ਵਿਕੀਪੀਡੀਆ:ਚੁਣਿਆ ਹੋਇਆ ਲੇਖ/6 ਨਵੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜਸਵੰਤ ਸਿੰਘ ਖਾਲੜਾ
ਜਸਵੰਤ ਸਿੰਘ ਖਾਲੜਾ

ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਸ ਨੂੰ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।ਖਾਲ਼ੜਾ ਜੀ ਨੇ ‘ਅਣਪਛਾਤੀਆਂ ਲਾਸ਼ਾਂ” ਦੀ ਕਹਾਣੀ ਜੱਗ ਜ਼ਾਹਰ ਕਰਦਿਆਂ ਅਮਰੀਕਾ, ਕਨੇਡਾ ਤੇ ਬਰਤਾਨੀਆ ਦੀਆਂ ਪਾਰਲੀਮੈਂਟਾਂ ਅਤੇ ਕੌਮਾਂਤਰੀ ਪੱਧਰ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵਿਚ ਸੈਂਕੜੇ ਦੀ ਗਿਣਤੀ ਵਿਚ ਸਿੱਖਾਂ ਮ੍ਰਿਤਕਾਂ ਦੀ ਲਿਸਟਾਂ ਉਨ੍ਹਾਂ ਨੂੰ ਦੇ ਦਿੱਤੀਆਂ ਸਨ। ਥੋੜ੍ਹੀ ਜਹੀ ਰਾਜਨੀਤੀ ਵਰਤਦਿਆਂ ਉਨ੍ਹਾਂ ਨੇ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਨੁੱਖੀ ਅਧਿਕਾਰ ਸੰਸਥਾ ਦਾ ਜਨਰਲ ਸਕੱਤਰ ਬਣਾਈ ਰੱਖਿਆ। 6 ਨਵੰਬਰ 1995 ਨੂੰ ਪੁਲਿਸ ਦੀਆਂ ਜਿਪਸੀਆਂ ਦੀ ਇਕ ਧਾੜ ਆਈ ਤੇ ਪਲੋ ਪਲੀ ਦਿਨ ਵੇਲੇ ਸ.ਖਾਲੜਾ ਦੇ ਅੰਮ੍ਰਿਤਸਰ ਸ਼ਹਿਰ ਸਥਿੱਤ ਕਬੀਰ ਪਾਰਕ ਵਾਲੇ ਘਰ ਵਿਚੋਂ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ। ਇਹ ਪਰਖ ਦੀ ਘੜੀ ਉਦੋਂ ਆਈ ਜਦੋਂ ਥਾਣਾ ਝਬਾਲ ਦੇ ਇਕ ਸੈੱਲ ਵਿਚ ਉਸ ਨੂੰ ਤਸੀਹੇ ਦਿੱਤੇ ਗਏ।