ਲੋਕ-ਨਾਚ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਲੋਕ ਨਾਚ ਤੋਂ ਰੀਡਿਰੈਕਟ)
Jump to navigation Jump to search
ਵੈੱਲਜ਼ ਗਿਰਜਾ, ਇੰਗਲੈਂਡ ਦੇ ਮੈਦਾਨਾਂ ਉੱਤੇ ਮੌਰਿਸ ਨਾਚ
ਮਲੈਂਬੋ, ਅਰਜਨਟੀਨਾ ਦਾ ਲੋਕ ਨਾਚ

ਲੋਕ-ਨਾਚ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ। ਲੋਕ ਜੀਵਨ ਦੇ ਚਾਵਾਂ, ਉਮੰਗਾਂ, ਵਲਵਲਿਆ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੀ ਹੈ। ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁੰਦਰਾਵਾਂ ਦੇ ਪ੍ਰਗਟਾਉ-ਸੰਦਰਵ ਰਾਹੀਂ ਪੇਸ਼ ਕਰਦੀ ਹੈ। ਵਿਚਾਰਾਂ,ਵਿਸ਼ਵਾਸਾ, ਮਿੱਥਾਂ, ਰਹੁ-ਰੀਤਾਂ ਸਰੀਰਕ ਬਣਤਰ ਅਤੇ ਕਾਰਜ ਸਮਰੱਥਾਂ ਦੀ ਕੁਸ਼ਲਤਾ ਨਾਲ ਲੋਕ-ਨਾਚਾਂ ਦੀ ਪ੍ਰਕਿਰਤੀ ਨਿਰਧਾਰਿਤ ਕਰਦੀ ਹੈ। ਲੋਕ-ਨਾਚ ਸਧਾਰਨ ਲੋਕ-ਸਾਜ਼, ਸਧਾਰਨ ਪਹਿਰਾਵੇ ਅਤੇ ਜੀਵਨ ਦੇ ਸਰਵਪੱਖੀ ਵਿਸ਼ਲੇਸ਼ਣ ਨੂੰ ਪ੍ਰਸਤੁਤ ਕਰਨ ਵਾਲੇ ਲੋਕ-ਗੀਤਾਂ ਰਾਹੀਂ , ਬਿਨਾਂ ਕਿਸੇ ਕਰੜੀ ਨਿਯਮਾਵਲੀ ਨੂੰ ਅਪਣਾਇਆ, ਕਿਸੇ ਸਰਬ-ਸਾਂਝੀ ਥਾਂ ਤੇ ਪ੍ਰਸਤੁਤ ਕੀਤੇ ਜਾਂਦੇ ਹਨ। ਲੋਕ ਨਾਚ ਦੀ ਪ੍ਰੰਪਰਾ ਪ੍ਰਾਚੀਨ ਹੈ। ਲੋਕ ਨਾਚ ਸਭਿਆਚਾਰ ਦੇ ਜੀਵਨ ਦਾ ਮਹੱਤਵਪੂਨ ਅੰਗ ਬਣ ਚੁੱਕੇ ਹਨ। ਲੋਕ ਨਾਚ ਵਿੱਚ ਸਹਿਜ ਭਾਵ ਨਾਲ ਸੰਬੋਧਨ ਵੀ ਕੀਤਾ ਜਾਂਦਾ ਹੈ। ਲੋਕ-ਨਾਚ ਨੂੰ ਗੀਤਾ ਰਹੀ ਗਤੀ ਪ੍ਰਧਾਨ ਕੀਤੀ ਜਾਂਦੀ ਹੈ। ਕੁਝ ਲੋਕ ਨਾਚ ਰਾਗ ਅਤੇ ਤਾਲ ਪੱਖੋਂ ਵੀ ਸੁਤੰਤਰ ਹੁੰਦੇ ਹਨ ਅਤੇ ਕਿਸੇ ਸਾਜ਼ ਦੇ ਮੁਥਾਜ਼ ਵੀ ਨਹੀਂ ਹੁੰਦੇ ਅਤੇ ਉਨ੍ਹਾਂ ਦਾ ਪ੍ਰਗਟਾ ਕਰਨ ਲਈ ਹੱਥਾਂ ਦੀਆਂ ਤਾੜੀਆਂ ਦਾ ਸਹਾਰਾ ਵੀ ਲਿਆ ਜਾਂਦਾ ਹੈ।

ਲੋਕ ਨਾਚ ਮਨੋਰੰਜਨ ਦਾ ਸਾਧਨ ਹੀ ਨਹੀਂ ਸਗੋਂ ਸਮਾਜਿਕ ਪਰਤਾਂ ਦਾ ਸਰੀਰਕ ਮੁੰਦਰਾਵਾਂ ਦੇ ਮਾਧਿਅਮ ਰਾਂਹੀ ਅੰਦਰੂਨੀ ਭਾਵਨਾਂਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਇਹ ਪੁਸ਼ਤ-ਦਰ-ਪੁਸ਼ਤ ਹੋਰ ਲੋਕ-ਕਲਾਵਾਂ ਵਾਂਗ ਪ੍ਰਵਾਹਮਾਨ ਹੁੰਦਾ ਰਹਿੰਦਾ ਹੈ। ਸਮੇਂ ਸਥਾਨ ਅਤੇ ਨਚਾਰਾਂ ਦੀ ਗਿਣਤੀ ਸੰਬੰਧੀ ਇਸ ਵਿੱਚ ਕੋਈ ਪਾਬੰਧੀ ਨਹੀਂ ਹੁੰਦੀ। ਲੋਕ-ਨਾਚ ਨਾਲ ਸੰਬੰਧਿਤ ਸਾਜ਼-ਸੰਗੀਤ ਤੇ ਵੇਸ਼-ਭੂਸ਼ਾ ਜਨ-ਸਧਾਰਨ ਦੀ ਪਹੁੰਚ ਅਤੇ ਪੱਧਰ ਅਨੁਸਾਰ ਹੁੰਦੀ ਹੈ।

ਲੋਕ ਨਾਚ ਦੀ ਉਮਰ ਪੰਜ ਹਜਾਰ ਪੂਰਵ ਈਸਵੀ ਹੋਣ ਦੇ ਪ੍ਰਮਾਣ ਮਿਲਦੇ ਹਨ। ਲੋਕ-ਨਾਚਾਂ ਨੇ ਇਥੋਂ ਦੇ ਜਨ ਜੀਵਨ ਵਿੱਚ ਇੱਕ ਵਿਸ਼ੇਸ਼ ਕਿਸਮ ਦੀ ਧੜਕਨ ਕਾਇਮ ਰੱਖੀ ਹੈ। ਪੰਜਾਬ ਦੇ ਸਮੁੱਚੇ ਲੋਕ-ਨਾਚ ਲੌਕਿਕ ਪ੍ਰਕਿਰਤੀ ਦੇ ਧਾਰਨੀ ਹਨ। ਖੁਸ਼ੀ ਦੇ ਹੁਲਾਰੇ ਵਿੱਚ ਮਸਤ ਹੋਏ ਗੱਭਰੂਆਂ ਅਤੇ ਮੁਟਿਆਰਾਂ ਦੇ ਪੈਰਾਂ ਦੀ ਥਾਪ ਲੋਕ-ਗੀਤ ਰੂਪਾਂ ਦੀ ਸੁਰ-ਤਾਲ ਵਿੱਚ ਢੋਲ ਜਾਂ ਹੋਰ ਲੋਕ-ਪ੍ਰਿਯ ਲੋਕ-ਸਾਜ ਦੀ ਤਾਲ ਤੇ ਪੰਜਾਬ ਦੇ ਸਮੁੱਚ ਨੂੰ ਉਜਾਗਰ ਕਰਦੀ ਹੈ।

ਪੰਜਾਬੀ ਲੋਕ ਨਾਚ[ਸੋਧੋ]

ਲੋਕ-ਨਾਚ ਦੀ ਪੰਜਾਬੀ ਜਨ-ਜੀਵਨ ਵਿੱਚ ਵਿਸ਼ੇਸ਼ ਥਾਂ ਬਣੀ ਰਹੀ ਹੈ। ਪੰਜਾਬ ਦੇ ਮਰਦਾਵੇਂ ਲੋਕ-ਨਾਚਾਂ ਵਿੱਚ ਪੰਜਾਬੀਆਂ ਦੀ ਸਰੀਰਕ ਸੁਡੋਲਤਾ, ਜ਼ਿੰਦਾ-ਦਿਲੀ, ਸਾਹਸ ਅਤੇ ਸਹਿਣਸ਼ੀਲਤਾ ਦੇ ਗੁਣਾਂ ਹੁੰਦੇ ਹਨ। ਪੰਜਾਬ ਵਿੱਚ ਕਰੜੀ ਸਰੀਰਕ ਵਰਜ਼ਿਸ, ਮਸਤ-ਮਾਨਸਿਕਤਾ ਅਤੇ ਧਰਮ-ਨਿਰਪੇਖ ਪ੍ਰਵਿਰਤੀ ਦੇ ਲੋਕ-ਨਾਚ ਪ੍ਰਚਲਿਤ ਹਨ। ਇਹਨਾਂ ਵਿੱਚੋਂ ਸਮੁੱਚੇ ਪੰਜਾਬੀ ਦੀ ਜੀਵਨ-ਝਲਕ ਦੇ ਅਨੇਕਾਂ ਪਹਿਲੂ ਪ੍ਰਗਟ ਹੁੰਦੇ ਹਨ।

ਇਸਤਰੀਆਂ ਦੇ ਲੋਕ-ਨਾਚ[ਸੋਧੋ]

ਇਸਤਰੀਆਂ ਦੇ ਲੋਕ-ਨਾਚ ਵਿੱਚ ਕੋਮਲਤਾ, ਸਹੁਜ, ਸਾਦਗੀ, ਰਵਾਨਗੀ ਅਤੇ ਲਚਕਤਾ ਭਰਭੂਰ ਹਨ। ਗਹਿਣਿਆਂ ਅਤੇ ਚੰਗੀ ਫੱਬਤ ਵਾਲੇ ਪਹਿਰਾਵੇ ਪਹਿਣੇ ਜਾਂਦੇ ਹਨ ਮਾਂਗਲਿਕ ਕਾਰਜ ਇਸਤਰੀਆਂ ਵਿੱਚ ਦੇ ਲੋਕ-ਨਾਂਚਾਂ ਦੀ ਪੇਸ਼ਕਾਰੀ ਹੁੰਦੀ ਰਹਿੰਦੀ ਹੈ। ਬੋਲ ਦੇ ਉਚਾਰ ਅਤੇ ਸਰੀਰਕ ਅੰਗਾਂ ਦੁਆਰਾ ਪ੍ਰਸਤੁਤ ਕੀਤੀਆਂ ਜਾਂਦੀਆਂ ਵਿਭਿੰਨ ਮੁਦਰਾਂਵਾ ਸਹਿਜ਼-ਭਾਵ ਸੱਭਿਆਚਾਕ ਦਾ ਪ੍ਰਗਟਾਵਾ ਬਣ ਜਾਂਦੀਆਂ ਹਨ। ਮੂਲ ਰੂਪ ਵਿੱਚ ਇਸਤਰੀ ਲੋਕ-ਨਾਚਾਂ ਦਾ ਸੰਬੰਧ ਉਪਜਾਇਕਤਾ ਨਾਲ ਜਾ ਜੁੜਦਾ ਹੈ।

ਮਰਦਾਵੇਂ ਲੋਕ-ਨਾਚ[ਸੋਧੋ]

ਮਰਦਾਵੇਂ ਲੋਕ-ਨਾਚ ਵਿੱਚ ਸਰੀਰਕ ਸੁਡੋਲਤਾ, ਜ਼ਿੰਦਾ-ਦਿਲੀ, ਸਾਹਸ ਅਤੇ ਸਹਿਣਸ਼ੀਲਤਾ ਦੇ ਗੁਣਾਂ ਹੁੰਦੇ ਹਨ।

ਲੋਕ ਨਾਚ ਦੇ ਕੁਝ ਹੋਰ ਲਛਣ[ਸੋਧੋ]

  • ਲੋਕਾਂ ਵੱਲੋਂ ਰਿਵਾਇਤੀ ਸੰਗੀਤ ਦੀ ਧੁਨ ਉੱਤੇ ਬਿਨਾਂ ਕਿਸੇ ਜਾਂ ਬਹੁਤ ਥੋੜ੍ਹੀ ਸਿਖਲਾਈ ਨਾਲ਼ ਸਮਾਜਕ ਸਮਾਗਮਾਂ ਉੱਤੇ ਕੀਤੇ ਜਾਣ ਵਾਲ਼ੇ ਨਾਚ।
  • ਉਹ ਨਾਚ ਜੋ ਆਮ ਤੌਰ ਉੱਤੇ ਜਨਤਕ ਜਾਂ ਮੰਚਨੁਮਾ ਪੇਸ਼ਕਸ਼ ਵਾਸਤੇ ਨਾ ਬਣਾਏ ਗਏ ਹੋਣ ਪਰ ਸਮਾਂ ਪੈਣ ਉੱਤੇ ਮੰਚ ਪੇਸ਼ਕਸ਼ਾਂ ਲਈ ਪ੍ਰਬੰਧ ਕੀਤਾ ਜਾ ਸਕੇ।
  • ਨੱਚਣ ਦਾ ਤਰੀਕਾ ਰਿਵਾਇਤੀ ਹੋਵੇ ਨਾ ਕਿ ਕਾਢ-ਪਸੰਦ (ਭਾਵੇਂ ਲੋਕ-ਨਾਚ ਸਮੇਂ ਮੁਤਾਬਕ ਬਦਲਦੇ ਰਹਿੰਦੇ ਹਨ)।
  • ਨਵੇਂ ਨਾਚਕਾਰ ਗੈਰ-ਰਸਮੀ ਰੂਪ ਵਿੱਚ ਹੋਰਾਂ ਨੂੰ ਵੇਖ ਕੇ ਜਾਂ ਉਹਨਾਂ ਤੋਂ ਮਦਦ ਲੈ ਕੇ ਇਹ ਨਾਚ ਸਿੱਖਣ।