ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Dr Gurmeet Singh

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Dr Gurmeet Singh ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 05:55, 2 ਨਵੰਬਰ 2018 (UTC)[ਜਵਾਬ]

ਪ੍ਰਥਮ ਪ੍ਰਮਾਣਿਕ ਪੰਜਾਬੀ ਸ਼ਾਇਰ ਬਾਬਾ ਸ਼ੇਖ਼ ਫ਼ਰੀਦ ਜੀ

[ਸੋਧੋ]
       ਫ਼ਰੀਦ-ਉਦ-ਦੀਨ ਮਸੂਦ ਗੰਜਸ਼ਕਰ (1173-1266) ਨੂੰ  ਬਾਬਾ ਸ਼ੇਖ ਫ਼ਰੀਦ ਜਾਂ ਬਾਬਾ ਫ਼ਰੀਦ ਜੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਹ ਬਾਰ੍ਹਵੀਂ ਸਦੀ ਦੇ ਚਿਸ਼ਤੀ ਸਿਲਸਿਲੇ ਦੇ ਸੂਫ਼ੀ ਸੰਤ ਅਤੇ ਪ੍ਰਚਾਰਕ ਸਨ। ਉਨ੍ਹਾਂ ਦਾ ਜਨਮ ਮੁਲਤਾਨ (ਪਾਕਿਸਤਾਨ) ਤੋਂ ਦਸ ਕਿਲੋਮੀਟਰ ਦੂਰ ਪਿੰਡ ਕੋਠੀਵਾਲ ਵਿਖੇ ਹੋਇਆ। ਉਨ੍ਹਾ ਦੇ ਪਿਤਾ ਜੀ ਜਮਾਲ-ਉਦ- ਦੀਨ ਸੁਲੇਮਾਨ ਅਤੇ ਮਾਤਾ ਜੀ ਮਰੀਅਮ ਬੀਬੀ (ਕਰਸੁਮ ਬੀਬੀ) ਸਨ। ਬਾਬਾ ਫਰੀਦ ਜੀ ਨੂੰ  ਪੰਜਾਬੀ ਬੋਲੀ ਦੇ ਪ੍ਰਥਮ ਸਿੱਕੇਬੰਦ ਕਵੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਰਚਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੇ 4 ਸ਼ਬਦ ਅਤੇ 112 ਸਲੋਕ ਹਨ। ਪੰਜਾਬੀ ਸਮਾਜ/ਸਭਿਆਚਾਰ ਵਿਚ ਬਾਬਾ ਫ਼ਰੀਦ  ਜੀ ਦੇ ਸਲੋਕਾਂ ਦਾ ਵਿਸ਼ੇਸ਼ ਸਥਾਨ ਹੈ ।

ਬਾਬਾ ਫ਼ਰੀਦ ਜੀ ਦੇ ਵੰਸ਼ ਦੀ ਕਹਾਣੀ ਬੜੀ ਦਿਲਚਸਪ ਹੈ। ਫ਼ਰੀਦ ਜੀ ਦੀਆਂ ਜੜ੍ਹਾਂ ਜਿੱਥੇ ਮਜ਼੍ਹਬ ਦੇ ਵਿਹੜੇ ਵਿੱਚ ਡੂੰਘੀਆਂ ਲੱਗੀਆਂ ਹੋਈਆਂ ਸਨ ਉੱਥੇ ਸਮੇਂ ਦੇ ਮੁਸਲਮਾਨ ਬਾਦਸ਼ਾਹਾਂ ਨਾਲ ਵੀ ਉਨ੍ਹਾਂ ਦਾ ਕਰੀਬੀ ਰਿਸ਼ਤਾ ਰਿਹਾ ਸੀ। ਉਨ੍ਹਾਂ ਦੇ ਵਡੇਰੇ ਇਸਲਾਮ ਦੇ ਦੂਜੇ ਖ਼ਲੀਫ਼ਾ ਹਜ਼ਰਤ ਉਮਰ ਦੀ ਵੰਸ਼ ਵਿੱਚੋਂ ਸਨ। ਫ਼ਰੀਦ ਜੀ ਦੇ ਦਾਦਾ ਸ਼ੇਖ ਸ਼ਈਬ, ਗ਼ਜ਼ਨੀ ਦੇ ਬਾਦਸ਼ਾਹ ਦੇ ਭਰਾ ਸਨ ਜੋ ਗ਼ਜ਼ਨੀ ਤੇ ਕਾਬੁਲ ਦੀ ਆਪਸੀ ਹਿੰਸਕ ਗੜਬੜੀ ਤੋਂ ਤੰਗ ਆ ਕੇ 12ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਆ ਵੱਸੇ ਸਨ। ਸ਼ੇਖ ਸ਼ਈਬ, ਪਰਿਵਾਰ ਸਮੇਤ, ਪੰਜਾਬ ਦੇ ਕਸੂਰ, ਦੀਪਾਲਪੁਰ ਆਦਿ ਥਾਵਾਂ ’ਤੇ ਆਰਜ਼ੀ ਤੌਰ ’ਤੇ ਵਿਚਰਦੇ ਹੋਏ ਅੰਤ ਕੋਠੀਵਾਲ, ਜਿਸ ਨੂੰ ਹੁਣ ਚਾਵਲੀ ਮਸ਼ਾਇਖ਼ਾਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਵਿੱਚ ਪੱਕੇ ਤੌਰ ’ਤੇ ਵੱਸ ਗਏ। ਪੇਸ਼ੇ ਵਜੋਂ ਉਹ ਮੌਲਵੀ ਸਨ। ਸ਼ੇਖ ਸ਼ਈਬ ਦੇ ਵੱਡੇ ਪੁੱਤ੍ਰ ਦਾ ਨਾਮ ਜਮਾਲਉੱਦੀਨ ਸੁਲੇਮਾਨ ਸੀ ਜਿਨ੍ਹਾਂ ਦੇ ਘਰ ਬਾਬਾ ਫ਼ਰੀਦ ਜੀ ਨੇ ਜਨਮ ਨਾਨਕਿਆਂ ਵੱਲੋਂ ਫ਼ਰੀਦ ਜੀ ਦੀ ਅੰਗਲੀ ਸੰਗਲੀ ਹਜ਼ਰਤ ਮੁਹੰਮਦ ਦੀ ਵੰਸ਼ ਨਾਲ ਜਾ ਜੁੜਦੀ ਹੈ। ਆਪ ਜੀ ਦੀ ਮਾਤਾ ਬੀਬੀ ਮਰੀਅਮ, ਹਜ਼ਰਤ ਅਲੀ ਦੇ ਖ਼ਾਨਦਾਨ ਨਾਲ ਸੰਬੰਧ ਰੱਖਦੇ ਸੱਈਅਦ ਮੁਹੰਮਦ ਅਬਦੁੱਲਾ ਸ਼ਾਹ ਦੀ ਲੜਕੀ ਸੀ। ਹਜ਼ਰਤ ਮੁਹੰਮਦ ਦੇ ਚਾਚਾ ਹਜ਼ਰਤ ਅੱਬਾਸ ਦੀ ਵੰਸ਼ ਵਿੱਚੋਂ ਕਾਬੁਲ ਵਸਨੀਕ ਇੱਕ ਮੌਲਵੀ, ਜਿਸ ਦਾ ਨਾਮ ਵਜੀਹਉਦੀਨ ਸੀ, ਨੇ ਬੀਬੀ ਮਰਿਯਮ ਨੂੰ ਗੋਦ ਲਿਆ ਹੋਇਆ ਸੀ। ਰਾਜਸੀ ਉਥਲ-ਪੁਥਲ ਦੇ ਭੈੜੇ ਪ੍ਰਭਾਵ ਤੋਂ ਬਚ ਕੇ ਹਿੰਦੁਸਤਾਨ ਆਉਣ ਸਮੇਂ, ਮੌਲਵੀ ਵਜੀਹਉੱਦੀਨ ਮੁਤਬੰਨੀ ਬੇਟੀ ਬੀਬੀ ਮਰੀਅਮ ਨੂੰ ਵੀ ਨਾਲ ਹੀ ਲੈ ਆਏ। ਮੌਲਵੀ ਸਾਹਿਬ ਨੇ ਬੀਬੀ ਮਰੀਅਮ ਦੀ ਸ਼ਾਦੀ ਸ਼ੇਖ ਸ਼ਈਬ ਦੇ ਵੱਡੇ ਪੁੱਤ੍ਰ ਜਮਾਲਉੱਦੀਨ ਸੁਲੇਮਾਨ ਨਾਲ ਕਰ ਦਿੱਤੀ। ਉਹਨਾਂ ਦੇ ਘਰ ਤਿੰਨ ਪੁੱਤਰਾਂ ਤੇ ਇੱਕ ਧੀ ਨੇ ਜਨਮ ਲਿਆ। ਵਿਚਕਾਰਲੇ ਪੁੱਤਰ ਦਾ ਨਾਮ ਫ਼ਰੀਦਉੱਦੀਨ ਮਸਊਦ (ਬਾਬਾ ਫ਼ਰੀਦ) ਸੀ । ਬਾਲ ਅਵਸਥਾ ਵਿੱਚ ਆਪ ਜੀ ਨੇ ਆਪਣੇ ਮਾਪਿਆਂ ਨਾਲ ਮੱਕੇ ਦਾ ਹੱਜ ਕੀਤਾ। ਇਸ ਉਪਰੰਤ ਆਪ ਨੂੰ ਇਸਲਾਮੀ ਤਾਲੀਮ ਹਾਸਿਲ ਕਰਨ ਵਾਸਤੇ ਕਾਬੁਲ ਭੇਜਿਆ ਗਿਆ। ਕਾਬੁਲ ਤੋਂ ਵਾਪਸ ਆ ਕੇ ਇਨ੍ਹਾਂ ਨੇ ਮੁਲਤਾਨ ਵਿਖੇ ਸ਼ੇਖ਼ ਬਹਾਯੁੱਦੀਨ ਜ਼ਕਰੀਆ ਤੋਂ ਵੀ ਮਜ਼੍ਹਬੀ ਇਲਮ ਹਾਸਿਲ ਕੀਤਾ। ਇੱਥੇ ਆਪ ਨੇ ਦਿੱਲੀ ਵਾਲੇ ਖ਼੍ਵਾਜਾ ਕੁਤੁਬੁੱਦੀਨ ਬਖ਼ਤਿਆਰ ਕਾਕੀ ਨੂੰ ਪੀਰ ਧਾਰਨ ਕਰ ਲਿਆ। ਲਗਭਗ ਦੋ ਦਹਾਕੇ ਹਾਂਸੀ (ਹਿਸਾਰ) ਵਿਖੇ ਰਹਿ ਕੇ ਇਸਲਾਮੀ ਵਿੱਦਿਆ ਵਿੱਚ ਪਰਪੱਕਤਾ ਪ੍ਰਾਪਤ ਕੀਤੀ। ਮੁਰਸ਼ਦ ਦੇ ਫ਼ੌਤ ਹੋਣ ਉਪਰੰਤ ਫ਼ਰੀਦ ਜੀ ਅਜੋਧਣ (ਪਾਕਪਟਨ) ਆ ਗਏ। ਸੰਨ 1266 ਵਿੱਚ ਇੱਥੇ ਹੀ ਆਪ ਜੀ ਦਾ ਦੇਹਾਂਤ ਹੋ ਗਿਆ ਸੀ। ਫ਼ਰੀਦ ਜੀ ਦੇ ਪੰਜ ਪੁੱਤਰ ਤੇ ਤਿੰਨ ਪੁੱਤਰੀਆਂ ਸਨ। ਵੱਡੇ ਪੁੱਤਰ ਦਾ ਨਾਮ ਬਦਰੁੱਦੀਨ ਸੁਲੇਮਾਨ ਸੀ ਜੋ ਆਪ ਤੋਂ ਬਾਅਦ ਗੱਦੀ ਨਸ਼ੀਨ ਹੋਇਆ। ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਫ਼ਰੀਦ ਜੀ ਦੀ ਗੱਦੀ ਉੱਤੇ ਬੈਠੇ ਗਿਆਰਵੇਂ ਗੱਦੀ-ਨਸ਼ੀਨ ਸ਼ੇਖ਼ ਬ੍ਰਹਮ (ਜਿਨ੍ਹਾਂ ਦੇ ਕੁਝ ਨਾਮ ਸ਼ੇਖ਼ ਇਬਰਾਹੀਮ, ਫ਼ਰੀਦ ਸਾਨੀ, ਬਲਰਾਜਾ, ਸਾਲਿਸ ਫ਼ਰੀਦ ਆਦਿਕ ਸਨ) ਜੀ ਨਾਲ ਦੋ ਵਾਰ ਹੋਈ। ਪੁਰਾਣੀਆਂ ਸਾਖੀਆਂ ਤੇ ਨਾਨਕ ਪ੍ਰਕਾਸ਼ ਵਿੱਚ ਵੀ ਨਾਮ ‘ਸ਼ੇਖ਼ ਬ੍ਰਹਮ’ ਹੀ ਆਉਂਦਾ ਹੈ। ਇਸੇ ਤੋਂ ਹੀ ਗੁਰੂ ਜੀ ਨੇ ਫ਼ਰੀਦ ਜੀ ਦੀ ਬਾਣੀ ਹਾਸਿਲ ਕੀਤੀ ਹੈ। ਬਾਬਾ ਫ਼ਰੀਦ ਜੀ ਨੇ ਆਪਣੇ ਜੀਵਨ-ਕਾਲ ਦੌਰਾਨ ਕਈ ਥਾਵਾਂ ਦਾ ਭ੍ਰਮਣ ਕੀਤਾ । ਕੁਝ ਸਮਾਂ ਆਪ ਫ਼ਰੀਦਕੋਟ ਵਿੱਚ ਵੀ ਰਹੇ। ਫ਼ਰੀਦਕੋਟ ਦਾ ਅਸਲੀ ਨਾਮ ਮੋਕਲਹਰ ਜਾਂ ਮੋਕਲ ਨਗਰ ਸੀ। ਇਹ ਸ਼ਹਿਰ 12ਵੀਂ ਸਦੀ ਦੇ ਪਹਿਲੇ ਅੱਧ ਵਿੱਚ ਰਾਜਾ ਮੋਕਲ ਭੱਟੀ ਨੇ ਆਬਾਦ ਕੀਤਾ ਸੀ। ਇੱਕ ਦੰਤ-ਕਥਾ ਮੁਤਾਬਿਕ ਜਦੋਂ ਇੱਥੇ ਕਿਲ੍ਹੇ ਦੀ ਉਸਾਰੀ ਹੋ ਰਹੀ ਸੀ ਤਾਂ ਰਾਜੇ ਦੇ ਕੁਝ ਕਰਮਚਾਰੀ ਬਾਬਾ ਫ਼ਰੀਦ ਨੂੰ ਦਿਹਾੜੀ ਲਈ ਫੜ੍ਹ ਲਿਆਏ। ਕਿਹਾ ਜਾਂਦਾ ਹੈ ਕਿ ਰਾਜੇ ਨੇ ਦੇਖਿਆ ਕਿ ਟੋਕਰਾ ਬਿਨਾਂ ਕਿਸੇ ਸਹਾਰੇ ਬਾਬਾ ਫ਼ਰੀਦ ਦੇ ਸਿਰ ਤੋਂ ਡੇਢ-ਗਿੱਠ ਉੱਪਰ ਹਵਾ ’ਚ ਸੀ। ਰਾਜੇ ਨੇ ਮਾਫ਼ੀ ਮੰਗੀ ਤੇ ਵਸਾਏ ਜਾਣ ਵਾਲੇ ਸ਼ਹਿਰ ਦਾ ਨਾਂ ‘ਫ਼ਰੀਦਕੋਟ’ ਰੱਖਣ ਦਾ ਫ਼ੈਸਲਾ ਲਿਆ। ਇਹ ਰਾਜਾ ਫ਼ਰੀਦ ਜੀ ਦੀ ਰੂਹਾਨੀਅਤ ਤੋਂ ਅਜਿਹਾ ਪ੍ਰਭਾਵਿਤ ਹੋਇਆ ਕਿ ਉਹ ਉਨ੍ਹਾਂ ਦਾ ਮੁਰੀਦ ਹੋ ਗਿਆ ਅਤੇ ਉਨ੍ਹਾਂ ਪ੍ਰਤੀ ਅਥਾਹ ਸ਼ਰਧਾ-ਵਸ ਉਸ ਨੇ ਇਸ ਸ਼ਹਿਰ ਦਾਂ ਨਾਮ ਬਦਲ ਕੇ ਫ਼ਰੀਦਕੋਟ ਰੱਖ ਦਿੱਤਾ। ਫ਼ਰੀਦ ਜੀ ਦੇ ਨਾਮ ’ਤੇ ਫ਼ਰੀਦਕੋਟ ਅਤੇ ਇਸ ਦੇ ਇਰਦ-ਗਿਰਦ ਕਈ ਗੁਰਦੁਆਰੇ ਉਸਾਰੇ ਹੋਏ ਹਨ; ਇਨ੍ਹਾਂ ਵਿੱਚੋਂ ਪ੍ਰਸਿੱਧ ਹਨ: ਟਿੱਲਾ/ਚਿੱਲਾ ਬਾਬਾ ਫ਼ਰੀਦ ਅਤੇ ਗੋਦੜੀ ‘ਸਾਹਿਬ’, ਜੋ ਕਿ 1980ਵਿਆਂ ਵਿੱਚ ਕੋਟਕਪੂਰਾ ਮਾਰਗ ਉੱਤੇ ਉਸਾਰਿਆ ਗਿਆ ਸੀ। ਫ਼ਰੀਦਕੋਟ ਵਿਖੇ ਹਰ ਸਾਲ ਸਤੰਬਰ ਦੇ ਮਹੀਨੇ ਫ਼ਰੀਦ ਜੀ ਦੀ ਯਾਦ ਵਿੱਚ ਨੌਂ ਰੋਜ਼ਾ ਮੇਲਾ ਲੱਗਦਾ ਹੈ ਜਿਸ ਨੂੰ ‘ਆਗਮਨ ਪੁਰਬ’ ਜਾਂ ‘ਫ਼ਰੀਦ ਮੇਲਾ’ ਕਹਿੰਦੇ ਹਨ। ਦੂਸਰੇ ਦੁਨਿਆਵੀ ਮਜ਼੍ਹਬਾਂ ਨਾਲ ਸੰਬੰਧ ਰੱਖਣ ਵਾਲੇ ਲੱਖਾਂ ਸ਼ਰਧਾਲੂ ਵੀ ਇਸ ਮੇਲੇ ਵਿੱਚ ਸ਼ਿਰਕਤ ਕਰਦੇ ਹਨ। ਗੁਰੂ ਗ੍ਰੰਥ ਸਾਹਿਬ ਜੀ ਵਿੱਚ ਬਾਬਾ ਫ਼ਰੀਦ ਜੀ ਦੇ ਚਾਰ ਸ਼ਬਦ (ਦੋ ਆਸਾ ਰਾਗ ਵਿੱਚ ਅਤੇ ਦੋ ਸੂਹੀ ਰਾਗ ਵਿੱਚ) ਅਤੇ ਪਾਵਨ ਅੰਕ 1377 ਤੋਂ ਲੈ ਕੇ 1384 ਤੱਕ ‘ਸਲੋਕ ਸੇਖ ਫਰੀਦ ਕੇ’ ਸਿਰਲੇਖ ਹੇਠ 130 ਸਲੋਕ ਦਰਜ ਹਨ ਜਿਨ੍ਹਾਂ ਵਿੱਚੋਂ 4 ਸਲੋਕ (ਨੰ: 32, 113, 120, 124) ਗੁਰੂ ਨਾਨਕ ਸਾਹਿਬ ਜੀ ਦੇ; 5 ਸਲੋਕ (ਨੰ: 13, 52, 104, 122, 123) ਗੁਰੂ ਅਮਰਦਾਸ ਜੀ ਦੇ; 1 ਸਲੋਕ (ਨੰ: 121) ਗੁਰੂ ਰਾਮਦਾਸ ਜੀ ਦਾ ਅਤੇ 8 ਸਲੋਕ (ਨੰ: 75, 82, 83, 105, 108 ਤੋਂ 111) ਗੁਰੂ ਅਰਜੁਨ ਸਾਹਿਬ ਜੀ ਦੇ ਹੋਣ ਕਰਕੇ ਬਾਕੀ ਦੇ 112 ਸਲੋਕ ਬਾਬਾ ਸ਼ੇਖ਼ ਫ਼ਰੀਦ ਜੀ ਦੇ ਹਨ। ਬਾਬਾ ਫ਼ਰੀਦ ਜੀ ਦੇ ਸਲੋਕਾਂ ਦੇ ਵਿੱਚ, ਜਿੱਥੇ ਕੁਝ ਹੋਰ ਵਿਸਥਾਰ ਦੇਣ ਦੀ ਜ਼ਰੂਰਤ ਜਾਪੀ, ਚਾਰੇ ਗੁਰੂ ਸਾਹਿਬਾਨਾਂ ਦੇ ਸਲੋਕ ਦਰਜ ਕੀਤੇ ਗਏ, ਇਨ੍ਹਾਂ ਦੇ ਦਰਜ ਹੋਣ ਨਾਲ ਇਹ ਇਤਿਹਾਸਕ ਪੱਖ ਵੀ ਨਿੱਖਰ ਕੇ ਸਾਹਮਣੇ ਆ ਗਿਆ ਕਿ ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਪ੍ਰਚਾਰਕ ਦੌਰਿਆਂ (ਉਦਾਸੀਆਂ) ਦੌਰਾਨ ਭਗਤ ਸਾਹਿਬਾਨ ਦੀ ਬਾਣੀ ਖ਼ੁਦ ਇਕੱਤਰ ਕੀਤੀ ਸੀ ਅਤੇ ਆਪਣੇ ਉਤਰ-ਅਧਿਕਾਰੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪਣ ਸਮੇਂ ਆਪਣੀ ਬਾਣੀ ਸਮੇਤ ਅੱਗੇ ਸੌਂਪਦੇ ਗਏ ਭਾਵ ਗੁਰੂ ਨਾਨਕ ਸਾਹਿਬ ਜੀ ਨੇ ਗੁਰੂ ਅੰਗਦ ਸਾਹਿਬ ਜੀ ਨੂੰ, ਗੁਰੂ ਅੰਗਦ ਸਾਹਿਬ ਜੀ ਨੇ ਗੁਰੂ ਅਮਰਦਾਸ ਜੀ ਨੂੰ, ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ ਨੂੰ ਅਤੇ ਗੁਰੂ ਰਾਮਦਾਸ ਜੀ ਨੇ ਗੁਰੂ ਅਰਜਨ ਦੇਵ ਜੀ ਨੂੰ ਬਾਣੀ ਭੇਂਟ ਕੀਤੀ । ਭਗਤ ਸਾਹਿਬਾਨ ਦੀ ਬਾਣੀ ਹਰ ਇਕ ਗੁਰੂ ਸਾਹਿਬਾਨ ਕੋਲ ਮੌਜੂਦ ਹੋਣ ਕਾਰਨ ਹੀ ਜਿੱਥੇ-ਜਿੱਥੇ ਉਨ੍ਹਾਂ ਮਹਿਸੂਸ ਕੀਤਾ, ਆਪਣੇ ਵੱਲੋਂ ਵਿਸ਼ੇ ਦੀ ਵਧੀਕ ਸਪਸ਼ਟਤਾ ਲਈ ਸਲੋਕ ਉਚਾਰੇ ਗਏ ਤੇ ਗੁਰੂ ਅਰਜੁਨ ਪਾਤਸ਼ਾਹ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਨ ਸਮੇਂ ਉਨ੍ਹਾਂ ਨੂੰ ਯੋਗ ਥਾਂ ’ਤੇ ਦਰਜ ਕਰਵਾ ਦਿੱਤਾ। ਭਗਤੀ-ਮਾਰਗ ਦੇ ਮਿਸ਼ਾਲਚੀ ਬਾਬਾ ਫ਼ਰੀਦ ਜੀ ਦਾ ਜੀਵਨ-ਬਿਰਤਾਂਤ ਵੀ, ਹੋਰ ਮਹਾਂਪੁਰਖਾਂ ਦੇ ਇਤਿਹਾਸ ਵਾਂਗ, ਪਾਖੰਡੀ ਪੁਜਾਰੀਆਂ, ਧਰਮ ਦੇ ਧਾੜਵੀਆਂ, ਮਾਇਆ ਦੇ ਮੁਰੀਦਾਂ ਅਤੇ ਇਨ੍ਹਾਂ ਦੇ ਮਗਰ ਲੱਗੇ ਅਗਿਆਨੀ ਤੇ ਅੰਧਵਿਸ਼ਵਾਸੀ ਸ਼ਰਧਾਲੂਆਂ ਦੁਆਰਾ ਅਜਿਹਾ ਵਿਗਾੜਿਆ ਜਾ ਚੁੱਕਿਆ ਹੈ ਕਿ ਉਨ੍ਹਾਂ ਦੀ ਜੀਵਨ-ਗਾਥਾ ਨੂੰ ਇਤਿਹਾਸ ਨਾ ਰਹਿ ਕੇ ਮਿਥਿਹਾਸ ਬਣਾ ਦਿੱਤਾ ਗਿਆ। ਜਿਸ ਬਾਬਾ ਫ਼ਰੀਦ ਜੀ ਨੇ ਆਪਣੇ ਆਪ ਨੂੰ ਸੰਬੋਧਨ ਕਰਕੇ ਉਚਾਰਨ ਕੀਤੇ ਗਏ ਸਲੋਕ ਰਾਹੀਂ; ਰੱਬ ਦੀ ਭਾਲ ਵਿੱਚ ਜੰਗਲਾਂ ਵਿੱਚ ਜਾ ਕੇ ਕਠਿਨ ਤਪ ਸਾਧਨ ਵਾਲੇ ਸਾਧੂਆਂ ਤੋਂ ਉਨ੍ਹਾਂ ਦੀ ਅਖੌਤੀ ਭਗਤੀ ਸੰਬੰਧੀ ਸਵਾਲ ਕੀਤੇ ਕਿ ਜੰਗਲਾਂ ਦਾ ਭ੍ਰਮਣ ਕਰਨ ਦਾ ਕੀ ਲਾਭ ਹੈ ? ਜੰਗਲ ਵਿਚ ਕੰਡੇ ਕਿਉਂ ਮਿਧਦਾ ਫਿਰਦਾ ਹੈਂ ? ਰੱਬ (ਤਾਂ ਤੇਰੇ) ਹਿਰਦੇ ਵਿਚ ਵੱਸਦਾ ਹੈ, ਜੰਗਲ ਨੂੰ ਭਾਲਣ ਦਾ ਕੀ ਫ਼ਾਇਦਾ  ?