ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/18 ਅਪਰੈਲ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਸੇਵਾ ਸਿੰਘ ਠੀਕਰੀਵਾਲਾ (24 ਅਗਸਤ 1886- 20 ਜਨਵਰੀ 1935) ਦਾ ਜਨਮ ਨੂੰ ਮਾਤਾ ਹਰ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਜ਼ਿਲ੍ਹੇ ਬਰਨਾਲਾ ਦੇ ਪਿੰਡ ਠੀਕੀਰਵਾਲਾ ਵਿਖੇ ਹੋਇਆ। ਇਨ੍ਹਾਂ ਦੇ ਪਿਤਾ ਦੇਵਾ ਸਿੰਘ ਫੂਲਕੀਆ ਰਿਆਸਤ ਵਿੱਚ ਉੱਚ ਰਈਅਸ ਨਿਯੁਕਤ ਸਨ। ਆਜ਼ਾਦੀ ਦੇ ਪਹਿਲੇ ਸੁਤੰਤਰਤਾ ਸੰਗਰਾਮ ਪਿੱਛੋਂ ਅੰਗਰੇਜ਼ੀ ਰਾਜਨੀਤਕ ਚੇਤਨਾ ਪੈਦਾ ਕਰਨ ਵਾਲੀਆਂ ਕਈ ਰਾਜਸੀ ਲਹਿਰਾਂ ਚੱਲੀਆਂ ਇਨ੍ਹਾਂ ਲਹਿਰਾਂ ਵਿੱਚੋਂ ਪਰਜਾ ਮੰਡਲ ਦੀ ਲਹਿਰ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸ ਲਹਿਰ ਦੀ ਰੂਹੇ ਰਵਾਂ ਸੇਵਾ ਸਿੰਘ ਠੀਕਰੀਵਾਲਾ ਸਨ। ਉਹਨਾਂ ਨੇ ਆਪਣਾ ਬਚਪਨ ਵਧੇਰੇ ਪਟਿਆਲਾ ਸ਼ਹਿਰ ਵਿੱਚ ਹੀ ਗੁਜ਼ਾਰਿਆ ਸੀ। ਪਟਿਆਲਾ ਦੇ ਮਾਡਲ ਸਕੂਲ ਵਿੱਚੋਂ ਅੱਠਵੀਂ ਜਮਾਤ ਪਾਸ ਕਰਨ ਉਪਰੰਤ ਆਪ ਮਹਾਰਾਜਾ ਪਟਿਆਲਾ ਦੇ ਦਰਬਾਰ ਵਿੱਚ ਮੁਸਾਹਿਬ ਨਿਯੁਕਤ ਹੋਏ। ਫਿਰ ਇਨ੍ਹਾਂ ਦੀ ਨਿਯੁਕਤੀ ਸਿਹਤ ਵਿਭਾਗ ਵਿੱਚ ਕਰ ਦਿੱਤੀ ਗਈ ਅਤੇ ਆਪ ਬਰਨਾਲੇ ਪਲੇਗ ਅਫ਼ਸਰ ਲੱਗ ਕੇ ਆਏ। 1902 ਈਸਵੀ ਵਿੱਚ ਸਾਰੇ ਪੰਜਾਬ ਵਿੱਚ ਪਲੇਗ ਦੀ ਬੀਮਾਰੀ ਫੈਲ ਗਈ। ਸੇਵਾ ਭਾਵਨਾ ਦੀ ਲਗਨ ਨੇ ਹੀ ਇਨ੍ਹਾਂ ਨੂੰ ਸਰਕਾਰੀ ਨੌਕਰੀ ਤਿਆਗਣ ਲਈ ਮਜਬੂਰ ਕਰ ਦਿੱਤਾ। 18 ਅਪਰੈਲ, 1935 ਸੇਵਾ ਸਿੰਘ ਠੀਕਰੀਵਾਲਾ ਨੇ ਜੇਲ੍ਹ ਵਿੱਚ ਜ਼ਿਆਦਤੀਆਂ ਖਿਲਾਫ ਭੁਖ ਹੜਤਾਲ ਸ਼ੁਰੂ ਕੀਤੀ ਜਿਸ ਕਾਰਨ 20 ਫਰਵਰੀ 1935 ਨੂੰ ਦਿਹਾਂਤ ਹੋ ਗਿਆ ਸੀ।