ਹੜ੍ਹ
Jump to navigation
Jump to search

ਨਾਤਾਲ, ਰਿਓ ਗਰਾਂਦੇ ਦੇ ਨੋਰਤੇ, ਬ੍ਰਾਜ਼ੀਲ ਵਿੱਚ ਅਪ੍ਰੈਲ ੨੦੧੩ ਵਿੱਚ ਆਇਆ ਹੜ੍ਹ।
ਹੜ੍ਹ ਆਮ ਤੌਰ 'ਤੇ ਸੁੱਕੀ ਰਹਿਣ ਵਾਲੀ ਭੋਂ ਦੇ ਪਾਣੀ ਦੀ ਵੱਡੀ ਮਾਤਰਾ ਹੇਠ ਡੁੱਬ ਜਾਣ ਨੂੰ ਕਹਿੰਦੇ ਹਨ।[1] ਯੂਰਪੀ ਸੰਘ ਦੇ ਹੜ੍ਹ ਅਦੇਸ਼ਾਂ ਮੁਤਾਬਕ ਹੜ੍ਹ ਆਮ ਤੌਰ 'ਤੇ ਸੁੱਕੇ ਰਹਿਣ ਵਾਲੇ ਇਲਾਕਿਆਂ ਦਾ ਪਾਣੀ ਦੀ ਤਹਿ ਨਾਲ਼ ਢਕੇ ਜਾਣਾ ਹੁੰਦਾ ਹੈ।[2] "ਵਗਦੇ ਪਾਣੀ" ਦੇ ਪ੍ਰਸੰਗ ਵਿੱਚ ਹੜ੍ਹ ਜਵਾਰਭਾਟਾ ਦੇ ਅੰਦਰ ਆਉਣ ਲਈ ਵੀ ਵਰਤਿਆ ਜਾਂਦਾ ਹੈ। ਇਹ ਕਿਸੇ ਜਲ-ਪਿੰਡ, ਜਿਵੇਂ ਕਿ ਦਰਿਆ ਜਾਂ ਝੀਲ, ਦੇ ਪਾਣੀ ਦਾ ਵਹਾਅ ਵਧਣ ਕਰਕੇ ਆਉਂਦੇ ਹਨ ਜਦੋਂ ਪਾਣੀ ਸਧਾਰਨ ਬੰਨ੍ਹਾਂ ਨੂੰ ਤੋੜ ਕੇ ਨੀਵੇਂ ਇਲਾਕਿਆਂ ਵਿੱਚ ਆ ਵੜਦਾ ਹੈ।[3] ਕਈ ਵਾਰ ਹੜ੍ਹ ਕਿਸੇ ਇਲਾਕੇ ਵਿੱਚ ਪੂਰੀ ਤਰ੍ਹਾਂ ਨਾਲ਼ ਭਿੱਜੀ ਹੋਈ ਧਰਤੀ 'ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਰਕੇ ਵੀ ਆ ਸਕਦੇ ਹਨ।
ਬਾਹਰੀ ਕੜੀਆਂ[ਸੋਧੋ]
- "Punjabi - King County Flood Safety Video ." (Archive) King County Flood Control District - King County, Washington (Video on YouTube)
ਹਵਾਲੇ[ਸੋਧੋ]
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |