ਵਿਕੀਪੀਡੀਆ:ਚੁਣਿਆ ਹੋਇਆ ਲੇਖ/23 ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਲਾਸੀ ਦੀ ਲੜਾਈ
ਪਲਾਸੀ ਦੀ ਲੜਾਈ

ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮੈਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ।