ਵਿਕੀਪੀਡੀਆ:ਚੁਣਿਆ ਹੋਇਆ ਲੇਖ/3 ਮਈ
ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।