ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/19 ਨਵੰਬਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਦਾਰਾ ਸਿੰਘ
ਦਾਰਾ ਸਿੰਘ

ਦਾਰਾ ਸਿੰਘ (19 ਨਵੰਬਰ 1928 – 13 ਜੁਲਾਈ 2012) ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਧਰਮੂਚੱਕ ਪਿੰਡ ਵਿੱਚ ਹੋਇਆ। ਦਾਰਾ ਸਿੰਘ ਮਹਾਨ ਪਹਿਲਵਾਨ ਤੇ ਬਾਲੀਵੁਡ ਅਦਾਕਾਰ ਸੀ 1954 ਵਿੱਚ ਦਾਰਾ ਸਿੰਘ ਰੁਸਤਮ-ਏ-ਪੰਜਾਬ, ਰੁਸਤਮ-ਏ-ਹਿੰਦ ਅਤੇ ਬਾਅਦ ਵਿੱਚ ਰੁਸਤਮ-ਏ-ਜਹਾਂ ਬਣੇ। ਦਾਰਾ ਸਿੰਘ ਅਗਸਤ 2003-ਅਗਸਤ 2009 ਤਕ ਰਾਜ ਸਭਾ ਦੇ ਮੈਬਰ ਵੀ ਰਹੇ| ਦਾਰਾ ਸਿੰਘ ਜੀ ਇੱਕ ਨੇਕ ਇਨਸਾਨ ਸਨ। ਦਾਰਾ ਸਿੰਘ ਦਾ ਜੁੱਸਾ ਪੂਰਾ ਸੁਡੋਲ ਅਤੇ ਭਰਵਾਂ ਸੀ। ਉਨ੍ਹਾਂ ਦਾ ਕੱਦ 6 ਫੁਟ 2 ਇੰਚ, ਭਾਰ 132 ਕਿੱਲੋ ਅਤੇ ਛਾਤੀ ਦਾ ਘੇਰਾ 54 ਇੰਚ ਸੀ। ਉਨਾ ਨੇ ਆਪਣੇ ਜੀਵਨ ਕਾਲ ਵਿੱਚ ਕੁਸ਼ਤੀਆਂ ਅਤੇ ਫ਼ਿਲਮਾ ਵਿੱਚ ਨਾਮ ਖੱਟਿਆ। 1946 ਵਿੱਚ ਜਦੋਂ ਉਹ ਸਿੰਗਾਪੁਰ ਗਏ ਤਾਂ ਉਦੋਂ ਸਿਰਫ ਪੰਜਾਬੀ ਭਾਸ਼ਾ ਹੀ ਜਾਣਦੇ ਸਨ ਇਸ ਕਾਰਨ ਉਨ੍ਹਾਂ ਨੂੰ ਬੇਹੱਦ ਪਰੇਸ਼ਾਨੀ ਹੋਈ ਅਤੇ ਉਨ੍ਹਾਂ ਨੇ ਤੁਰੰਤ ਸਾਰੀਆਂ ਭਾਸ਼ਾਵਾਂ ਸਿੱਖਣ ਦਾ ਫੈਸਲਾ ਲਿਆ। ਉਨ੍ਹਾਂ ਨੇ 500 ਤੋ ਜਿਆਦਾ ਕੁਸ਼ਤੀਆਂ ਵਿੱਚ ਭਾਗ ਲਿਆ। ਕੁਸ਼ਤੀ ਜਗਤ ਵਿੱਚ ਪਹਿਲਵਾਨ ਦਾਰਾ ਸਿੰਘ ਨੇ ਕਈ ਸੰਸਾਰ ਚੈਂਪੀਅਨਾਂ ਨੂੰ ਟੱਕਰ ਦਿੱਤੀ। ਦਾਰਾ ਸਿੰਘ ਅਤੇ ਸੰਸਾਰ ਵਿਜੇਤਾ ਕਿੰਗ ਕਾੰਗ ਵਿਚਕਾਰ ਹੋਈ ਕੁਸ਼ਤੀ ਪੂਰੀ ਦੁਨਿਆ 'ਚ ਮਸ਼ਹੂਰ ਹੋਈ। ਆਪਣੇ ਜੀਵਨ ਕਾਲ ਦੌਰਾਨ ਚੀਨ ਤੋ ਬਿਨਾ ਕੁਸ਼ਤੀਆਂ ਨਾਲ ਸੰਬੰਧਤ ਬਾਕੀ ਸਾਰੇ ਦੇਸਾਂ ਦੀ ਯਾਤਰਾ ਕੀਤੀ। ਦਾਰਾ ਸਿੰਘ ਨੇ ਹਿੰਦੀ, ਪੰਜਾਬੀ, ਗੁਜਰਾਤੀ, ਹਰਿਆਣਵੀ, ਮਲਿਆਲਮ ਅਤੇ ਤਮਿਲ ਫਿਲਮਾਂ ਵਿੱਚ ਕੰਮ ਕੀਤਾ ਅਤੇ 9 ਫਿਲਮਾਂ ਦਾ ਨਿਰਦੇਸ਼ਨ ਖੁਦ ਕੀਤਾ।