ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/26 ਫ਼ਰਵਰੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਆਨੰਦੀ ਗੋਪਾਲ ਜੋਸ਼ੀ
ਆਨੰਦੀ ਗੋਪਾਲ ਜੋਸ਼ੀ

ਆਨੰਦੀ ਗੋਪਾਲ ਜੋਸ਼ੀ ਏ (31 ਮਾਰਚ 1865 - 26 ਫਰਵਰੀ 1887) ਡਾਕ‍ਟਰੀ ਦੀ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਸੀ। ਇਹ ਡਿਗਰੀ ਹਾਸਲ ਕਰਨ ਵਾਲੀ ਉਹ ਪਹਿਲੀ ਹਿੰਦੂ ਔਰਤ ਵੀ ਸੀ ਭਾਰਤ 'ਚ ਆਨੰਦੀਬਾਈ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਆਜ਼ਾਦੀ ਤੋਂ ਪਹਿਲਾਂ ਜਨਮੀ ਤੇ ਪਹਿਲੀ ਮਹਿਲਾ ਡਾਕਟਰ ਬਣੀ। ਉਸ ਦਾ ਜਨਮ 31 ਮਾਰਚ 1865 ਨੂੰ ਮਹਾਰਾਸ਼ਟਰ ਦੇ ਪੂਨਾ ਕਲਿਆਣ 'ਚ ਬ੍ਰਾਹਮਣ ਪਰਿਵਾਰ 'ਚ ਹੋਇਆਂ। ਮਾਤਾ ਪਿਤਾ ਨੇ ਉਹਨਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਗੋਪਾਲ ਰਾਓ ਜੋਸ਼ੀ ਨਾਲ ਕਰ ਦਿਤਾ ਤੇ ਉਹਨਾਂ ਦਾ ਨਾਮ ਆਨੰਦੀਬਾਈ ਰੱਖਿਆ ਗਿਆ। ਉਹਨਾਂ ਦੇ ਬੇਟੇ ਦੀ ਮੌਤ ਹੀ ਉਹਨਾਂ ਨੂੰ ਡਾਕਟਰ ਬਨਣ ਦੀ ਪ੍ਰੇਰਣਾ ਬਣੀ। ਉਸ ਸਮੇਂ ਜਦੋਂ ਬ੍ਰਿਟਿਸ਼ ਰਾਜ ਸੀ ਅਤੇ ਉਸ ਸਮੇਂ ਔਰਤ ਦਾ ਪੜ੍ਹਾਈ ਕਰਨਾ ਹੀ ਦੂਰ ਦੀ ਗੱਲ ਸੀ ਪਰ ਆਨੰਦੀਬਾਈ ਨੇ ਤਾਂ ਡਾਕਟਰ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਉਸ ਦੇ ਪਤੀ ਨੇ ਰਾਇਲ ਵਿਲਡਰ ਨੂੰ ਪੱਤਰ ਲਿਖ ਕੇ ਯੂਨਾਈਟਿਡ ਸਟੇਟ 'ਚ ਯੋਗ ਅਹੁਦੇ ਦੀ ਮੰਗ ਕੀਤੀ ਪਰ ਵਿਲਡਰ ਨੇ ਇਸ ਦੇ ਬਦਲੇ ਧਰਮ ਬਦਲ ਕੇ ਕ੍ਰਿਸ਼ਚੀਅਨ ਬਣਨ ਦੀ ਗੱਲ ਕਹਿ ਦਿੱਤੀ, ਜਿਸ ਨੂੰ ਠੁਕਰਾ ਕੇ ਗੋਪਾਲ ਰਾਓ ਨੇ ਪਤਨੀ ਨੂੰ ਉਤਸ਼ਾਹਿਤ ਕੀਤਾ ਅਤੇ ਆਨੰਦੀਬਾਈ ਨੂੰ ਉੱਚ ਸਿੱਖਿਆ ਲਈ ਵੂਮੈਨਜ਼ ਮੈਡੀਕਲ ਕਾਲਜ ਆਫ ਪੈਨਸਿਲਵੇਨੀਆ 'ਚ ਦਾਖਲਾ ਲੈਣ-ਪੱਛਮੀ ਦੇਸ਼ 'ਚ ਸਿੱਖਿਆ ਪੂਰੀ ਕਰਨ ਦੀ ਸਲਾਹ ਦਿੱਤੀ। ਉਸ ਦਾ ਕ੍ਰਿਸ਼ਚੀਅਨ ਸਮਾਜ ਨੇ ਖੁਲਕੇ ਸਾਥ ਦਿੱਤਾ ਪਰ ਉਹ ਹਿੰਦੂ ਸਮਾਜ ਦੇ ਵਿਚਾਰਾਂ ਨੂੰ ਤਬਦੀਲ ਕਰਨਾ ਚਾਹੁੰਦੀ ਸੀ। ਆਨੰਦੀਬਾਈ ਦਾ 26 ਫਰਵਰੀ, 1887 ਨੂੰ ਸਿਰਫ ਉਮਰ 21 ਦੀ ੳੁਮਰ 'ਚ ਦਿਹਾਂਤ ਹੋ ਗਿਆ।