ਸੱਸੀ ਪੁਨੂੰ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਸੱਸੀ ਪੁੱਨੂੰ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਸੱਸੀ ਪੁਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ}}, ਉਰਦੂ: سسی پنوں, ਸੱਸੀ ਪੁਨੂੰ‎), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। [੧]

ਸ਼ਾਹ ਜੋ ਰਸਾਲੋ ਵਿੱਚ ਵੀ ਇਹ ਕਹਾਣੀ ਸ਼ਾਮਲ ਹੈ ਅਤੇ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। ਬਾਕੀ ਛੇ ਹਨ: ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ ਸ਼ਾਹ ਅਬਦੁਲ ਲਤੀਫ ਭਟਾਈ ਦੀਆਂ ਸੱਤ ਸੂਰਮੀਆਂ (ਸਿੰਧੀ:ست سورميون }}) ਹੈ।

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
  1. (1976) Popular Folk Stories:Sassui Punhun.