ਸ਼ਿਵ ਕੁਮਾਰ ਬਟਾਲਵੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਸ਼ਿਵ ਕੁਮਾਰ ਬਟਾਲਵੀ
ਸ਼ਿਵ ਕੁਮਾਰ ਬਟਾਲਵੀ.jpg
ਸ਼ਿਵ ਕੁਮਾਰ ਬਟਾਲਵੀ
ਜਨਮ: (1936-07-23)23 ਜੁਲਾਈ 1936
ਬੜਾ ਪਿੰਡ ਲੋਹਟੀਆਂ, ਸ਼ਕਰਗੜ੍ਹ, ਪੰਜਾਬ (ਹੁਣ ਪਾਕਿਸਤਾਨ)
ਮੌਤ:ਮਈ 6, 1973(1973-05-06) (ਉਮਰ 36)
ਕੀਰ ਮੰਗਿਆਲ, ਪਠਾਨਕੋਟ, ਭਾਰਤ
ਕਾਰਜ_ਖੇਤਰ:ਕਵਿਤਾ, ਗੀਤਕਾਰ
ਰਾਸ਼ਟਰੀਅਤਾ:ਭਾਰਤੀ
ਭਾਸ਼ਾ:ਪੰਜਾਬੀ
ਕਾਲ:1936-1973
ਵਿਸ਼ਾ:ਕਵਿਤਾ, ਨਾਟਕ, ਗੀਤ
ਪਤੀ/ਪਤਨੀ:ਅਰੁਣ ਬਟਾਲਵੀ
ਦਸਤਖਤ:Shiv Kumar Batalvi signature.svg


ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ।[1] ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।[ਹਵਾਲਾ ਲੋੜੀਂਦਾ]

ਜੀਵਨੀ[ਸੋਧੋ]

ਸ਼ਿਵ ਕੁਮਾਰ ਦਾ ਜਨਮ 23 ਜੁਲਾਈ 1936 ਨੂੰ ਜੰਮੂ ਕਸ਼ਮੀਰ ਦੀ ਹੱਦ ਨਾਲ਼ ਲੱਗਦੇ 'ਸ਼ਕਰਗੜ੍ਹ' ਤਹਿਸੀਲ ਦੇ ਬੜਾ ਪਿੰਡ ਲੋਹਤੀਆਂ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ। ਉਸ ਦਾ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਅਤੇ ਬਾਅਦ ਵਿੱਚ ਕਾਨੂੰਗੋ ਰਿਹਾ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾਪਣ ਸ਼ਿਵ ਦੀ ਆਵਾਜ ਵਿੱਚ ਵੀ ਸੀ। ਸ਼ਿਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ 'ਲੋਹਤੀਆਂ' ਦੇ ਪ੍ਰਾਇਮਰੀ ਸਕੂਲ ਤੋਂ ਹਾਸਿਲ ਕੀਤੀ।[ਹਵਾਲਾ ਲੋੜੀਂਦਾ]

ਵਿੱਦਿਆ ਅਤੇ ਨੌਕਰੀ[ਸੋਧੋ]

ਸੰਨ 1953 ਵਿੱਚ ਸ਼ਿਵ ਨੇ "ਸਾਲਵੇਸ਼ਨ ਆਰਮੀ ਹਾਈ ਸਕੂਲ" ਬਟਾਲਾ ਤੋਂ ਦਸਵੀਂ ਪਾਸ ਕੀਤੀ। ਪਹਿਲਾਂ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿੱਚ ਦਾਖਲਾ ਲਿਆ। ਕੁਝ ਸਮੇਂ ਬਾਅਦ ਨਾਭਾ ਆ ਗਿਆ ਤੇ ਆਰਟਸ ਵਿਸ਼ਲ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਦਾਖਲਾ ਲੈ ਲਿਆ। ਬੈਜਨਾਥ ਜ਼ਿਲ੍ਹਾ ਕਾਂਗੜਾ ਦੇ ਇੱਕ ਸਕੂਲ ਵਿੱਚ ਓਵਰਸੀਅਰ ਦੇ ਕੋਰਸ ਵਿੱਚ ਦਾਖਲਾ ਲੈ ਲਿਆ। ਉਸ ਦੇ ਪਿਤਾ ਕ੍ਰਿਸ਼ਨ ਗੋਪਾਲ ਨੇ ਪੁੱਤ ਸ਼ਿਵ ਕੁਮਾਰ ਨੂੰ ਪਟਵਾਰੀ ਲਵਾ ਦਿੱਤਾ ਪਰ 1961 ਵਿੱਚ ਉਸ ਨੇ ਇਸ ਨੌਕਰੀ ਤੋਂ ਵੀ ਅਸਤੀਫਾ ਦੇ ਦਿੱਤਾ ਅਤੇ 1966 ਤੱਕ ਬੇਰੁਜ਼ਗਾਰ ਹੀ ਰਿਹਾ। ਇਸ ਲਈ ਇਸ ਸਮੇਂ ਦੌਰਾਨ ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿੱਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ’ਤੇ ਹੀ ਗੁਜ਼ਾਰਾ ਕਰਦਾ ਸੀ। 1966 ਵਿੱਚ ਉਸ ਨੇ "ਸਟੇਟ ਬੈਂਕ ਆਫ਼ ਇੰਡੀਆ" ਦੀ ਬਟਾਲਾ ਸ਼ਾਖਾ ਵਿੱਚ ਕਲਰਕ ਦੀ ਨੌਕਰੀ ਕਰ ਲਈ[ਹਵਾਲਾ ਲੋੜੀਂਦਾ]5 ਫ਼ਰਵਰੀ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ 'ਕੀੜੀ ਮੰਗਿਆਲ' ਦੀ ਅਰੁਣਾ ਨਾਲ ਹੋ ਗਿਆ। ਉਸ ਦਾ ਵਿਆਹੁਤਾ ਜੀਵਨ ਖ਼ੁਸ਼ ਅਤੇ ਹਰ ਪੱਖੋਂ ਠੀਕ-ਠਾਕ ਸੀ। ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਬਟਾਲਵੀ ਅਤੇ ਧੀ ਪੂਜਾ ਨੇ ਜਨਮ ਲਿਆ। ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।[ਹਵਾਲਾ ਲੋੜੀਂਦਾ]

ਰਚਨਾਵਾਂ[2][ਸੋਧੋ]

ਮੌਤ ਉਪਰੰਤ ਪ੍ਰਕਾਸ਼ਿਤ ਰਚਨਾਵਾਂ[ਸੋਧੋ]

ਲੂਣਾ[ਸੋਧੋ]

ਸ਼ਿਵ ਨੇ ਇੱਕ ਕਾਵਿ-ਨਾਟਕ ਲਿਖਿਆ, ਜਿਸ ਦਾ ਨਾਂ 'ਲੂਣਾ' (1961) ਸੀ। ਉਸ ਨੇ ਸੰਸਾਰ ਵਿੱਚ ਭੰਡੀ "ਰਾਣੀ ਲੂਣਾ" ਦੇ ਚਰਿੱਤਰ ਉੱਤੇ ਲਾਏ ਦਾਗ਼ ਲਈ ਸਮਾਜ ਨੂੰ ਦੋਸ਼ੀ ਦੱਸਿਆ। ਇਹ ਉਸ ਦੀ ਸ਼ਾਹਕਾਰ ਰਚਨਾ ਸੀ, ਜਿਸ ਲਈ 'ਸਾਹਿਤ ਅਕਾਦਮੀ ਪੁਰਸਕਾਰ' ਉਸ ਨੂੰ 1967 ਈ: 'ਚ ਮਿਲਿਆ।[3]

ਦਿਲਚਸਪ ਕਿੱਸੇ[ਸੋਧੋ]

ਸ਼ਿਵ ਕੁਮਾਰ ਬਟਾਲਵੀ ਲਿਖਦਾ ਹੈ, "ਜਦੋਂ ਕਦੇ ਮੈਨੂੰ ਕਵਿਤਾ ਨਾ ਸੁੱਝਦੀ ਤਾਂ ਸਾਹਮਣੇ ਪਏ ਖਾਲੀ ਪੰਨੇ ਵੱਲ ਵੇਖ ਮੈਨੂੰ ਡਰ ਆਉਣ ਲਗਦਾ। ਇੰਝ ਲਗਦਾ ਵਰਕ ਆਖ ਰਿਹਾ ਹੋਵੇ - ਸ਼ਿਵ ਹੁਣ ਤੇਰੇ ਵਿਚ ਕੁਝ ਨਹੀਂ ਰਿਹਾ। ਫੇਰ ਮੈਂ ਅਛੋਪੋਲੇ ਜਿਹੇ ਉਸ ਖਾਲੀ ਵਰਕੇ ਦੀ ਨੁੱਕਰ ਵਿਚ ਇਕ ਓਅੰਕਾਰ (੧ਓ) ਲਿਖ ਦਿੰਦਾ। ਮੈਨੂੰ ਡਰ ਆਉਣੋਂ ਹਟ ਜਾਂਦਾ।"

ਮੌਤ[ਸੋਧੋ]

ਸ਼ਿਵ, ਜਿਸ ਦੀ ਤੁਲਨਾ ਅੰਗਰੇਜ਼ੀ ਦੇ ਪ੍ਰਸਿੱਧ ਕਵੀ "ਜੌਨ ਕੀਟਸ" ਨਾਲ ਕੀਤੀ ਜਾਂਦੀ ਹੈ, ਉਸ ਦੇ ਵਾਂਗ ਹੀ ਭਰੀ ਜਵਾਨੀ ਵਿੱਚ ਇਹ ਦੁਨੀਆਂ ਤੋਂ ਵਿਦਾ ਹੋ ਗਿਆ[ਹਵਾਲਾ ਲੋੜੀਂਦਾ]

ਹਵਾਲਾ[ਸੋਧੋ]

ਬਾਹਰੀ ਕੜੀਆਂ[ਸੋਧੋ]