ਸਮੱਗਰੀ 'ਤੇ ਜਾਓ

ਮੁਹੰਮਦ ਅਜ਼ੀਜ਼

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਪਿਸ਼ਾਵਰ ਦਾ ਹਾਕਮ ਸੀ। 14 ਮਾਰਚ 1823 ਨੂੰ ਮੁਹੰਮਦ ਅਜ਼ੀਜ਼ ਖਾਂ ਨੇ ਬਗ਼ਾਵਤ ਕਰ ਦਿੱਤੀ। ਲੱਖਾਂ ਦੀ ਗਿਣਤੀ ਵਿੱਚ ਸੈਨਾ ਇਕੱਠੀ ਕਰ ਕੇ ਉਸ ਨੇ ਕਈ ਥਾਂ ਸਿੱਖ ਰਾਜ ਵਿਰੁੱਧ ਜੰਗ ਛੇੜ ਦਿੱਤੀ। ਨੁਸ਼ਹਿਰੇ ਲੁੰਭੇ ਦਰਿਆ ਕੋਲ ਉਸ ਨੇ ਭਾਰੀ ਤੋਪਖਾਨੇ ਦੀ ਸਹਾਇਤਾ ਨਾਲ ਸਿੱਖ ਫ਼ੌਜਾਂ ਦਾ ਪਿਸ਼ਾਵਰ ਨੂੰ ਜਾਣ ਵਾਲਾ ਰਾਹ ਰੋਕ ਲਿਆ। ਮਹਾਰਾਜਾ ਰਣਜੀਤ ਸਿੰਘ ਨੇ ਆਪਣੀਆਂ ਫ਼ੌਜਾਂ ਲੈ ਕੇ ਅਟਕ ਨੂੰ ਪਾਰ ਕੀਤਾ, ਫਿਰ ਉਹਨਾਂ ਨੂੰ ਨੁਸ਼ਹਿਰੇ ਵੱਲ ਪੀਰ ਸਬਾਕ ਦੇ ਸਥਾਨ ਤੇ ਦੁਸ਼ਮਣ ਦੀਆਂ ਫ਼ੌਜਾਂ ਦੀ ਤਿਆਰੀ ਬਾਰੇ ਸੂਚਨਾ ਮਿਲੀ। ਸਿੰਘਾਂ ਨੇ ਅਰਦਾਸ ਕੀਤੀ ਤੇ ਚੜ੍ਹਾਈ ਸ਼ੁਰੂ ਕਰ ਦਿੱਤੀ ਪਰ ਉਸ ਵੇਲੇ ਤਕ ਪਿੱਛੋਂ ਤੋਪਾਂ ਨਹੀਂ ਸਨ ਪਹੁੰਚੀਆਂ, ਇਸ ਲਈ ਤੋਪਾਂ ਦੀ ਉਡੀਕ ਵਿੱਚ ਮੁਹਿੰਮ ਨੂੰ ਕੁਝ ਚਿਰ ਪਿੱਛੇ ਪਾਉਣਾ ਮੁਨਾਸਿਬ ਸਮਝਦਿਆਂ ਹੋਇਆਂ ਮਹਾਰਾਜਾ ਨੇ ਫ਼ੌਜਾਂ ਨੂੰ ਰੁਕਣ ਦਾ ਹੁਕਮ ਦਿੱਤਾ। ਅਕਾਲੀ ਫੂਲਾ ਸਿੰਘ ਨੇ ਮਹਾਰਾਜੇ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕੀਤੀ ਅਰਦਾਸ ਅਨੁਸਾਰ ਜੰਗ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਜੰਗ ਸਮੇਂ ਸ਼ਾਹੀ ਫੌਜਾਂ ਦੇ ਆਉਣ ਨਾਲ ਮੁਹੰਮਦ ਅਜ਼ੀਜ਼ ਮੈਦਾਨ ਵਿਚੋਂ ਪਿਛੇ ਹਟ ਗਿਆ।