ਸਮੱਗਰੀ 'ਤੇ ਜਾਓ

ਸੂਰਜ ਪ੍ਰਕਾਸ਼

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸੂਰਜ ਪ੍ਰਕਾਸ਼
ਗੁਰ ਪ੍ਰਤਾਪ ਸੂਰਜ ਗ੍ਰੰਥ
ਇਸ ਦੇ ਲੇਖਕ ਕਵੀ ਸੰਤੋਖ ਸਿੰਘ ਦੁਆਰਾ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਮੂਲ ਹੱਥ-ਲਿਖਤ ਦਾ ਦਾਅਵਾ ਕੀਤਾ ਗਿਆ ਹੈ।
ਲੇਖਕਕਵੀ ਸੰਤੋਖ ਸਿੰਘ
ਦੇਸ਼ਸਿੱਖ ਰਾਜ
ਭਾਸ਼ਾਸੰਸਕ੍ਰਿਤਨੁਮਾ ਪੰਜਾਬੀ ਅਤੇ ਬ੍ਰਜ
ਵਿਧਾਸਿੱਖੀ
ਪ੍ਰਕਾਸ਼ਨ1843 A.D.
ਤੋਂ ਪਹਿਲਾਂਗੁਰੂ ਨਾਨਕ ਪ੍ਰਕਾਸ਼ 

ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰ ਪ੍ਰਤਾਪ ਸੂਰਜ ਗ੍ਰੰਥ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ, ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬ੍ਰਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।[1][2]

ਹੋਰ ਦੋਖੋ

[ਸੋਧੋ]

ਭਾਈ ਸੰਤੋਖ ਸਿੰਘ

ਹਵਾਲੇ

[ਸੋਧੋ]