ਸਾਫ਼ਟਵੇਅਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ਇਹ ਦੋ ਤਰ੍ਹਾਂ ਦਾ ਹੁੰਦਾ ਹੈ-

  • ਸਿਸਟਮ ਸਾਫਟਵੇਅਰ
  • ਐਪਲੀਕੇਸ਼ਨ ਸਾਫਟਵੇਅਰ