ਸਮੱਗਰੀ 'ਤੇ ਜਾਓ

ਮੰਜੀ ਪ੍ਰਥਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ ਉਪਦੇਸ਼ ਸੁਣਦੇ ਅਤੇ ਧਾਰਮਿਕ ਵਿਸ਼ਿਆਂ ਉੱਤੇ ਵਿਚਾਰ ਵਟਾਂਦਰਾ ਕਰਦੇ ਸਨ। ਪਹਿਲੇ ਗੁਰੂ ਨੇ ਜਿਲ੍ਹਾ ਗੁਜਰਾਂਵਾਲਾ ਵਿਖੇ ਐਮਨਾਬਾਦ ਦੀ ਮੰਜੀ ਦਾ ਮੁੱਖੀ ਭਾਈ ਲਾਲੋ, ਤੁਲੰਬਾ ਵਿਖੇ ਸੱਜਣ ਠੱਗ ਨੂੰ ਅਤੇ ਬਨਾਰਸ ਵਿੱਚ ਚਿਤਰਦਾਸ ਬ੍ਰਾਹਮਣ ਥਾਪਿਆ। ਤੀਜੇ ਗੁਰੂ ਅਮਰ ਦਾਸ ਜੀ ਦੇ ਸਮੇਂ ਇਸ ਪ੍ਰਥਾ ਦਾ ਬਹੁਤ ਵਿਕਾਸ ਹੋਇਆ। ਉਹਨਾਂ ਨੇ ਆਪਣੇ ਅਧਿਆਤਮਕ ਇਲਾਕੇ ਨੂੰ 22 ਭਾਗਾਂ ਵਿੱਚ ਵੰਡਿਆ ਹੋਇਆ ਸੀ। ਹਰ ਭਾਗ “ਮੰਜੀ” ਅਖਵਾਉਂਦਾ ਸੀ। ਸਾਰੀਆਂ ਮੰਜੀਆਂ ਗੁਰੂ ਸਾਹਿਬ ਦੇ ਅਧੀਨ ਹੁੰਦੀਆਂ ਸਨ। ਹਰ ਮੰਜੀ ਵਿੱਚ ਲੰਗਰ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਸੀ। ਹਰ ਮੰਜੀ ਦਾ ਖਰਚ ਲੋਕਾਂ ਦੇ ਦਾਨ ਨਾਲ ਚਲਦਾ ਸੀ। ਪੰਜਵੇ ਗੁਰੂ ਅਰਜਨ ਦੇਵ ਨੇ ਸਰੋਵਰਾਂ ਅਤੇ ਮੰਦਿਰਾਂ ਦੀ ਉਸਾਰੀ ਲਈ ਧਨ ਦੀ ਜਰੂਰਤ ਕਰਕੇ ਮੰਜੀਆਂ ਦੀ ਗਿਣਤੀ ਵਧਾ ਦਿਤੀ । ਇਹ ਦੇ ਮੁੱਖੀ ਨੂੰ ਮਸੰਦਾਂ ਕਿਹਾ ਗਿਆ। ਇਹ ਮਸੰਦ ਆਪਣੇ ਅਸਲੀ ਮਕਸਦ ਨੂੰ ਭੁੱਲ ਕੇ ਗਲਤ ਰਸਤੇ ਪੈ ਗਏ ਇਸ ਕਾਰਨ ਇਸ ਪ੍ਰਥਾ ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਤਮ ਕਰ ਦਿੱਤਾ।[1]

ਹਵਾਲੇ

[ਸੋਧੋ]
  1. old.sgpc.net/CDN/Mahankosh.pdf