ਵਿਕੀਪੀਡੀਆ:ਚੁਣਿਆ ਹੋਇਆ ਲੇਖ/15 ਮਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਸੁਖਦੇਵ ਥਾਪਰ

ਸੁਖਦੇਵ ਥਾਪਰ (15 ਮਈ 1907 - 23 ਮਾਰਚ 1931) ਇਕ ਭਾਰਤੀ ਕ੍ਰਾਂਤੀਕਾਰੀ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸਨ। ਇਸ ਨੂੰ 23 ਮਾਰਚ 1931 ਨੂੰ ਭਗਤ ਸਿੰਘ ਅਤੇ ਰਾਜਗੁਰੂ ਦੇ ਨਾਲ ਲਾਹੌਰ ਵਿੱਚ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਸੁਖਦੇਵ ਥਾਪਰ ਦਾ ਜਨਮ ਪੰਜਾਬ ਦੇ ਸ਼ਹਿਰ ਲੁਧਿਆਣਾ ਜਾਂ ਲਾਇਲਪੁਰ ਵਿੱਚ 15 ਮਈ 1907 ਨੂੰ ਹੋਇਆ ਸੀ। ਉਨ੍ਹਾਂ ਨੇ ਭਗਤ ਸਿੰਘ, ਕਾਮਰੇਡ ਰਾਮਚੰਦਰ ਅਤੇ ਭਗਵਤੀ ਚਰਨ ਵੋਹਰਾ ਦੇ ਨਾਲ ਲਾਹੌਰ ਵਿੱਚ ਨੌਜਵਾਨ ਭਾਰਤ ਸਭਾ ਦਾ ਗਠਨ ਕੀਤਾ ਸੀ। ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਜਦੋਂ ਯੋਜਨਾ ਬਣੀ ਤਾਂ ਸਾਂਡਰਸ ਦੀ ਹੱਤਿਆ ਕਰਨ ਵਿੱਚ ਉਨ੍ਹਾਂ ਨੇ ਭਗਤ ਸਿੰਘ ਅਤੇ ਰਾਜਗੁਰੁ ਦਾ ਪੂਰਾ ਸਾਥ ਦਿੱਤਾ ਸੀ। ਇਹੀ ਨਹੀਂ, 1929 ਵਿੱਚ ਜੇਲ੍ਹ ਵਿੱਚ ਕੈਦੀਆਂ ਦੇ ਨਾਲ ਅਮਾਨਵੀ ਵਿਵਹਾਰ ਕੀਤੇ ਜਾਣ ਦੇ ਵਿਰੋਧ ਵਿੱਚ ਰਾਜਨੀਤਕ ਬੰਦੀਆਂ ਦੁਆਰਾ ਕੀਤੀ ਗਈ ਭੁੱਖ ਹੜਤਾਲ ਵਿੱਚ ਵਧ ਚੜ੍ਹ ਕੇ ਭਾਗ ਵੀ ਲਿਆ ਸੀ। ਉਨ੍ਹਾਂ ਨੂੰ ਨਿਰਧਾਰਤ ਤਾਰੀਖ ਅਤੇ ਸਮੇਂ ਤੋਂ ਪਹਿਲਾਂ ਜੇਲ੍ਹ ਮੈਨੁਅਲ ਦੇ ਨਿਯਮਾਂ ਨੂੰ ਦਰਕਿਨਾਰ ਰੱਖਦੇ ਹੋਏ 23 ਮਾਰਚ 1931 ਨੂੰ ਸ਼ਾਮੀਂ 7 ਵਜੇ ਸੁਖਦੇਵ, ਰਾਜਗੁਰੁ ਅਤੇ ਭਗਤ ਸਿੰਘ ਤਿੰਨਾਂ ਨੂੰ ਲਾਹੌਰ ਸੇਂਟਰਲ ਜੇਲ੍ਹ ਵਿੱਚ ਫਾਂਸੀ ਉੱਤੇ ਲਟਕਾ ਕੇ ਮਾਰ ਮੁਕਾਇਆ ਗਿਆ। ਇਸ ਤੇ ਭਾਰਤ ਦੇ ਕੋਨੇ ਕੋਨੇ ਤੋਂ ਰੋਸ ਜਾਗਿਆ ਸੀ। ਇਸ ਪ੍ਰਕਾਰ ਭਗਤ ਸਿੰਘ ਅਤੇ ਰਾਜਗੁਰੁ ਦੇ ਨਾਲ ਸੁਖਦੇਵ ਵੀ ਸਿਰਫ ੨੪ ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ।

ਅੱਗੇ ਪੜ੍ਹੋ...