ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/26 ਸਤੰਬਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਮਨਮੋਹਨ ਸਿੰਘ

ਮਨਮੋਹਨ ਸਿੰਘ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਹਨ। ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ 'ਚ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਹੈ। ਨਿਊਜ਼ਵੀਕ ਪੱਤ੍ਰਿਕਾ ਨੇ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਉੱਤੇ ਬਿਰਾਜ਼ਮਾਨ ਹਨ। ਹਾਲਾਂਕਿ 100 ਬਿਹਤਰੀਨ ਦੇਸ਼ਾਂ ਦੀ ਸੂਚੀ 'ਚ ਭਾਰਤ ਦਾ ਸਥਾਨ 78ਵਾਂ ਹੈ। ਦੇਸ਼ ਵੰਡ ਤੋ ਬਾਦ ਉਨ੍ਹਾਂ ਦਾ ਪ੍ਰਵਾਰ ਅੰਮ੍ਰਿਤਸਰ ਆ ਵੱਸਿਆ। 1949 ਵਿੱਚ ਪੰਜਾਬ ਯੂਨੀਵਰਸਿਟੀ ਤੋ ਉਨ੍ਹਾਂ ਮੈਟ੍ਰਿਕ ਪਾਸ ਕੀਤੀ ਤੇ 1952, 1954 ਵਿੱਚ ਕ੍ਰਮਵਾਰ ਬੀ.ਏ ਤੇ ਐਮ.ਏ ਦੀਆ ਡਿਗਰੀਆਂ ਹਾਸਲ ਕੀਤੀਆਂ। 1957 ਵਿੱਚ ਉਂਨ੍ਹਾਂ ਕੈਂਬਰਿਜ ਯੂਨੀਵਰਸਿਟੀ ਲੰਡਨ ਤੋ ਅਰਥ ਸ਼ਾਸਤਰ ਵਿੱਚ ਫ਼ਸਟ ਕਲਾਸ ਆਨਰਸ ਡਿਗਰੀ ਹਾਸਲ ਕੀਤੀ ਤੇ ਫਿ਼ਰ 1962 ਵਿੱਚ ਆਕਸਫ਼ੋਰਡ ਯੂਨੀਵਰਸਿਟੀ ਤੋ ਅਰਥ ਸ਼ਾਸਤਰ ਵਿੱਚ ਹੀ ਡਾਕਟਰ ਆਫ਼ ਫਿਲਾਸਫ਼ੀ ਦੀ ਡਿਗਰੀ ਹਾਸਲ ਕੀਤੀ। ਉਹ ਭਾਰਤ ਸਰਕਾਰ ਵਿੱਚ ਅਰਥ ਸਲਾਹਕਾਰ, ਸਕੱਤਰ ਤੋ ਲੈ ਕੇ ਰਿਸਰਵ ਬੈਂਕ ਦੇ ਗਵਰਨਰ, ਯੂਨਿਵਰਸਿਟੀ ਗਰਾਂਟਸ ਕਮਿਸ਼ਨ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਦੇ ਸਲਾਹਕਾਰ, ਵਿੱਤ ਮੰਤਰੀ ਰਹੇ। 1987 ਵਿੱਚ ਉਨ੍ਹਾਂ ਨੂੰ ਭਾਰਤ ਦੇ ਦੂਸਰੇ ਨੰਬਰ ਦੇ ਸ਼ਹਿਰੀ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਦੁਨੀਆ ਭਰ ਦੇ ਕਈ ਸਨਮਾਨ ਉਹ ਹਾਸਲ ਕਰ ਚੁੱਕੇ ਹਨ।