ਸਮੱਗਰੀ 'ਤੇ ਜਾਓ

ਸਵੈ-ਜੀਵਨੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬੈਂਜਾਮਿਨ ਫ਼ਰੈਂਕਲਿਨ ਦੀ 1793 ਦੀ ਸਵੈਜੀਵਨੀ ਦੇ ਪਹਿਲੇ ਅੰਗਰੇਜ਼ੀ ਪ੍ਰਕਾਸ਼ਨ ਦੀ ਜਿਲਦ

ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ।

ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ।

ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ।

ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ।

ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ।

ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ।

ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ।

'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ:

"ਸਵੈਜੀਵਨੀ ਦਾ ਸ਼ਖਸੀਅਤੀ ਤੱਤ"

ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ।

"ਸਵੈਜੀਵਨੀ ਦਾ ੲਿਤਹਾਸਕ ਤੱਤ"

ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ।

"ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍‍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ? ਅਾਪਣੇ ਜੀਵਨ ਦਾ ਬਿਅਾਨ ਤਾਂ ਲੇਖਕ ਨੇ ਕਰਨਾ ਹੀ ਹੁੰਦਾ ਹੈ। ੲਿਹ ਵਖਰੀ ਗਲ ਹੈ ਕਿ ਕੁਝ ਗੱਲਾਂ ਟੇਢੇ ਢੰਗ ਨਾਲ ਦਸੀਅਾਂ ਜਾ ਸਕਦੀਅਾਂ ਹਨ ਅਤੇ ਕਿਸੇ ਗੱਲ ਨੂੰ ਕਾਵਿਕ ਸ਼ਬਦਾਂ ਵਿਚ ਗਲੇਫ ਕੇ ਪੇਸ਼ ਕੀਤਾ ਜਾ ਸਕਦਾ ਹੈ। ਸਾਰੀ ਰਚਨਾ ਵਿਚ ੲਿਕ ਵਹਾਅ ਹੋਣਾ ਚਾਹੀਦਾ ਹੈ ਕਿ ਗੁਣਗੁਣਾੳੁਂਦਾ ਪਾਠਕ ੲਿਸ ਦਾ ਰਸ ਮਾਣਦਾ ਚਲਿਅਾ ਜਾਵੇ

ਹਵਾਲੇ[ਸੋਧੋ]

1. ਸਵੈਜੀਵਨੀ ਸ਼ਾਸਤਰ, ਡਾ. ਧਰਮ ਚੰਦ ਵਾਤਿਸ਼, ਪੁਨੀਤ ਪਬਲਿਸ਼ਰ ਮਲੇਰਕੋਟਲਾ

2. ਪੰਜਾਬੀ ਸਾਹਿਤ ਦੀ ੳੁਤਪਤੀ ਅਤੇ ਵਿਕਾਸ, ਪ੍ਰੋ. ਕਿਰਪਾਲ ਸਿੰਘ ਕਸੇਲ, ਲਾਹੌਰ ਪਬਲਿਸ਼ਰ\ ਪੰਜਾਬੀ ਸਵੈ-ਜੀਵਨੀ, ਅਰਵਿੰਦਰ ਪਾਲ ਕੌਰ (ਡਾ.),ਵਾਰਿਸ਼ ਸ਼ਾਹ ਫਾਊਂਡੇਸ਼ਨ, ਅਮ੍ਰਿਤਸਰ