ਸਾਹਿਬਜ਼ਾਦਾ ਜੁਝਾਰ ਸਿੰਘ ਜੀ
ਇਸ ਲੇਖ ਦਾ ਉਦਾਸੀਨ ਨਜ਼ਰੀਆ ਤਕਰਾਰਸ਼ੁਦਾ ਹੈ। ਸਬੰਧਤ ਚਰਚਾ ਲਈ ਇਸਦਾ ਗੱਲ-ਬਾਤ ਸਫ਼ਾ ਵੇਖਿਆ ਜਾ ਸਕਦਾ ਹੈ।
ਮਿਹਰਬਾਨੀ ਕਰਕੇ ਇਸਨੂੰ ਉਦਾਸੀਨ ਨਜ਼ਰੀਏ ਤੋਂ ਲਿਖੋ ਅਤੇ ਮਸਲਾ ਹੱਲ ਹੋਣ ਤੱਕ ਇਹ ਇਤਲਾਹ ਨਾ ਹਟਾਓ। |

ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ।[1] ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਇਹ ਵੀ ਵੇਖੋ[ਸੋਧੋ]
- ↑ Ashok, Shamsher Singh. "JUJHAR SINGH, SAHIBZADA". Encyclopaedia of Sikhism. Punjabi University Punjabi. Retrieved 24 November 2015.