ਸੇਵਾ
ਦਿੱਖ
ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ 'ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ 'ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ[1] ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ ਅਤੇ ਭੋਰਿਆਂ ਵਿੱਚ ਤਰ੍ਹਾਂ-ਤਰ੍ਹਾਂ ਦੇ ਕਸ਼ਟ ਸਹਿ ਕੇ ਕੀਤੇ ਜਪ-ਤਪ ਸਭ ਤੁੱਛ ਹਨ। ਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ।
- ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥
- ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644
ਸੇਵਾ ਦੀਆਂ ਕਈ ਕਿਸਮਾ ਹਨ।
- ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ।
- ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345
- ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ 'ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ।
- ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748
- ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ।
- ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918
ਹਵਾਲੇ
[ਸੋਧੋ]- ↑ ਬਾਬਾ ਇਕਬਾਲ ਸਿੰਘ (2006). ਸਿੱਖ ਸਿਧਾਂਤ. ਬੜੂ ਸਾਹਿਬ: ਗੁਰਦੁਆਰਾ ਬੜੂ ਸਾਹਿਬ. p. 120.