫ਼ੌਜਾਂ ਦਰਿਆ ਪਾਰ ਕਰ ਕੇ ਲਾਹੌਰ ਦਰਬਾਰ ਦੇ ਸਤਲੁਜ ਦਰਿਆ ਦੇ ਦੂਜੇ ਪਾਸੇ ਪਹੁੰਚ ਗਈਆਂ। ਇਨ੍ਹਾਂ ਸਿੱਖ ਫ਼ੌਜਾਂ ਵਿਚ ਗ਼ੱਦਾਰਾਂ ਨੇ ਇਹ ਅਫ਼ਵਾਹ ਫੈਲਾਈ ਹੋਈ ਸੀ ਕਿ ਅੰਗਰੇਜ਼ਾਂ ਨੂੰ ਹਰਾ ਕੇ ਦਿੱਲੀ 'ਤੇ ਕਬਜ਼ਾ ਕਰ ਲਿਆ ਜਾਵੇਗਾ ਅਤੇ ਇਸ ਮਗਰੋਂ ਕਲਕੱਤਾ ਕਾਬੂ ਕਰ ਕੇ ਲੰਡਨ ਵਲ ਮਾਰਚ ਕੀਤਾ ਜਾਵੇਗਾ ਤੇ ਉਥੇ ਹਕੂਮਤ ਕਾਇਮ ਕੀਤੀ ਜਾਵੇਗੀ।

ਅੰਗਰੇਜ਼ਾਂ ਨਾਲ ਬਣਾਈ ਯੋਜਨਾ ਮੁਤਾਬਕ ਲਾਲ ਸਿੰਘ ਨੇ ਮੁਦਕੀ ਵਲ ਹਮਲਾ ਕਰਵਾਇਆ। 18 ਦਸੰਬਰ, 1845 ਦੇ ਦਿਨ ਮੁਦਕੀ ਵਿਚ ਹੋਈ ਇਸ ਲੜਾਈ ਵਿਚ ਸਿੱਖ ਫ਼ੌਜਾਂ ਨੇ ਅੰਗਰੇਜ਼ਾਂ ਨੂੰ ਬੁਰੀ ਤਰ੍ਹਾਂ ਹਰਾਇਆ। ਇਸ ਲੜਾਈ ਵਿਚ ਗਵਰਨਰ ਜਨਰਲ ਦੇ ਦੋ ਏਅਡੀਜ਼, ਸਰ ਰਾਬਰਟ ਸੇਲ ਤੇ ਸਰ ਜੌਸਫ਼ ਮੈਕਗੈਸਕਿਲ, ਤੋਂ ਇਲਾਵਾ 215 ਅੰਗਰੇਜ਼ ਫ਼ੌਜੀ ਮਾਰੇ ਗਏ ਸਨ ਤੇ 657 ਜ਼ਖ਼ਮੀ ਹੋਏ ਸਨ।

ਇਹ ਵੀ ਦੇਖੋ[ਸੋਧੋ]

ਫ਼ਿਰੋਜ਼ਸ਼ਾਹ ਦੀ ਲੜਾਈ

ਬੱਦੋਵਾਲ

ਆਲੀਵਾਲ ਦੀ ਲੜਾਈ

ਸਭਰਾਵਾਂ ਦੀ ਲੜਾਈ

ਹਵਾਲੇ[ਸੋਧੋ]

  1. 1.0 1.1 1.2 Tucker, Spencer C. (2009). A Global Chronology of Conflict: From the Ancient World to the Modern Middle ... p. 1174. 
  2. 2.0 2.1 Perrett, p.184

ਸਰੋਤ[ਸੋਧੋ]