ਹਿੰਦੀ ਭਾਸ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਸ਼ਬਦ "ਹਿੰਦੀ"
ਦੇਵਨਾਗਰੀ ਲਿਪੀ ਵਿੱਚ ਲਫ਼ਜ਼ "ਹਿੰਦੀ"
ਹਿੰਦੀ ਦਾ ਇਲਾਕਾ
ਇਲਾਕਾ (ਲਾਲ ਰੰਗ ਵਿਚ) ਜਿੱਥੇ ਹਿੰਦੀ ਮੂਲ ਭਾਸ਼ਾ ਹੈ

ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਮਾਣਕ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ ਅਤੇ ਇਸਦੀ ਰਾਸ਼ਟਰੀ ਭਾਸ਼ਾ ਵੀ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ।[1] ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।

ਭਾਸ਼ਾ ਵਿਕਾਸ ਖੇਤਰ ਨਾਲ ਜੁੜੇ ਵਿਗਿਆਨੀਆਂ ਦੀ ਭਵਿੱਖਵਾਣੀ ਹਿੰਦੀ ਪ੍ਰੇਮੀਆਂ ਲਈ ਵੱਡੀ ਸੰਤੋਖਜਨਕ ਹੈ ਕਿ ਆਉਣ ਵਾਲੇ ਸਮੇਂ ਵਿੱਚ ਵਿਸ਼ਵ ਪੈਮਾਨੇ ਉੱਤੇ ਅੰਤਰਰਾਸ਼ਟਰੀ ਮਹੱਤਵ ਦੀਆਂ ਜੋ ਕੁਝ ਭਾਸ਼ਾਵਾਂ ਹੋਣਗੀਆਂ ਉਨ੍ਹਾਂ ਵਿੱਚ ਹਿੰਦੀ ਵੀ ਹੋਵੇਗੀ।

ਹਵਾਲੇ[ਸੋਧੋ]

{{{1}}}

34