ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/20 ਮਈ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਮਹਾਨ ਕੋਸ਼
ਮਹਾਨ ਕੋਸ਼

ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ। 20 ਮਈ, 1912 ਦੇ ਦਿਨ ਭਾਈ ਕਾਨ੍ਹ ਸਿੰਘ ਨਾਭਾ ਨੇ ਅਪਣੇ ਸ਼ਾਹਕਾਰ 'ਮਹਾਨ ਕੋਸ਼' ਦੀ ਤਿਆਰੀ ਦਾ ਪ੍ਰਾਜੈਕਟ ਸ਼ੁਰੂ ਕੀਤਾ ਜੋ ਅੱਜ ਸਿੱਖਾਂ ਦਾ ਇੱਕ ਅਹਿਮ ਐਨਸਾਈਕਲੋਪੀਡੀਆ ਹੈ। ਮਹਾਨ ਕੋਸ਼ ਤਿਆਰ ਕਰਨ ਵਿੱਚ 14 ਸਾਲ ਦਾ ਸਮਾਂ ਲੱਗਾ ਸੀ। ਇਸ ਦਾ ਸਾਰਾ ਖ਼ਰਚ ਮਹਾਰਾਜਾ ਭੁਪਿੰਦਰ ਸਿੰਘ (ਪਟਿਆਲਾ) ਨੇ ਦਿਤਾ ਸੀ। ਉਸ ਨੇ ਇਸ ਮਕਸਦ ਵਾਸਤੇ ਭਾਈ ਕਾਨ੍ਹ ਸਿੰਘ ਨਾਭਾ ਨੂੰ ਮਸੂਰੀ ਵਿੱਚ ਇੱਕ ਕੋਠੀ ਦਿਤੀ ਅਤੇ ਪੂਰਾ ਸਟਾਫ਼ ਵੀ ਦਿਤਾ ਜਿਸ ਦਾ ਖ਼ਰਚਾ ਪਟਿਆਲਾ ਰਿਆਸਤ ਦਿਆ ਕਰਦੀ ਸੀ। ਮਗਰੋਂ ਇਸ ਦੀ ਛਪਾਈ ਵੀ ਪਟਿਆਲਾ ਰਿਆਸਤ ਵਲੋਂ ਹੀ ਕੀਤੀ ਗਈ ਸੀ। ਇਸ ਕੋਸ਼ ਵਿੱਚ 64,263 ਇੰਦਰਾਜ਼ ਹਨ। ਇਸ ਦੇ ਸੱਤ ਐਡੀਸ਼ਨ ਛਾਪ ਚੁਕੇ ਹਨ ਅਤੇ ਅੱਠਵਾਂ ਐਡੀਸ਼ਨ ਛਪਣ ਵਿੱਚ ਵੀਟੀ ਔਕੜ ਕਾਰਨ ਦੇਰੀ ਹੋ ਰਹੀ ਹੈ ਇਸ ਸਮੇਂ ਇਸ ਕੋਸ਼ ਨੂੰ ਛਾਪਣ ਦੇ ਅਧਿਕਾਰ ਭਾਸ਼ਾ ਵਿਭਾਗ ਪਟਿਆਲਾ ਕੋਲ ਹਨ।ਇਸ ਦੇ ਸੱਤ ਐਡੀਸ਼ਨ ਛਪ ਚੁਕੇ ਹਨ ਅਤੇ ਅੱਠਵਾਂ ਐਡੀਸ਼ਨ ਛਪਣ ਵਿੱਚ ਵੀਟੀ ਔਕੜ ਕਾਰਨ ਦੇਰੀ ਹੋ ਰਹੀ ਹੈ।