ਵਿਕੀਪੀਡੀਆ:ਚੁਣਿਆ ਹੋਇਆ ਲੇਖ/16 ਦਸੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

1971 ਦੀ ਭਾਰਤ-ਪਾਕਿ ਯੁੱਧ 16 ਦਸੰਬਰ 1971 ਨੂੰ ਭਾਰਤੀ ਸੈਨਾ ਨੇ ਪਾਕਿਸਤਾਨ ਦੇ ਵਿਰੁੱਧ ਇਤਿਹਾਸਕ ਜਿੱਤ ਦਰਜ ਕਰਾਈ ਸੀ ਅਤੇ ਬੰਗਲਾ ਦੇਸ ਨੂੰ ਇਕ-ਇਕ ਵੱਖਰੇ ਰਾਸ਼ਟਰ ਦੇ ਰੂਪ ਵਿਚ ਪਛਾਣ ਦਿਵਾਈ ਸੀ। ਇਹ ਯੁੱਧ 3 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿੱਚ ਹੋਇਆ। ਭਾਰਤੀ ਫੌਜ ਦੀ ਅਗਵਾਈ ਜਨਰਲ ਜਗਜੀਤ ਸਿੰਘ ਅਰੋੜਾ ਅਤੇ ਪਾਕਿਸਤਾਨ ਫੌਜ ਦੀ ਅਗਵਾਈ ਜਰਨਲ ਅਮੀਰ ਅਬਦੁਲਾ ਖਾਨ ਨਿਆਜ਼ੀ ਕਰ ਰਹੇ ਸਨ ਤੇ ਭਾਰਤੀ ਫੌਜ ਨੇ ਚੌਤਰਫਾ ਹਮਲਾ ਕਰ ਕੇ ਪਾਕਿਸਤਾਨੀ ਫੌਜ ਦੀਆਂ ਅਨੇਕਾਂ ਬਟਾਲੀਅਨਾਂ ਨੂੰ ਤਬਾਹ ਕਰ ਦਿੱਤਾ। ਬੇਗੁਨਾਹ ਬੰਗਾਲੀਆਂ ਨੂੰ ਕਤਲ ਕਰਨ ਦੀ ਆਦੀ ਪਾਕਿਸਤਾਨੀ ਫੌਜ ਜਨਰਲ ਅਰੋੜਾ ਦੀ ਰਣਨੀਤੀ ਦਾ ਮੁਕਾਬਲਾ ਨਾ ਕਰ ਸਕੀ। ਭਾਰਤੀ ਹਵਾਈ ਸੈਨਾ ਅਤੇ ਸਮੁੰਦਰੀ ਫ਼ੌਜ ਨੇ ਪਾਕਿਸਤਾਨੀ ਹਵਾਈ ਤੇ ਸਮੁੰਦਰੀ ਫੌਜ ਨੂੰ ਤਬਾਹ ਕਰ ਦਿੱਤਾ। ਭਾਰਤੀ ਫੌਜ ਨੇ ਦੋ ਹਫਤਿਆਂ ਤੋਂ ਵੀ ਘੱਟ ਸਮੇ ਵਿੱਚ ਢਾਕਾ ’ਤੇ ਕਬਜ਼ਾ ਕਰ ਲਿਆ। ਪਾਕਿਸਤਾਨੀ ਪੂਰਬੀ ਫੌਜ ਨੇ ਹਥਿਆਰ ਸੁੱਟਣ ਦਾ ਫੈਸਲਾ ਕਰ ਲਿਆ। ਜਨਰਲ ਨਿਆਜ਼ੀ ਅਤੇ ਜਨਰਲ ਅਰੋੜਾ ਨੇ ਸਮਝੌਤੇ ’ਤੇ ਦਸਤਖਤ ਕੀਤੇ। ਆਤਮ ਸਮਰਪਣ ਕਰਨ ਦੇ ਦਸਤਵੇਜ਼ ’ਤੇ ਦਸਤਖਤ ਢਾਕਾ ਦੇ ਰਮਨਾ ਰੇਸ ਕੋਰਸ ਮੈਦਾਨ ਵਿੱਚ 16 ਦਸੰਬਰ 1971 ਨੂੰ ਕੀਤੇ ਗਏ ਸਨ। ਉਸ ਦਾ ਨਾਮ ਹੁਣ ਸੁਤੰਤਰਤਾ ਚੌਕ ਰੱਖਿਆ ਗਿਆ ਹੈ। ਜਵਾਨਾਂ ਨੇ ਬੇਮਿਸਾਲ ਬਹਾਦਰੀ ਦਾ ਸਬੂਤ ਦਿੱਤਾ ਸੀ। ਜਨਰਲ ਨਿਆਜ਼ੀ ਸਮੇਤ ਪਾਕਿਸਤਾਨੀ ਸੁਰੱਖਿਆ ਸੈਨਾਵਾਂ ਦੇ ਕੋਈ 90000 ਦੇ ਕਰੀਬ ਜਵਾਨ ਤੇ ਅਫਸਰ ਜੰਗੀ ਕੈਦੀ ਬਣਾ ਲਏ ਗਏ।