ਵਿਕੀਪੀਡੀਆ:ਚੁਣਿਆ ਹੋਇਆ ਲੇਖ/9 ਸਤੰਬਰ
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਕੱਟੜਪੰਥੀਆਂ ਨੇ ਮਾਰ ਦਿੱਤਾ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿਚ ਝਲਕਦੇ ਸਨ। ਪਾਸ਼ ਦਾ ਜ਼ਨਮ ਪਿੰਡ ਤਲਵੰਡੀ ਸਲੇਮ ਜਲੰਧਰ ਜ਼ਿਲਾ ਵਿੱਚ ਹੋਇਆ। ਪਾਸ਼, ਭਾਰਤ ਦੇ ਆਮ ਲੋਕਾਂ ਦੀ ਗਰੀਬੀ ਤੋਂ ਪ੍ਰਭਾਵਿਤ ਹੋਇਆ ਅਤੇ ਅੱਲੜ੍ਹ ਉਮਰ ਵਿੱਚ ਹੀ ਵਿਦਰੋਹੀ ਕਵਿਤਾ ਲਿਖਣ ਲੱਗਿਆ। ਉਸ ਦੀ ਜਵਾਨੀ ਦੇ ਦਿਨਾਂ ਵਿੱਚ, ਪੰਜਾਬ ਦੇ ਵਿਦਿਆਰਥੀ, ਕਿਸਾਨ ਅਤੇ ਮਜ਼ਦੂਰ, ਸਮੇਂ ਦੇ ਪ੍ਰਸ਼ਾਸਨ ਦੇ ਵਿਰੁੱਧ ਨਕਸਲਬਾੜੀ ਲਹਿਰ ਨਾਂ ਦਾ ਹਥਿਆਰਬੰਦ ਸੰਘਰਸ਼ ਲੜ ਰਹੇ ਸਨ। 1970ਵਿਆਂ ਦਾ ਸਮਾਂ, ਪੰਜਾਬ ਦੀ ਰਾਜਨੀਤੀ ਵਿੱਚ ਜੁਝਾਰੂ ਯੁੱਗ ਵਜੋਂ ਵੀ ਜਾਣਿਆ ਜਾਂਦਾ ਹੈ। ਪਾਸ਼ ਦੀਆਂ ਕਵਿਤਾਵਾਂ ਦੀ ਪਹਿਲੀ ਕਿਤਾਬ ਲੋਹ ਕਥਾ 1970 ਵਿੱਚ ਛਪੀ, ਉਸ ਵੇਲੇ ਪਾਸ਼ ਦੀ ਉਮਰ ਅਜੇ 20 ਸਾਲ ਤੋਂ ਵੀ ਘੱਟ ਸੀ। 23 ਮਾਰਚ 1988 ਨੂੰ ਉਸ ਦੇ ਖੇਤ ਵਿੱਚ ਕਤਲ ਕਰ ਦਿੱਤਾ।