ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/17 ਜਨਵਰੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਚਾਬੀਆਂ ਦਾ ਮੋਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15-16 ਨਵੰਬਰ, 1920 ਨੂੰ ਹੋਈ ਤੇ ਅੰਗਰੇਜ਼ ਸਰਕਾਰ ਨੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦੇ ਮੁੱਖ ਅਹੁਦੇਦਾਰ ਸਰਕਾਰ ਪੱਖੀ ਸਨ ਪਰ ਜਦ 28 ਅਗਸਤ, 1921 ਦੇ ਦਿਨ ਨਵੀਂ ਚੋਣ ਵਿਚ ਬਾਬਾ ਖੜਕ ਸਿੰਘ ਪ੍ਰਧਾਨ ਬਣੇ ਤਾਂ ਸਰਕਾਰ ਨੇ ਸ਼੍ਰੋਮਣੀ ਕਮੇਟੀ ਵਿਚ ਦਖ਼ਲ ਦੇਣਾ ਸ਼ੁਰੂ ਕਰ ਦਿਤਾ। 7 ਨਵੰਬਰ, 1921 ਦੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਪੁਲਿਸ, ਸੁੰਦਰ ਸਿੰਘ ਰਾਮਗੜ੍ਹੀਆਂ ਦੇ ਘਰ ਗਿਆ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ (ਖ਼ਜ਼ਾਨੇ) ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਸਰਕਾਰ ਨੇ ਐਲਾਨ ਕੀਤਾ ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਨਹੀਂ ਹੈ ਇਸ ਕਰ ਕੇ ਚਾਬੀਆਂ ਲਈਆਂ ਗਈਆਂ ਹਨ। ਇਸ ਹਰਕਤ ਨਾਲ ਸਿੱਖਾਂ ਵਿੱਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਫੈਲ ਗਈ। 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਇਕ ਮੀਟਿੰਗ ਅਕਾਲ ਤਖ਼ਤ ਸਾਹਿਬ 'ਤੇ ਹੋਈ। 12 ਨਵੰਬਰ ਨੂੰ ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਬਹਾਦਰ ਸਿੰਘ ਨੂੰ ਗੁਰਦਵਾਰਾ ਇੰਤਜ਼ਾਮ ਵਿਚ ਦਖ਼ਲ ਨਾ ਦੇਣ ਦਿਤਾ ਜਾਏ। ਅਖ਼ੀਰ ਸਰਕਾਰ ਨੇ ਵੀ ਹਥਿਆਰ ਸੁੱਟਣ ਦਾ ਫ਼ੈਸਲਾ ਕਰ ਲਿਆ। ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸੁਨੇਹਾ ਭੇਜਿਆ ਕਿ ਸਰਕਾਰ ਉਨ੍ਹਾਂ ਨੂੰ ਚਾਬੀਆਂ ਦੇਣ ਵਾਸਤੇ ਤਿਆਰ ਹੈ। 6 ਦਸੰਬਰ, 1921 ਦੇ ਦਿਨ ਹੋਈ ਇਕ ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਸਿੱਖ ਦਰਬਾਰ ਸਾਹਿਬ ਦੀਆਂ ਚਾਬੀਆਂ ਉਦੋਂ ਤਕ ਵਾਪਸ ਨਾ ਲਵੇ ਜਦੋਂ ਤਕ ਸਰਕਾਰ ਇਸ ਸਬੰਧ ਵਿਚ ਗਿ੍ਫ਼ਤਾਰ ਕੀਤੇ ਆਗੂ ਰਿਹਾਅ ਨਹੀਂ ਕਰ ਦੇਂਦੀ। ਇਸ 'ਤੇ 17 ਜਨਵਰੀ, ਨੂੰ 193 'ਚੋਂ 150 ਆਗੂ ਰਿਹਾਅ ਕਰ ਦਿਤੇ ਗਏ ਪਰ ਪੰਡਤ ਦੀਨਾ ਨਾਥ ਨੂੰ ਰਿਹਾਅ ਨਾ ਕੀਤਾ ਗਿਆ।