ਸਮੱਗਰੀ 'ਤੇ ਜਾਓ

ਵਰਤੋਂਕਾਰ:Sanghajaspreet

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲ ਵਾਲੇ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਜਨਮ 21 ਵੈਸਾਖ ਸੰਨ 1946 ਬਿਕ੍ਰਮੀ ਮੁਤਾਬਿਕ 3 ਮਈ 1889 ਈਸਵੀ ਦਿਨ ਐਤਵਾਰ ਨੂੰ ਜ਼ਿਲਾ ਹੁਸਿਆਰਪੁਰ ਦੇ ਪਿੰਡ ਲੰਗੇਰੀ ਵਿਚ ਹੋਇਆ । ਆਪ ਦੇ ਪਿਤਾ ਜੀ ਦਾ ਨਾਮ ਸ: ਨਾਰਾਇਣ ਸਿੰਘ ਅਤੇ ਮਾਤਾ ਜੀ ਦਿ ਨਾਮ ਬੀਬੀ ਰਾਜ ਕੌਰ ਸੀ । ਪਿੰਡ ਲੰਗੇਰੀ ਦਸਵੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਭਾਈ ਕੁਮਾ ਸਿੰਘ ਨੇ ਵਸਾਇਆ ਸੀ । ਭਾਈ ਕੁਮਾ ਸਿੰਘ ਸਤਿਗੁਰੂ ਦੇ ਲਾਂਗਰੀ ਇਸ ਲਈ ਇਸ ਪਿੰਡ ਦਾ ਨਾਂ ਸ਼ਬਦ ਲਾਂਗਰੀ ਤੋ ਲੰਗੇਰੀ ਪੈ ਗਿਆ । ਉੱਘੇ ਬੱਬਰ ਅਕਾਲੀ ਜਥੇਦਾਰ ਪਿਆਰਾ ਸਿੰਘ ਕੈਨੇਡੀਅਨ ਵੀ ਇਸ ਪਿੰਡ ਦੇ ਹੋਏ ਹਨ । ਉਹਨਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਸਰਗਰਮ ਹਿੱਸਾ ਲਿਆ ਅਤੇ ਉਮਰ ਕੈਦ ਕੱਟੀ । ਜਥੇਦਾਰ ਪਿਆਰਾ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਦੇ ਮੈਬਰ ਵੀ ਰਹੇ । ਲੰਗੇਰੀ ਪਿੰਡ ਦੇ ਹੀ ਹੋਰ ਵਸਨੀਕਾਂ ਭਾਈ ਦਇਆ ਸਿੰਘ (ਜੋ ਸੰਤ ਜਵਾਲਾ ਸਿੰਘ ਜੀ ਦੇ ਛੋਟੇ ਭਾਈ ਸਨ)