ਵਿਕੀਪੀਡੀਆ:ਚੁਣਿਆ ਹੋਇਆ ਲੇਖ/5 ਸਤੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਅਧਿਆਪਕ ਦਿਵਸ ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ।