ਵਿਕੀਮੀਡੀਆ ਫ਼ਾਊਂਡੇਸ਼ਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਲੋਗੋ
ਵਿਕੀਮੀਡੀਆ ਦਾ ਲੋਗੋ
ਅੰਦਰੂਨੀ ਵਿਕੀਮੀਡੀਆ ਵੀਡੀਓ

ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ।[1] ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।[2]

ਇਹ ਵੀ ਵੇਖੋ[ਸੋਧੋ]

ਬਾਹਰੀ ਕੜੀਆਂ[ਸੋਧੋ]

ਹਵਾਲੇ[ਸੋਧੋ]