ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/14 ਜੂਨ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਕੂਕਾ ਲਹਿਰ ਸਿੱਖਾਂ ਵਿੱਚ ਇੱਕ ਉਪ ਫਿਰਕਾ ਹੈ, ਜੋ ਨਾਮਧਾਰੀ ਜਾਂ ਕੂਕਾ ਅਖਵਾਉਂਦਾ ਹੈ । ਇਸ ਦਾ ਇਤਿਹਾਸ ਬਹੁਤ ਪੁਰਾਣਾ ਨਹੀਂ । ਪਿਛਲੀ ਸਦੀ ਦੇ ਅੱਧ ਤੋਂ ਬਾਅਦ ਇਸ ਦਾ ਆਰੰਭ ਹੋਇਆ ਸੀ । ਪਰ ਇਸ ਦੇ ਬਾਨੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਇੱਕ ਕੱਟੜ ਇਨਕਲਾਬੀ ਸਨ । ਇੱਕ ਮਸ਼ਹੂਰ ਰੱਬ-ਭਗਤ ਸਮਾਜ ਦੇ ਦੋਸ਼ ਤਕ ਕੇ ਵਿਦਰੋਹੀ ਸਮਾਜ ਸੁਧਾਰਕ ਬਣ ਗਏ ਅਤੇ ਇੱਕ ਸੱਚੇ ਸਮਾਜ ਸੁਧਾਰਕ ਵਾਂਗ ਜਦੋਂ ਉਹ ਕਰਮ ਖੇਤਰ ਵਿੱਚ ਅਗਾਂਹ ਨਿਤਰੇ ਤਾਂ ਉਹਨਾਂ ਵੇਖਿਆ ਕਿ ਦੇਸ਼ ਦੀ ਉਨਤੀ ਲਈ ਗੁਲਾਮੀ ਦੀਆਂ ਬੇੜੀਆਂ ਨੂੰ ਕੱਟਣਾਂ ਸਭ ਤੋਂ ਜ਼ਰੂਰੀ ਹੈ । ਵਿਦੇਸ਼ੀ ਰਾਜ ਵਿਰੁਧ ਨਿਕਲਾਬ ਦੀ ਤਿਆਰੀ ਵਸੀਹ ਪੈਮਾਨੇ ਉੱਤੇ ਕੀਤੀ । ਉਸ ਦੀ ਤਿਆਰੀ ਦੇ ਦੌਰਾਨ ਹੀ ਜੇ ਕੁਝ ਝਗੜਾ ਫਸਾਦ ਹੋ ਗਿਆ, ਉਸ ਤੋਂ ਹਾਕਮਾਂ ਨੂੰ ਸਾਰੀ ਲਹਿਰ ਨੂੰ ਕੁਚਲਣ ਦਾ ਚੰਗਾ ਮੌਕਾ ਮਿਲ ਗਿਆ ਅਤੇ ਸਭ ਯਤਨਾ ਦਾ ਨਿਸਫਲਤਾ ਤੋਂ ਬਿਨਾਂ ਹੋਰ ਕੋਈ ਸਿੱਟਾ ਨਾ ਨਿਕਲ ਸਕਿਆ । ਸਵਾਰਥ ਜਾਂ ਲੋਭ ਲਈ ਉਹਨਾਂ ਆਪਣੀਆਂ ਜਾਨਾਂ ਦਿਤੀਆਂ ਹੁੰਦੀਆਂ ਤਾਂ ਅਸੀਂ ਅਣਗਹਿਲੀ ਵਿਖਾ ਸਕਦੇ ਸਾਂ, ਪਰ ਉਹਨਾਂ ਦੀ "ਮੁਰਖਤਾ" ਵਿੱਚ ਵੀ ਦੇਸ਼ ਪ੍ਰੇਮ ਕੁੱਟ ਕੁੱਟ ਕੇ ਭਰਿਆ ਹੋਇਆ ਹੈ । ਉਹ ਤਾਂ ਤੋਪ ਦੇ ਦਹਾਨੇ ਸਾਹਮਣੇ ਹੋਣ ਸਮੇਂ ਵੀ ਹੱਸ ਦਿੰਦੇ ਸਨ। ਮਲੇਰਕੋਟਲਾ ਵਿਖੇ 66 ਕੁਕਿਆਂ ਨੂੰ ਤੋਪਾ ਨਾਲ ਸ਼ਹੀਦ ਕਰ ਦਿਤਾ ਗਿਆ। ਅੰਮ੍ਰਿਤਸਰ, ਰਾਏਕੋਟ ਅਤੇ ਲੁਧਿਆਣਾ ਵਿਖੇ ਵੀ ਕੁਕਿਆਂ ਨੂੰ ਫਾਸੀ ਦੇ ਕੇ ਸ਼ਹੀਦ ਕਰ ਦਿਤਾ ਗਿਆ।