ਵਿਕੀਪੀਡੀਆ:ਚੁਣੀ ਹੋਈ ਤਸਵੀਰ/2 ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।

ਤਸਵੀਰ: commons:Harvinder Chandigarh

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ