ਈਸ਼ਵਰ ਚੰਦਰ ਨੰਦਾ
ਈਸ਼ਵਰ ਚੰਦਰ ਨੰਦਾ |
---|
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965[1]) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਜੀਵਨ
[ਸੋਧੋ]ਨੰਦਾ ਦਾ ਜਨਮ 30 ਸਤੰਬਰ 1892 ਨੂੰ ਪਿੰਡ ਗਾਂਧੀਆਂ ਪਨਿਆੜਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਾਲਾ ਭਾਗਮੱਲ ਦੇ ਘਰ ਹੋਇਆ। ਬਚਪਨ ਵਿੱਚ ਹੀ ਪਿਤਾ ਦੀ ਮੌਤ ਹੋ ਜਾਣ ਕਾਰਨ ਨੰਦੇ ਨੇ ਬੜੀ ਗ਼ਰੀਬੀ ਦੇ ਦਿਨ ਦੇਖੇ ਪਰ ਫਿਰ ਵੀ ਉਸ ਵਿੱਚ ਪੜ੍ਹਨ ਦੀ ਲਗਨ ਮੱਧਮ ਨਾ ਪਈ। ਦਿਆਲ ਸਿੰਘ ਕਾਲਜ,ਲਾਹੌਰ ਵਿੱਚੋਂ ਉਸਨੇ ਪਹਿਲਾਂ ਬੀ.ਏ.ਆਨਰਜ਼ ਅਤੇ ਫੇਰ ਅੰਗਰੇਜ਼ੀ ਦੀ ਐੱਮ.ਏ.ਪੰਜਾਬ ਯੂਨੀਵਰਸਿਟੀ ਲਾਹੌਰ ਵਿਚੌਂ ਅੱਵਲ ਰਹਿਕੇ ਪਾਸ ਕੀਤੀ। ਫਿਰ ਉਹ ਦਿਆਲ ਸਿੰਘ ਕਾਲਜ ਵਿੱਚ ਹੀ ਅੰਗਰੇਜ਼ੀ ਦੇ ਲੈਕਚਰਾਰ ਲੱਗ ਗਏ।[2]
ਬਚਪਨ ਦਾ ਸ਼ੌਂਕ
[ਸੋਧੋ]ਉਸ ਨੂੰ ਬਚਪਨ ਤੋਂ ਹੀ ਰਾਸ ਲੀਲ੍ਹਾ, ਰਾਮ ਲੀਲ੍ਹਾ, ਲੋਕ ਨਾਟਕ, ਖੇਡਾਂ ਅਤੇ ਤਮਾਸ਼ੇ ਆਦਿ ਵੇਖਣ ਦਾ ਬਹੁਤ ਸ਼ੌਂਕ ਸੀ। ਸਕੂਲ ਦੇ ਦਿਨਾਂ ਵਿੱਚ ਉਸ ਨੇ ਆਪ ਨਾਟਕਾਂ ਵਿੱਚ ਅਦਾਕਾਰੀ ਕੀਤੀ। ਕਾਲਜ ਦੀ ਪੜ੍ਹਾਈ ਦੌਰਾਨ ਉਸ ਦਾ ਮੇਲ, ਨਾਟਕ ਵਿੱਚ ਉਤਸ਼ਾਹ ਰੱਖਣ ਵਾਲੀ ਇੱਕ ਪ੍ਰੋਫੈਸਰ ਦੀ ਪਤਨੀ, ਮਿਸਿਜ਼ ਨੌਰਾ ਰਿਚਰਡ ਨਾਲ਼ ਹੋਇਆ। ਉਸ ਦੀ ਪ੍ਰੇਰਨਾ ਸਦਕਾ ਆਈ. ਸੀ. ਨੰਦਾ ਨੇ ਨਾਟਕ ਲਿਖਣੇ ਅਤੇ ਖੇਡਣੇ ਸ਼ੁਰੂ ਕਰ ਦਿੱਤੇ। ਦੁਲਹਨ ਉਸ ਦਾ ਪਹਿਲਾ ਇਕਾਂਗੀ ਹੈ, ਜੋ ਉਸ ਨੇ ਸੰਨ 1913 ਵਿੱਚ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਲਿਖਿਆ ਅਤੇ ਪਹਿਲਾ ਇਨਾਮ ਹਾਸਲ ਕੀਤਾ।
ਯੋਗਦਾਨ
[ਸੋਧੋ]ਪੂਰੇ ਨਾਟਕ
[ਸੋਧੋ]- ਸਭੱਦਰਾ (1920)
- ਵਰ ਘਰ ਜਾਂ ਲਿਲੀ ਦਾ ਵਿਆਹ (1928 ਈ:)
- ਸ਼ਾਮੂ ਸ਼ਾਹ (1928)
- ਸੋਸ਼ਲ ਸਰਕਲ (1949)
ਇਕਾਂਗੀ ਸੰਗ੍ਰਹਿ
[ਸੋਧੋ]ਹਵਾਲੇ
[ਸੋਧੋ]- ↑ ਰਛਪਾਲ ਸਿੰਘ ਗਿੱਲ (2004). ਪੰਜਾਬ ਕੋਸ਼ ਜਿਲਦ ਦੂਜੀ. ਭਾਸ਼ਾ ਵਿਭਾਗ ਪੰਜਾਬ. p. 201.
- ↑ http://sahitchintan.airinsoft.in/article_details.aspx?id=3[permanent dead link]
- ↑ ਡਾ. ਰਘਬੀਰ ਸਿੰਘ (2007). ਮੰਚ ਦਰਸ਼ਨ. ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ. p. 147-148. ISBN 81-7380-153-3.
{{cite book}}
:|access-date=
requires|url=
(help); More than one of|pages=
and|page=
specified (help)