ਮੱਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਮੁਸਲਮਾਨਾਂ ਦਾ ਪਵਿੱਤਰਧਰਮ-ਧਾਮ ਜੋਅਰਬ ਦੇਸ਼ਵਿਚ ਸਥਿਤ ਹੈ ਅਤੇਜਿਥੇ ਹਜ਼ਰਤ ਮੁਹੰਮਦ ਨੇ ਜਨਮ ਲਿਆ ਸੀ।ਇਹ ਨਗਰ ਜੱਦਹ ਦੀ ਬੰਦਰਗਾਹਤੋਂ ਲਗਭਗ 100 ਕਿ.ਮੀ. ਦੂਰ ਪਥਰੀਲੀ ਧਰਤੀਉਤੇ ਵਸਿਆ ਹੈ। ਇਸ ਦੇ ਇਰਦ-ਗਿਰਦ ਦਾ ਇਲਾਕਾ ਬੜਾ ਖ਼ੁਸ਼ਕਅਤੇ ਗ਼ੈਰਾਬਾਦ ਹੈ। ਇਸ ਦੇ ਮਹੱਤਵ ਦਾ ਮੁੱਖਕਾਰਣ ‘ਕਾਅਬਾ’ ਹੈ। ਹਜ਼ਰਤ ਮੁਹੰਮਦ ਨੇ ਜੀਵਨਵਿਚ ਇਕ ਵਾਰਇਸ ਦੀ ਜ਼ਿਆਰਤ ਕਰਨਾ ਹਰਮੁਸਲਮਾਨ ਲਈਜ਼ਰੂਰੀ ਦਸਿਆ ਹੈ। ਕਾਅਬੇ ਨੂੰ ਕਿਸ ਨੇ ਬਣਵਾਇਆ, ਇਸ ਬਾਰੇ ਵਖ ਵਖ ਰਵਾਇਤਾਂ ਪ੍ਰਚਲਿਤ ਹਨ, ਪਰ ਸਭਤੋਂ ਮਹੱਤਵ- ਪੂਰਣ ਪਰੰਪਰਾਇਹ ਹੈ ਕਿ ਹਜ਼ਰਤ ਇਬਰਾਹੀਮ ਨੇ ਆਪਣੇ ਪੁੱਤਰਦੀ ਬਲੀ ਦੇਣਦੀ ਆਜ਼ਮਾਇਸ਼ ਵਿਚ ਸਫਲ ਹੋਣਉਪਰੰਤ ਆਪਣੇ ਪੁੱਤਰ ਇਸਮਾਈਲ ਦੇ ਸਹਿਯੋਗ ਨਾਲਧਰਮ-ਪ੍ਰਚਾਰ ਦੇ ਜਿਸ ਵਿਸ਼ਵਵਿਆਪੀ ਅੰਦੋਲਨ ਦਾ ਸੰਚਾਲਨ ਕੀਤਾ, ਉਸ ਦਾ ਆਰੰਭ ਕਾਅਬੇ ਵਾਲੀ ਥਾਂ ਤੋਂ ਹੋਇਆ ਸੀ। ਉਦੋਂ ਇਹ ਵੀ ਸਥਾਪਨਾ ਕੀਤੀ ਗਈਕਿ ਰੱਬਵਿਚ ਯਕੀਨਰਖਣ ਵਾਲੇਸਾਰੇ ਲੋਕਇਸ ਸਥਾਨ ਉਤੇ ਆ ਕੇ ਭਗਤੀਕਰਨ ਅਤੇ ਆਪਣੇ ਇਲਾਕਿਆਂ ਨੂੰ ਪਰਤਕੇ ਇਸਲਾਮ ਦਾ ਪ੍ਰਚਾਰਕਰਨ। ਹਜ਼ਰਤ ਇਬਰਾਹੀਮ ਦੇ ਦੇਹਾਂਤ ਤੋਂ ਬਾਦ ਕਾਅਬਾ ਕਈਵਾਰ ਡਿਗਿਆ ਅਤੇ ਫਿਰ ਤੋਂ ਉਸਾਰਿਆ ਗਿਆ। ਇਕ ਵਾਰ ਹਜ਼ਰਤ ਮੁਹੰਮਦ ਸਾਹਿਬ ਤੋਂ ਵੀ ਇਸ ਦੀ ਨੀਂਹਰਖਵਾਈ ਗਈ ਦਸੀ ਜਾਂਦੀ ਹੈ। ਹਜ਼ਰਤ ਮੁਹੰਮਦ ਸਾਹਿਬ ਤੋਂ ਪਹਿਲਾਂਕਾਅਬਾ ਵਿਚ ਅਨੇਕ ਬੁਤਸਥਾਪਿਤ ਸਨਜਿਨ੍ਹਾਂ ਦੀ ਪੂਜਾਕੀਤੀ ਜਾਂਦੀ ਸੀ। ਪਰ ਇਕ ਅੱਲ੍ਹਾਵਿਚ ਵਿਸ਼ਵਾਸਰਖਣ ਵਾਲੇ ਹਜ਼ਰਤ ਮੁਹੰਮਦ ਨੇ ਸਾਰਿਆਂ ਬੁੱਤਾਂਨੂੰ ਉਥੋਂਹਟਵਾ ਦਿੱਤਾ। ਕਾਅਬੇ ਦੀ ਵਰਤਮਾਨਇਮਾਰਤ ਦੀ ਉਸਾਰੀ ਸੰਨ 1040 ਈ. ਵਿਚ ਰੂਮਦੇਸ਼ ਦੇ ਉਸਮਾਨੀ ਬਾਦਸ਼ਾਹਮੁਰਾਦ ਚੌਥੇ ਨੇ ਕਰਵਾਈ ਜਿਸ ਵਿਚ ਸਮੇਂਸਮੇਂ ਥੋੜਾ ਬਹੁਤ ਸੁਧਾਰ ਹੁੰਦਾਰਿਹਾ। ਕਾਅਬੇ ਦੀ ਵਿਸ਼ਾਲਇਮਾਰਤ ਵਿਚ ਧਰਤੀ ਤੋਂ ਪੰਜ ਫੁਟਉੱਚਾਈ’ਤੇ ਸੰਗਿ-ਅਸਵਦ (ਕਾਲਾ ਪੱਥਰ) ਜੜ੍ਹਿਆ ਹੋਇਆ ਹੈ ਜਿਸ ਨੂੰ ਮੁਸਲਮਾਨ ਯਾਤ੍ਰੀ ਚੁੰਮਦੇ ਹਨ। ਕਾਅਬੇ ਦੇ ਇਰਦ-ਗਿਰਦ ਬਹੁਤ ਵਿਸ਼ਾਲ ਪਰਿਕ੍ਰਮਾ ਹੈ ਜਿਸ ਵਿਚ ਯਾਤ੍ਰੀ ਬੜੇ ਸੌਖਨਾਲ ਵਿਚਰ ਸਕਦੇ ਹਨ। ਕਾਅਬੇ ਦੀ ਇਮਾਰਤ ਕਾਲੇਰੇਸ਼ਮੀ ਕਪੜੇ ਨਾਲ ਢਕੀਰਹਿੰਦੀ ਹੈ ਜਿਸ ਉਤੇ ਕੁਰਾਨ ਵਿਚੋਂ ਆਇਤਾਂ ਲਿਖੀਆਂ ਹੁੰਦੀਆਂ ਹਨ। ‘ ਹੱਜ’ ਦੇ ਅਵਸਰ’ਤੇ ਲੱਖਾਂ ਵਿਅਕਤੀਜ਼ਿਆਰਤ ਕਰਨ ਲਈ ਇਥੇ ਪਹੁੰਚਦੇ ਹਨ। ਸੰਤਾਂ, ਫ਼ਕੀਰਾਂ ਨੇ ਇਸ ਧਰਮ-ਧਾਮ ਦੀਆਂ ਰੂੜ੍ਹ ਮਾਨਤਾਵਾਂ ਤੋਂ ਹਟਕੇ ਆਪਣੇ ਅੰਦਰ ਹੀ ਕਾਅਬੇ ਦੀ ਸਥਿਤੀ ਮੰਨੀਹੈ। ਗੁਰੂ ਨਾਨਕ ਦੇਵਜੀ ਨੇ ਸਚੀਕਰਣੀ ਨੂੰ ਕਾਅਬਾ ਦਸਿਆ ਹੈ—ਕਰਣੀਕਾਬਾਸਚੁਪੀਰੁਕਲਮਾਕਰਮਨਿਵਾਜ(ਗੁ.ਗ੍ਰੰ.140)। ਜਨਮਸਾਖੀ ਸਾਹਿਤ ਵਿਚ ਗੁਰੂ ਨਾਨਕ ਦੇਵਜੀ ਦਾ ਮੱਕੇ ਜਾਣਦਾ ਉੱਲੇਖ ਮਿਲਦਾ ਹੈ। ਭਾਈਗੁਰਦਾਸ ਨੇ ਆਪਣੀ ਪਹਿਲੀ ਵਾਰ ਦੀਆਂ ਤਿੰਨ ਪਉੜੀਆਂ (32- 34) ਵਿਚ ਗੁਰੂ ਨਾਨਕ ਦੇਵ ਜੀ ਦੀ ਯਾਤ੍ਰਾਉਤੇ ਪ੍ਰਕਾਸ਼ ਪਾਉਂਦਿਆਂ ਲਿਖਿਆ ਹੈ—ਬਾਬਾਫਿਰਿਮਕੇਗਇਆਨੀਲਬਸਤ੍ਰਧਾਰੇਬਨਵਾਰੀ।ਆਸਾਹਥਿਕਿਤਾਬਕਛਿਕੂਜਾਬਾਂਗਮੁਸਲਾਧਾਰੀ।...ਧਰੀਨੀਸਾਣੀਕਉਸਦੀਮਕੇਅੰਦਰਿਪੂਜਕਰਾਈ।ਪਰ ਖੇਦਹੈ ਕਿ ਗੁਰੂ ਜੀ ਦੀ ਯਾਤ੍ਰਾ ਨਾਲ ਸੰਬੰਧਿਤ ਉਥੇ ਕੋਈ ਵੀ ਸਮਾਰਕ ਨਹੀਂਹੈ। ਖੜਾਵਾਂ(ਕਉਸ) ਬਾਰੇ ਦਸਿਆ ਜਾਂਦਾ ਹੈ ਕਿ ਉਹ ‘ਉਚ ਸ਼ਰੀਫ਼’ ਦੇ ਤੋਸ਼ਾਖ਼ਾਨੇ ਵਿਚ ਮੌਜੂਦ ਹਨ ਜੋ ਕਾਜ਼ੀਰੁਕਨਦੀਨ ਹਿੰਦੁਸਤਾਨਨੂੰ ਪਰਤਦਿਆਂ ਨਾਲ ਲੈਆਇਆ ਸੀ।