ਵਿਕੀਪੀਡੀਆ:ਚੁਣਿਆ ਹੋਇਆ ਲੇਖ/3 ਸਤੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬੰਦਾ ਸਿੰਘ ਬਹਾਦਰ

ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।