ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/17 ਜੁਲਾਈ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨਪੋਲੀਅਨ
ਨਪੋਲੀਅਨ

ਨਪੋਲੀਅਨ ਬੋਨਾਪਾਰਟ (15 ਅਗਸਤ 1769 – 5 ਮਈ 1821) ਫ਼ਰਾਂਸ ਦਾ ਇੱਕ ਸਿਆਸੀ ਅਤੇ ਫ਼ੌਜੀ ਆਗੂ ਸੀ ਜਿਹਨੇ ਫ਼ਰਾਂਸੀਸੀ ਇਨਕਲਾਬ ਅਤੇ ਇਹਦੇ ਨਾਲ਼ ਸਬੰਧਤ ਜੰਗਾਂ ਦੇ ਪਿਛੇਤੇ ਦੌਰ ਵਿੱਚ ਡਾਢਾ ਨਾਮਣਾ ਖੱਟਿਆਂ। 1804 ਤੋਂ 1814 ਤੱਕ ਅਤੇ ਮਗਰੋਂ 1815 ਵਿੱਚ ਇਹ ਨਪੋਲੀਅਨ ਪਹਿਲੇ ਵੱਜੋਂ ਫ਼ਰਾਂਸ ਦਾ ਹੁਕਮਰਾਨ ਰਿਹਾ। ਇਹਨੇ ਵਧੇਰੇ ਜੰਗਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਜ਼ਮੀਨੀ ਯੂਰਪ ਦੇ ਬਹੁਤੇ ਹਿੱਸੇ ਨੂੰ ਇਹਨੇ ਕਾਬੂ ਵਿੱਚ ਕਰ ਲਿਆ ਸੀ ਪਰ ਆਖਰ 1815 ਵਿੱਚ ਇਹਨੂੰ ਹਾਰ ਝੱਲਣੀ ਪੈ ਗਈ। ਇਤਿਹਾਸ ਦੇ ਸਭ ਤੋਂ ਉੱਚੇ ਕੱਦ ਦੇ ਫ਼ੌਜਦਾਰਾਂ ਵਿੱਚ ਗਿਣੇ ਜਾਣ ਕਰ ਕੇ ਇਹਦੇ ਮੋਰਚਿਆਂ ਨੂੰ ਦੁਨੀਆਂ ਭਰ ਦੇ ਫ਼ੌਜੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾਲ਼ ਹੀ ਇਹ ਯੂਰਪੀ ਇਤਿਹਾਸ ਦੀ ਇੱਕ ਸਭ ਤੋਂ ਵੱਧ ਨਾਮੀਂ ਅਤੇ ਤਕਰਾਰੀ ਸ਼ਖ਼ਸੀਅਤ ਰਹੀ ਹੈ। ਗ਼ੈਰ-ਫ਼ੌਜੀ ਕਾਰ-ਵਿਹਾਰ ਵਿੱੱਚ ਨਪੋਲੀਅਨ ਨੇ ਯੂਰਪ ਭਰ ਵਿੱਚ ਕਈ ਕਿਸਮ ਦੇ ਅਜ਼ਾਦ-ਖ਼ਿਆਲੀ ਸੁਧਾਰ ਲਾਗੂ ਕੀਤੇ ਜਿਹਨਾਂ ਵਿੱਚ ਜਗੀਰਦਾਰੀ ਦਾ ਖ਼ਾਤਮਾ, ਕਨੂੰਨੀ ਬਰਾਬਰਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਕਾਇਮੀ ਅਤੇ ਤਲਾਕ ਦਾ ਕਨੂੰਨੀਕਰਨ ਸ਼ਾਮਲ ਹਨ। 17 ਜੁਲਾਈ, 1815 'ਚ ਲੜਾਈ ਵਿੱਚ ਹਾਰਨ ਮਗਰੋਂ ਨੈਪੋਲੀਅਨ ਨੇ ਇੰਗਲੈਂਡ ਅੱਗੇ ਹਥਿਆਰ ਸੁੱਟ ਦਿਤੇ।