ਵਰਤੋਂਕਾਰ ਗੱਲ-ਬਾਤ:Prem Singh Patiala

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।

ਪ੍ਰੇਮ ਸਿੰਘ ਭਿੰਡਰ

ਮੋ 9807598071