ਵਿਕੀਪੀਡੀਆ:ਚੁਣਿਆ ਹੋਇਆ ਲੇਖ/25 ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕੁਝ ਝਲਕੀਅਾਂ
ਕੁਝ ਝਲਕੀਅਾਂ

'ਦੂਜੀ ਸੰਸਾਰ ਜੰਗ' 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ। ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ।