੨੩ ਜੁਲਾਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੁਲਾਈ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧
੧੨ ੧੩ ੧੪ ੧੫ ੧੬ ੧੭ ੧੮
੧੯ ੨੦ ੨੧ ੨੨ ੨੩ ੨੪ ੨੫
੨੬ ੨੭ ੨੮ ੨੯ ੩੦ ੩੧
੨੦੧੫

੨੩ ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 204ਵਾਂ (ਲੀਪ ਸਾਲ ਵਿੱਚ 205ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 161 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1549– ਇੰਗਲੈਂਡ ਦੇ ਬਾਦਸ਼ਾਹ ਹੈਨਰੀ ਅਠਵੇਂ ਦੇ ਚੀਫ਼ ਮਨਿਸਟਰ ਥਾਮਸ ਕਰੌਮਵੈਲ ਨੂੰ ਗ਼ੱਦਾਰੀ ਅਤੇ ਕੁਫ਼ਰ ਦਾ ਦੋਸ਼ ਲਾ ਕੇ ਲੰਡਨ ਵਿਚ ਫਾਂਸੀ ਦਿਤੀ ਗਈ।
  • 1829ਅਮਰੀਕਾ ਵਿਚ ਵਿਲੀਅਮ ਬਰਟ ਨੇ ਪਹਿਲਾ ਟਾਈਪ ਰਾਈਟਰ ਪੇਟੈਂਟ ਕਰਵਾਇਆ।
  • 1904ਸੇਂਟ ਲੂਈਸ (ਮਿਸਉਰੀ, ਅਮਰੀਕਾ) ਦੇ ਚਾਰਲਸ ਈ. ਮੈਂਚਿਜ਼ ਨੇ ਆਈਸ ਕਰੀਮ ਵਾਲੀ ਕੋਨ ਦੀ ਕਾਢ ਕੱਢੀ।
  • 1952ਮਿਸਰ ਦੇ ਜਰਨੈਲ ਜਮਾਲ ਅਬਦਲ ਨਾਸਿਰ ਦੀ ਅਗਵਾਈ ਹੇਠ ਫ਼ੌਜ ਨੇ ਦੇਸ਼ ਦੇ ਬਾਦਸ਼ਾਹ ਫ਼ਾਰੂਕ ਨੂੰ ਹਟਾ ਕੇ ਮੁਲਕ ਦੀ ਤਾਕਤ ਸੰਭਾਲ ਲਈ। ਮਗਰੋਂ 23 ਜੂਨ, 1956 ਦੇ ਦਿਨ ਉਹ ਪ੍ਰਾਈਮ ਮਨਿਸਟਰ ਬਣ ਗਿਆ। ਉਸ ਨੇ 14 ਸਾਲ ਹਕੂਮਤ ਕੀਤੀ। *1984– ‘ਮਿਸ ਅਮਰੀਕਾ’ ਨੇ ਅਪਣਾ ਤਾਜ ਮੋੜ ਦਿਤਾ। ਉਸ ‘ਤੇ ਦੋਸ਼ ਸੀ ਕਿ ਉਸ ਦੀਆਂ ਅਲਫ਼ ਨੰਗੀਆਂ ਤਸਵੀਰਾਂ ‘ਪੈਂਟਹਾਊਸ’ ਮੈਗ਼ਜ਼ੀਨ ਵਿਚ ਛਪੀਆਂ ਸਨ।
  • 1707– ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਵਿਚਕਾਰ ਮੁਲਾਕਾਤ
  • 1914ਕੈਨੇਡਾ ਸਰਕਾਰ ਨੇ ਇਕ ਨਵਾਂ ਕਾਨੂੰਨ ਪਾਸ ਕੀਤਾ ਸੀ ਕਿ ਸਿਰਫ਼ ਸਿੱਧੇ ਕੈਨੇਡਾ ਪੁੱਜਣ ਵਾਲੇ ਮੁਸਾਫ਼ਰਾਂ ਨੂੰ ਹੀ ਕੈਨੇਡਾ ਵਿਚ ਉਤਰਨ ਅਤੇ ਰਹਿਣ ਦੀ ਇਜਾਜ਼ਤ ਮਿਲੇਗੀ। ਇਸ ਮਸਲੇ ਨੂੰ ਹੱਲ ਕਰਨ ਵਾਸਤੇ ਗੁਰਦਿਤ ਸਿੰਘ ਸਰਹਾਲੀ (ਅੰਮ੍ਰਿਤਸਰ) ਨੇ ਇਕ ਜਾਪਾਨੀ ਸਮੁੰਦਰੀ ਜਹਾਜ਼ ਕਾਮਾਗਾਟਾਮਾਰੂ ਕਿਰਾਏ ‘ਤੇ ਲੈ ਲਿਆ ਤਾਕਿ ਕਾਨੂੰਨੀ ਅੜਿੱਕੇ ਨੂੰ ਦੂਰ ਕੀਤਾ ਜਾ ਸਕੇ। ਇਹ ਜਹਾਜ਼, 29 ਮਾਰਚ, 1914 ਨੂੰ ਸਿੱਧਾ ਕੈਨੇਡਾ ਪਹੁੰਚਣਾ ਸੀ। ਪਰ ਰਸਤੇ ਵਿਚ ਦੇਰ ਹੋਣ ਕਾਰਨ ਇਹ ਜਹਾਜ਼ 22 ਮਈ, 1914 ਨੂੰ ਵੈਨਕੂਵਰ ਪਹੁੰਚਿਆ। ਕੈਨੇਡਾ ਦੇ ਨਸਲੀ ਹਾਕਮਾਂ ਨੇ ਇੰਜ ਸਿੱਧੇ ਪੁੱਜੇ ਮੁਸਾਫ਼ਰਾਂ ਨੂੰ ਵੀ ਉਤਰਨ ਦੀ ਇਜਾਜ਼ਤ ਨਾ ਦਿਤੀ। ਜਹਾਜ਼ ‘ਤੇ ਫ਼ਾਇਰਿੰਗ ਕਰ ਕੇ ਜਹਾਜ਼ ਨੂੰ ਤਬਾਹ ਕਰਨ ਦੀ ਧਮਕੀ ਦਿਤੀ। ਇਸ ਦੇ ਜਵਾਬ ਵਿਚ ਕੈਨੇਡਾ ਦੀ ਸਿੱਖ ਸੰਗਤ ਨੇ 21 ਜੁਲਾਈ, 1914 ਨੂੰ ਵੈਨਕੂਵਰ ਦੇ ਗੁਰਦਵਾਰੇ ਵਿਚ ਇਕ ਇਕੱਠ ਕੀਤਾ ਤੇ ਮਤਾ ਪਾਸ ਕੀਤਾ ਕਿ ਜੇਕਰ ਜਹਾਜ਼ ਉਤੇ ਗੋਲੀ ਚਲਾਈ ਗਈ ਤਾਂ ਸਿੱਖ, ਵੈਨਕੂਵਰ ਸ਼ਹਿਰ ਨੂੰ ਸਾੜ ਕੇ ਸੁਆਹ ਕਰ ਦੇਣਗੇ। ਸਿੱਖਾਂ ਦੇ ਇਸ ਐਲਾਨ ਤੋਂ ਸਰਕਾਰ ਡਰ ਗਈ। ਹੁਣ ਸਰਕਾਰ ਨੇ ਸਿੱਖ ਆਗੂਆਂ ਨਾਲ ਮੁੜ ਗੱਲਬਾਤ ਕੀਤੀ। ਜਹਾਜ਼ ਵਿਚਲੇ ਸਿੱਖ ਵੀ, ਨਵੇਂ ਬਣੇ ਕਾਨੂੰਨ ਦੀ ਚਾਲਾਕੀ ਵਿਰੁਧ ਟੱਕਰ ਲੈਣ ਦੀ ਬਜਾਏ ਵਾਪਸ ਪੰਜਾਬ ਮੁੜਨ ਵਾਸਤੇ ਰਾਜ਼ੀ ਹੋ ਗਏ। ਕੈਨੇਡਾ ਸਰਕਾਰ ਨੇ ਵੀ ਜਹਾਜ਼ ਨੂੰ ਤੇਲ ਅਤੇ ਖਾਣ-ਪੀਣ ਦਾ ਸਮਾਨ ਲੈਣ ਦੀ ਇਜਾਜ਼ਤ ਦੇ ਦਿਤੀ। ਅਖ਼ੀਰ, 23 ਜੁਲਾਈ ਨੂੰ ਜਹਾਜ਼ ਕਲਕੱਤੇ ਨੂੰ ਵਾਪਸ ਮੁੜ ਪਿਆ।
  • 1985ਰਾਜੀਵ ਗਾਂਧੀ ਅਤੇ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਮੁਲਾਕਾਤ ਹੋਈ।
  • 2014ਹਰਿਆਣਾ ਸਰਕਾਰ ਨੇ 41 ਮੈਂਬਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ।

ਛੁੱਟੀਆਂ[ਸੋਧੋ]

ਜਨਮ[ਸੋਧੋ]