ਵਿਕੀਪੀਡੀਆ:ਚੁਣਿਆ ਹੋਇਆ ਲੇਖ/17 ਅਗਸਤ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮਦਨ ਲਾਲ ਢੀਂਗਰਾ 18 ਸਤੰਬਰ 1883-17 ਅਗਸਤ 1909 ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਨੂੰ ਬਰਤਾਨਵੀ ਵਫਾਦਾਰੀ ਲਈ ਰਾਏ ਸਾਹਿਬ ਦੀ ਉਪਾਧੀ ਤੋਂ ਇਲਾਵਾ ਕੋਟੜਾ ਸ਼ੇਰ ਸਿੰਘ ਵਿਖੇ 21 ਮਕਾਨ , ਜੀ.ਟੀ. ਰੋੜ ਤੇ 6 ਬੰਗਲੇ ,6 ਬੱਗੀਆਂ ,ਕਾਰ ਤੇ ਕਈ ਬਿੱਘੇ ਜ਼ਮੀਨ ਦੀਆਂ ਨਿਆਮਤਾਂ ਪ੍ਰਾਪਤ ਸਨ। ਮਦਨ ਲਾਲ ਢੀਂਗਰਾ ਨੂੰ ਆਜ਼ਾਦੀ ਸਰਗਰਮੀਆਂ ਵਿੱਚ ਹਿੱਸਾ ਲੈਣ ਦਾ ਸ਼ੌਕ ਕਾਲਜ ਪੜ੍ਹਦਿਆਂ ਹੀ ਪੈ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਲਜ ਵਿੱਚੋਂ ਕੱਢ ਦਿੱਤਾ ਗਿਆ। ਪਰਿਵਾਰ ਵਾਲਿਆਂ ਨੇ ਵੀ ਅੰਗਰੇਜ਼ੀ ਸਾਮਰਾਜ ਪ੍ਰਤੀ ਵਫ਼ਾਦਾਰੀ ਨਿਭਾਉਂਦਿਆਂ ਉਸ ਨੂੰ ਘਰ ਤੋਂ ਬੇਦਖ਼ਲ ਕਰ ਦਿੱਤਾ ਪਰ ਉਨ੍ਹਾਂ ਹੌਂਸਲਾ ਨਾ ਹਾਰਿਆ ਤੇ ਆਜ਼ਾਦੀ ਦੀ ਲੜਾਈ ਵਿੱਚ ਹਿੱਸਾ ਲੈਣ ਦਾ ਕੰਮ ਉਸੇ ਤਰ੍ਹਾਂ ਜਾਰੀ ਰੱਖਿਆ। ਉਹ1906 ਵਿੱਚ ਇੰਗਲੈਂਡ ਲਈ ਰਵਾਨਾ ਹੋ ਗਏ। ਉੱਥੇ ਲਾਸਾਨੀ ਯੋਧੇ ਦੀ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਤੋਂ ਕਾਫੀ ਪ੍ਰਭਾਵਿਤ ਹੋਏ। ਪਹਿਲੀ ਜੁਲਾਈ 1909 ਦੀ ਸ਼ਾਮ ਨੂੰ ਇੰਡੀਅਨ ਨੈਸ਼ਨਲ ਐਸੋਸੀਏਸ਼ਨ ਦੇ ਇੱਕ ਸਾਲਾਨਾ ਸਮਾਗਮ ਵਿੱਚ ਢੀਂਗਰਾ ਨੇ ਸਰ ਕਰਜਨ ’ਤੇ ਪੰਜ ਗੋਲੀਆਂ ਦਾਗ ਦਿੱਤੀਆਂ। ਇਸ ਕਾਰਵਾਈ ਤੋਂ ਬਾਅਦ ਮਦਨ ਲਾਲ ਢੀਂਗਰਾ ਨੂੰ ਫ਼ਾਂਸੀ ਨੂੰ 17 ਅਗਸਤ 1909 ਨੂੰ ਲੰਡਨ ਵਿਖੇ ਫਾਂਸੀ ਦਿੱਤੀ ਗਈ।<