ਸੰਗੀਤ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਪੰਜਾਬੀ ਸਾਜ਼, ਰਬਾਬ

ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਾਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ।[1] ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png