ਵਿਸ਼ਵ ਮਿੱਟੀ ਦਿਵਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਵਿਸ਼ਵ ਮਿੱਟੀ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਹਰ ਸਾਲ 5 ਦਸੰਬਰ ਨੂੰ ਇਹ ਦਿਨ ਮਨਾਇਆ ਜਾਂਦਾ ਹੈ ਤਾਂ ਕਿ ਕਿਸਾਨਾ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੁਕਤਾ ਪੈਦਾ ਕੀਤੀ ਜਾ ਸਕੇ। ਵਿਸ਼ਵ ਦੇ ਬਹੁਤੇ ਹਿੱਸਿਆਂ ਵਿੱਚ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ।ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਪਵੇਗਾ। ਰਸਾਇਣਕ ਖਾਦਾਂ ਦੀ ਲਗਾਤਾਰ ਅਤੇ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਮਿੱਟੀ ਦੇ ਭੌਤਿਕੀ, ਰਸਾਇਣਕ ਅਤੇ ਜੈਵਿਕ ਗੁਣਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਕਿਸਾਨਾਂ ਦੁਆਰਾ ਫਸਲਾ ਤੋਂ ਵਧੇਰੇ ਮੁਨਾਫੇ ਦੇ ਲਾਲਚ ਕਰ ਕੇ ਖੇਤਾਂ ਵਿੱਚ ਅੰਨੇ ਵਾਹ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਕਾਰਨ ਪ੍ਰਦੂਸ਼ਿਤ ਹੋ ਚੁੱਕੀ ਹੈ।

ਹਵਾਲੇ[ਸੋਧੋ]