ਵਿਕੀਪੀਡੀਆ:ਚੁਣਿਆ ਹੋਇਆ ਲੇਖ/19 ਅਗਸਤ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
P5a.jpg

ਅਜਮੇਰ ਸਿੰਘ ਔਲਖ ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। ਪੰਜਾਬੀ ਇਕਾਂਗੀ ਦਾ ਇਤਿਹਾਸ ਵਾਚੀਏ ਤਾਂ ੳੁਸ ਵਿੱਚ ਅਜਮੇਰ ਔਲਖ ਦਾ ਸਥਾਨ ਖ਼ਾਸ ਤੇ ਵਿਲੱਖਣ ਹੈ। ਪ੍ਰੋ. ਅਜਮੇਰ ਸਿੰਘ ਔਲਖ ਉਨ੍ਹਾਂ ਕੁਝ ਲੋਕਾਂ ਵਿੱਚੋਂ ਇੱਕ ਸੀ ਜਿਨ੍ਹਾਂ ਆਪਣੀ ਜ਼ਿੰਦਗੀ ਸਾਹਿਤ ਰਾਹੀਂ ਲੋਕਾਂ ਨੂੰ ਸਮਰਪਿਤ ਕੀਤੀ। ਉਹ ਖ਼ੁਦ ਹੀ ਨਹੀਂ ਬਲਕਿ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਸਾਹਿਤ ਤੇ ਖ਼ਾਸ ਕਰਕੇ ਨਾਟਕ ਤੇ ਰੰਗਮੰਚ ਦੁਆਰਾ ਲੋਕਾਂ ਨੂੰ ਚੇਤਨ ਕਰਨ ਲਈ ਨਿਰੰਤਰ ਕਾਰਜਸ਼ੀਲ ਰਿਹਾ। ਅਜਮੇਰ ਔਲਖ ਨੂੰ 2006 ਵਿੱਚ ਇਕਾਂਗੀ-ਸੰਗ੍ਰਹਿ "ਇਸ਼ਕ ਬਾਝ ਨਮਾਜ ਦਾ ਹੱਜ ਨਾਹੀ" ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਔਲਖ ਦਾ ਜਨਮ 19 ਅਗਸਤ 1942 ਨੂੰ ਕੁੰਭੜਵਾਲ, ਮਾਨਸਾ ਜ਼ਿਲ੍ਹਾ, ਪੰਜਾਬ ਵਿੱਚ ਹੋਇਆ। ਇਹਨਾਂ ਦੇ ਪਿਤਾ ਦਾ ਨਾਮ ਸ੍ਰ. ਕੌਰ ਸਿੰਘ ਅਤੇ ਮਾਤਾ ਦਾ ਨਾਮ ਸ੍ਰੀਮਤੀ ਹਰਨਾਮ ਕੌਰ ਸੀ। ਉਨ੍ਹਾਂ ਐੱਮ.ਏ. ਪੰਜਾਬੀ ਕੀਤੀ ਅਤੇ ਵਿਦਿਆਰਥੀਆਂ ਨੂੰ ਇੱਕ ਆਦਰਸ਼ ਅਧਿਆਪਕ ਵਜੋਂ ਸਿੱਖਿਅਤ ਕਰਨ ਦੇ ਨਾਲ-ਨਾਲ ਸਾਹਿਤ ਰਾਹੀਂ ਸਮਾਜਿਕ ਸਰੋਕਾਰਾਂ ਨਾਲ ਜੋੜਦਿਆਂ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿੱਚੋਂ ਸੇਵਾਮੁਕਤ ਹੋਏ। ਪਿਛਲੇ ਸਾਲਾਂ ਵਿੱਚ ਪ੍ਰੋ. ਔਲਖ ਸਾਹਿਬ ਕੈਂਸਰ ਦੀ ਬੀਮਾਰੀ ਕਾਰਨ 15 ਜੂਨ 2017 ਨੂੰ ਇਸ ਬਿਮਾਰੀ ਕਰਨ ਹੀ ਇਸ ਜਹਾਨ ਤੋਂ ਚਲੇ ਗਏ।

ਅੱਗੇ ਪੜ੍ਹੋ...