ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/26 ਦਸੰਬਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਊਧਮ ਸਿੰਘ
ਊਧਮ ਸਿੰਘ

ਸ਼ਹੀਦ ਊਧਮ ਸਿੰਘ (26 ਦਸੰਬਰ 189931 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ। ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ। ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨਆਪਣੇ ਸਪੂਤ ਦੀ ਵਿਲੱਖਣ ਸੂਰਮਗਤੀ ਭਰਪੂਰ ਕੁਰਬਾਨੀ ਸਦਕਾ ਖ਼ੁਦ ਨੂੰ ਵਿਸ਼ੇਸ਼ ਰੂਪ ਵਿੱਚ ਮਾਣਮੱਤਾ ਮਹਿਸੂਸ ਕਰਦਾ ਹੈ। ਸ਼ਹੀਦ ਊਧਮਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਤੇ ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਨ੍ਹਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ।