ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਚੁਣਿਆ ਹੋਇਆ ਲੇਖ
|
ਸ਼ੇਰ ਸ਼ਾਹ ਸੂਰੀ (1486 – 22 ਮਈ 1545) ਉਤਰੀ ਭਾਰਤ ਵਿੱਚ ਸੂਰ ਵੰਸ਼ ਦਾ ਬਾਨੀ ਸੀ। ਭਾਰਤੀ ਇਤਿਹਾਸ ਵਿੱਚ ਲੋਹਪੁਰਸ਼, ਦਾਨਵੀਰ, ਪ੍ਰਬੁੱਧ ਯੋਧੇ ਵਜੋਂ ਉਹਦੀ ਵਡਿਆਈ ਕੀਤੀ ਜਾਂਦੀ ਹੈ। ਸ਼ੇਰ ਸ਼ਾਹ ਸੂਰੀ ਉਨ੍ਹਾਂ ਗਿਣੇ ਚੁਣੇ ਵਿਦੇਸ਼ੀ ਬਾਦਸ਼ਾਹਾਂ ਵਿੱਚੋਂ ਸੀ, ਜਿਸ ਨੇ ਭਾਰਤ ਵਰਗੇ ਵਿਸ਼ਾਲ ਉਪ-ਮਹਾਂਦੀਪ ਨੂੰ ਇੱਕ ਸੂਤਰ ’ਚ ਬੰਨ੍ਹਣ ਦੀ ਕੋਸ਼ਿਸ਼ ਕੀਤੀ। ਸ਼ੇਰ ਸ਼ਾਹ ਸੂਰੀ ਬੜਾ ਦੂਰ-ਅੰਦੇਸ਼ ਤੇ ਤੀਖਣ ਬੁੱਧੀ ਦਾ ਮਾਲਕ ਸੀ। ਆਪਣੀ ਲਿਆਕਤ ਅਤੇ ਤੀਬਰ ਇੱਛਾ ਸਦਕਾ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਦੇ ਬਲਬੂਤੇ ਉਹ ਮੁਗ਼ਲਾਂ ਨੂੰ ਹਰਾ ਕੇ ਦਿੱਲੀ ਦੇ ਤਖ਼ਤ ਦਾ ਮਾਲਕ ਬਣਿਆ। 7 ਜੂਨ 1539 ਨੂੰ ਮੁਗਲ ਸਲਤਨਤ ਸ਼ਾਸਕ ਹੁਮਾਯੂੰ ਨੂੰ ਸ਼ੇਰ ਸ਼ਾਹ ਸੂਰੀ ਨੇ ਚੌਸਾ ਦੀ ਲੜਾਈ 'ਚ ਹਰਾ ਦਿੱਤਾ। ਜਦੋਂ ਅਫ਼ਗਾਨਾਂ ਦੇ ਸਾਹੂ ਖੇਲ ਕਬੀਲੇ ਦੇ ਸਰਦਾਰ ਸੁਲਤਾਨ ਬਹਿਲੋਲ ਨੇ ਦਿੱਲੀ ’ਤੇ ਆਪਣਾ ਰਾਜ ਕਾਇਮ ਕੀਤਾ ਉਸ ਸਮੇਂ ਦੇਸ਼ ਦੀ ਹਾਲਤ ਬੜੀ ਡਾਵਾਂਡੋਲ ਸੀ। ਇਸੇ ਕਰਕੇ ਬਹਿਲੋਲ ਦੀ ਇੱਛਾ ਸੀ ਕਿ ਅਫ਼ਗਾਨਿਸਤਾਨ ਤੋਂ ਵੱਧ ਤੋਂ ਵੱਧ ਲੋਕ ਹਿੰਦੋਸਤਾਨ ਮੰਗਵਾਏ ਜਾਣ। ਸੁਲਤਾਨ ਬਹਿਲੋਲ ਦੀ ਇੱਛਾ ਤੇ ਦਰਿਆਦਿਲੀ ਦਾ ਫ਼ਾਇਦਾ ਉਠਾਉਂਦਿਆਂ ਅਨੇਕਾਂ ਅਫ਼ਗਾਨ ਪਰਿਵਾਰ ਭਾਰਤ ਵੱਲ ਚੱਲ ਪਏ।
|
|
|
|
|
|
ਕੀ ਤੁਸੀਂ ਜਾਣਦੇ ਹੋ?...
|
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 101ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
|
ਖ਼ਬਰਾਂ
|
- ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ
- ਲਤਾ ਦੇ ਸਨਮਾਨ ’ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
- ਜੰਮੂ ਕਸ਼ਮੀਰ ਦੇ ਅਸੈਂਬਲੀ ਹਲਕਿਆਂ ’ਚ ਵੱਡੇ ਫੇਰ-ਬਦਲ ਦੀ ਤਜਵੀਜ਼
ਹੱਦਬੰਦੀ ਕਮਿਸ਼ਨ ਨੇ ਪੰਜ ਸਹਾਇਕ ਮੈਂਬਰਾਂ ਤੋਂ 14 ਫਰਵਰੀ ਤੱਕ ਸੁਝਾਅ ਮੰਗੇ; ਰਿਪੋਰਟ ’ਚ ਨੈਸ਼ਨਲ ਕਾਨਫਰੰਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ
- ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ
|
|
ਚੁਣੀ ਹੋਈ ਤਸਵੀਰ
ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ
ਹੋਰ ਵਿਕੀਮੀਡੀਆ ਯੋਜਨਾਵਾਂ
ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।
ਜੇ ਤੁਹਾਨੂੰ ਇਹ ਵਿਸ਼ਵਕੋਸ਼ ਜਾਂ ਇਸਦੇ ਦੂਜੇ ਪਰਿਯੋਜਨਾ ਲਾਹੇਵੰਦ ਲੱਗਦੇ ਹਨ, ਤਾਂ ਮਿਹਰਬਾਨੀ ਕਰਕੇ ਦਾਨ ਕਰਨ ਬਾਰੇ ਵਿਚਾਰ ਕਰੋ। ਦਾਨ ਦੀ ਵਰਤੋਂ ਮੁੱਖ ਤੌਰ ’ਤੇ ਸਰਵਰ ਸਮੱਗਰੀ ਖਰੀਦਣ ਲਈ ਕੀਤੀ ਜਾਂਦੀ ਹੈ।
|