ਵਿਕੀਪੀਡੀਆ:ਚੁਣਿਆ ਹੋਇਆ ਲੇਖ/5 ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਗੁਰਦਵਾਰਾ ਵੱਡਾ ਘਲੂਘਾਰਾ ਕੁੱਪ ਰਹੀੜਾ

ਵੱਡਾ ਘੱਲੂਘਾਰਾ ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ। ਵੱਡਾ ਘੱਲੂਘਾਰਾ 5 ਫ਼ਰਵਰੀ 1762 ਨੂੰ ਪਿੰਡ ਕੁੱਪ-ਰੁਹੀੜੇ ਦੀ ਧਰਤੀ ਤੋਂ ਸ਼ੁਰੂ ਹੋ ਕੇ ਧਲੇਰ-ਝਨੇਰ ਵਿੱਚ ਦੀ ਹੁੰਦਾ ਹੋਇਆ ਅੱਗੇ ਪਿੰਡ ਕੁਤਬਾ-ਬਾਹਮਣੀਆਂ ਕੋਲ ਜਾ ਕੇ ਖ਼ਤਮ ਹੋਇਆ। ਘੱਲੂਘਾਰੇ ਦਾ ਮਤਲਬ ਸਭ ਕੁਝ ਬਰਬਾਦ ਹੋ ਜਾਣਾ ਹੈ। ‘ਘੱਲੂਘਾਰੇ’ ਸ਼ਬਦ ਦਾ ਸੰਬੰਧ ਅਫ਼ਗਾਨੀ ਬੋਲੀ ਨਾਲ ਹੈ। ਇਸ ਲੜਾਈ ਵਿੱਚ 30-35 ਹਜ਼ਾਰ ਸਿੰਘ ਸ਼ਹੀਦ ਹੋਏ। ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਦੇ ਸਰੀਰ ’ਤੇ 22 ਨਿਸ਼ਾਨ ਜ਼ਖਮਾਂ ਦੇ ਸੀ ਤੇ ਸ. ਚੜ੍ਹਤ ਸਿੰਘ ਸ਼ੁਕਰਚੱਕੀਏ ਦੇ 18 ਨਿਸ਼ਾਨ ਸੀ। ਅਗਲੇ ਸਾਲ ਹੀ 1763 ਨੂੰ ਸਿੱਖਾਂ ਨੇ ਸਰਹਿੰਦ ਜਿੱਤ ਲਈ ਤੇ ਜੈਨ ਖਾਂ ਨੂੰ ਮਾਰ-ਮੁਕਾਇਆ ਅਤੇ ਮੁਖ਼ਬਰ ਆਕਲ ਦਾਸ ਨੂੰ ਵੀ ਗੱਡੀ ਚਾੜ੍ਹ ਦਿੱਤਾ।

ਅੱਗੇ ਪੜ੍ਹੋ...