ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/22 ਨਵੰਬਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਚੇਲੀਆਂਵਾਲਾ ਦੀ ਲੜਾਈ
ਚੇਲੀਆਂਵਾਲਾ ਦੀ ਲੜਾਈ

ਚੇਲੀਆਂਵਾਲਾ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾ ਵਿੱਚ 13 ਜਨਵਰੀ 1849 ਨੂੰ ਲੜੀ ਗਈ। ਜਿਸ ਵਿੱਚ ਸਿੱਖਾਂ ਦੀ ਜਿੱਤ ਹੋਈ। ਬਿ੍ਟਿਸ਼ ਫ਼ੌਜਾਂ ਇਕ ਵਾਰ ਫਿਰ ਟੱਕਰ ਲੈਣ ਵਾਸਤੇ ਤਿਆਰ ਹੋ ਗਈਆਂ। ਅਗਲੀ ਲੜਾਈ 13 ਜਨਵਰੀ 1849 ਦੇ ਦਿਨ ਪਿੰਡ ਚੇਲਿਆਂਵਾਲਾ ਵਿੱਚ ਹੋਈ। ਸਿੱਖ ਫ਼ੌਜੀ ਇਸ ਲੜਾਈ ਵਿਚ ਜੀਅ-ਜਾਨ ਨਾਲ ਲੜੇ। ਉਨ੍ਹਾਂ ਦੇ ਦਿਲਾਂ 'ਚ ਪੰਜਾਬ 'ਤੇ ਅੰਗਰੇਜ਼ੀ ਕਬਜ਼ੇ ਖ਼ਿਲਾਫ਼ ਰੋਹ ਫੈਲ ਚੁਕਾ ਸੀ। ਇਸ ਲੜਾਈ ਵਿਚ ਬਿ੍ਟਿਸ਼ ਫ਼ੌਜ ਬੁਰੀ ਤਰ੍ਹਾਂ ਤਬਾਹ ਹੋ ਗਈ। ਇਸ ਲੜਾਈ ਵਿਚ 2446 ਅੰਗਰੇਜ਼ ਫ਼ੌਜੀ ਅਤੇ 132 ਅਫ਼ਸਰ ਮਾਰੇ ਗਏ ਤੇ ਅੰਗਰੇਜ਼ਾਂ ਨੇ ਚਾਰ ਤੋਪਾਂ ਵੀ ਗੁਆ ਲਈਆਂ। ਦੱਖਣੀ ਏਸ਼ੀਆ 'ਚ ਬਰਤਾਨੀਆਂ ਦੀਆਂ ਲੜਾਈਆਂ 'ਚੋਂ ਚੇਲਿਆਂਵਾਲਾ ਸੱਭ ਤੋਂ ਵੱਧ ਤਬਾਹਕੁਨ ਸੀ। ਗਰਿਫ਼ਨ ਇਸ ਨੂੰ ਅਫ਼ਗ਼ਾਨਿਸਤਾਨ 'ਚ ਬਰਤਾਨਵੀ ਫ਼ੌਜਾਂ ਦੇ ਕਤਲੇਆਮ ਵਾਂਗ ਖ਼ੌਫ਼ਨਾਕ ਦਸਦਾ ਹੈ। ਐਡਵਿਨ ਆਰਨਲਡ ਨੇ ਇਸ ਲੜਾਈ ਬਾਰੇ ਕਿਹਾ ਸੀ ਕਿ ਜੇ ਸਿੱਖ ਅਜਿਹੀ ਇਕ ਹੋਰ ਲੜਾਈ ਜਿੱਤ ਜਾਂਦੇ ਤਾਂ ਬਰਤਾਨੀਆਂ ਦੀ ਹਕੂਮਤ ਨਾ ਸਿਰਫ਼ ਪੰਜਾਬ 'ਚੋਂ ਹੀ ਖ਼ਤਮ ਹੋ ਜਾਣੀ ਸੀ ਬਲਕਿ ਉਨ੍ਹਾਂ ਨੂੰ ਭਾਰਤ ਵਿਚੋਂ ਵੀ ਕੱਢ ਦਿਤਾ ਜਾਣਾ ਸੀ। ਜਰਨੈਲ ਥੈਕਵਿਲ ਲਿਖਦਾ ਹੈ ਕਿ ਮੇਰਾ ਖ਼ਿਆਲ ਹੈ ਕਿ ਇਸ ਘੱਲੂਘਾਰੇ ਵਿਚੋਂ ਮੇਰਾ ਇਕ ਵੀ ਸਿਪਾਹੀ ਨਹੀਂ ਸੀ ਬਚਿਆ।... ਇਕ-ਇਕ ਸਿੱਖ ਸਾਡੇ ਤਿੰਨ-ਤਿੰਨ ਸਿਪਾਹੀਆਂ ਨੂੰ ਮਾਰਨ ਦੇ ਕਾਬਿਲ ਸੀ।...ਬਰਤਾਨਵੀ ਫ਼ੌਜ ਸਿੱਖ ਫ਼ੌਜੀਆਂ ਤੋਂ ਏਨੀ ਖ਼ੌਫ਼ਜ਼ਦਾ ਸੀ ਕਿ ਉਹ ਮੈਦਾਨ ਵਿੱਚੋਂ ਇੰਞ ਭੱਜ ਗਏ ਸਨ ਜਿਵੇਂ ਭੇਡਾਂ ਆਪਣੀ ਜਾਨ ਬਚਾਉਣ ਵਾਸਤੇ ਭਜਦੀਆਂ ਹਨ।