ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/4 ਫ਼ਰਵਰੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਫ਼ੇਸਬੁੱਕ
ਫ਼ੇਸਬੁੱਕ

ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾਈਟ ਹੈ ਜੋ ਮੈਟਾ ਪਲੇਟਫਾਰਮ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਰਵਰਡ ਯੂਨੀਵਰਸਿਟੀ ਅਮਰੀਕਾ ਦੇ ਆਪਣੇ ਦੋਸਤਾਂ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਮੇਲ-ਜੋਲ ਸੇਵਾ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ।