ਗੁਰਦਿਆਲ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਗੁਰਦਿਆਲ ਸਿੰਘ ਸਬੰਧੀ ਸੰਖੇਪ ਜਾਣਕਾਰੀ ਨੂੰ ਵਿਸਥਾਰ ਦਿੱਤਾ ਹੈ ਜੀ
ਲਾਈਨ 14: ਲਾਈਨ 14:
|occupation = ਨਾਵਲਕਾਰ, ਕਹਾਣੀਕਾਰ, ਲੇਖਕ
|occupation = ਨਾਵਲਕਾਰ, ਕਹਾਣੀਕਾਰ, ਲੇਖਕ
}}
}}
ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ।
'''ਗੁਰਦਿਆਲ ਸਿੰਘ''' (10 ਜਨਵਰੀ 1933 - 16 ਅਗਸਤ 2016) ਇਕ ਉੱਘੇ [[ਪੰਜਾਬੀ]] ਨਾਵਲਕਾਰ, ਕਹਾਣੀਕਾਰ ਅਤੇ ਹੋਰ ਵਿਧਾਵਾਂ ਦੇ ਲੇਖਕ ਸਨ।

<ref name="pt">{{cite news | url=http://punjabitribuneonline.com/2012/07/%E0%A8%AA%E0%A9%B0%E0%A8%9C%E0%A8%BE%E0%A8%AC%E0%A9%80-%E0%A8%A8%E0%A8%BE%E0%A8%B5%E0%A8%B2-%E0%A8%A6%E0%A8%BE-%E0%A8%B9%E0%A8%BE%E0%A8%B8%E0%A8%B2-%E0%A8%97%E0%A9%81%E0%A8%B0%E0%A8%A6%E0%A8%BF/ | title=ਪੰਜਾਬੀ ਨਾਵਲ ਦਾ ਹਾਸਲ ਗੁਰਦਿਆਲ ਸਿੰਘ | work=ਖ਼ਬਰ ਲੇਖ | date=ਜੁਲਾਈ ੨੧, ੨੦੧੨ | agency=[[ਪੰਜਾਬੀ ਟ੍ਰਿਬਿਊਨ]] | accessdate=ਸਤੰਬਰ ੨੧, ੨੦੧੨}}</ref> ਓਹਨਾਂ ਨੇ ਆਪਣੀ ਪਹਿਲੀ ਕਹਾਣੀ ''ਭਾਗਾਂ ਵਾਲ਼ੇ'' ਤੋਂ ਇੱਕ ਕਹਾਣੀਕਾਰ ਦੇ ਤੌਰ ’ਤੇ ਸ਼ੁਰੂਆਤ ਕੀਤੀ ਜੋ 1957 ਵਿੱਚ ਪ੍ਰੋ. ਮੋਹਨ ਸਿੰਘ ਦੇ ਰਸਾਲੇ '''[[ਪੰਜ ਦਰਿਆ (ਰਸਾਲਾ)|ਪੰਜ ਦਰਿਆ]]''' ਵਿੱਚ ਛਪੀ।<ref name=pt/> ਉਹਨਾਂ ਦੀ ਆਮਦ ਨਾਲ਼ ਪੰਜਾਬੀ [[ਨਾਵਲ]] ਦਾ ਮੁਹਾਂਦਰਾ ਤਬਦੀਲ ਹੋਣਾ ਸ਼ੁਰੂ ਹੋਇਆ। 1964 ਵਿੱਚ ਛਪੇ ਉਨ੍ਹਾਂ ਦੇ ਪਹਿਲੇ ਨਾਵਲ [[ਮੜ੍ਹੀ ਦਾ ਦੀਵਾ]] ਨਾਲ਼ ਪੰਜਾਬੀ ਵਿੱਚ ਆਲੋਚਨਾਤਮਕ ਯਥਾਰਥਵਾਦੀ ਰਚਨਾ ਵਿਧੀ ਪ੍ਰਗਟ ਹੋਈ। ਗੁਰਦਿਆਲ ਸਿੰਘ ਦੇ ਨਾਵਲ ''ਅੱਧ ਚਾਨਣੀ ਰਾਤ'' ਅਤੇ ''ਮੜ੍ਹੀ ਦਾ ਦੀਵਾ'' ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਤਰਜਮਾ ਹੋਇਆ। ਓਹਨਾਂ ਦੇ ਦੋ ਨਾਵਲਾਂ ਮੜ੍ਹੀ ਦਾ ਦੀਵਾ ਅਤੇ ''ਅੰਨ੍ਹੇ ਘੋੜੇ ਦਾ ਦਾਨ'' ਦੀਆਂ ਕਹਾਣੀਆਂ ’ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ।<ref name=pt/> ਮੜ੍ਹੀ ਦਾ ਦੀਵਾ ’ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ 1989 ਹਾਸਲ ਕੀਤਾ।
ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।'

ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ. ਬੀ. ਸੀ. (ਯੂ. ਕੇ.) ਵੱਲੋਂ 20ਵੀਂ ਸਦੀ ਦੇ ਪੁਰਸਕਾਰਾਂ ਸਮੇਤ ਉਹ ਅਨੇਕਾਂ ਮਾਣ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਜਿਨ੍ਹਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦਿੱਤਾ ਗਿਆ ਵਿਜ਼ਟਿੰਗ ਪ੍ਰੋਫੈਸਰ ਦਾ ਸਨਮਾਨ ਵੀ ਸ਼ਾਮਿਲ ਹੈ।

ਜਿੱਥੇ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਨ੍ਹਾਂ ਨੂੰ 'ਸਾਡੇ ਸਮਿਆਂ ਦਾ ਸਭ ਤੋਂ ਵੱਡਾ ਲੇਖਕ' ਦਸਦੇ ਹਨ ਉਥੇ ਉੱਘੇ ਆਲੋਚਕ ਡਾ. ਟੀ. ਆਰ. ਵਿਨੋਦ ਉਨ੍ਹਾਂ ਨੂੰ 'ਪੰਜਾਬੀ ਦਾ ਪਹਿਲਾ ਫਿਲਾਸਫਰ ਗਲਪਕਾਰ' ਕਹਿੰਦੇ ਹਨ।


===ਜ਼ਿੰਦਗੀ===
===ਜ਼ਿੰਦਗੀ===

02:26, 30 ਨਵੰਬਰ 2016 ਦਾ ਦੁਹਰਾਅ

ਗੁਰਦਿਆਲ ਸਿੰਘ
ਜਨਮ(1933-01-10)10 ਜਨਵਰੀ 1933
ਮੌਤ16 ਅਗਸਤ 2016(2016-08-16) (ਉਮਰ 83)
ਰਾਸ਼ਟਰੀਅਤਾਭਾਰਤੀ
ਪੇਸ਼ਾਨਾਵਲਕਾਰ, ਕਹਾਣੀਕਾਰ, ਲੇਖਕ
ਲਈ ਪ੍ਰਸਿੱਧਮੜ੍ਹੀ ਦਾ ਦੀਵਾ (1964), ਅੰਨ੍ਹੇ ਘੋੜੇ ਦਾ ਦਾਨ

ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ।

ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।'

ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ. ਬੀ. ਸੀ. (ਯੂ. ਕੇ.) ਵੱਲੋਂ 20ਵੀਂ ਸਦੀ ਦੇ ਪੁਰਸਕਾਰਾਂ ਸਮੇਤ ਉਹ ਅਨੇਕਾਂ ਮਾਣ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਜਿਨ੍ਹਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦਿੱਤਾ ਗਿਆ ਵਿਜ਼ਟਿੰਗ ਪ੍ਰੋਫੈਸਰ ਦਾ ਸਨਮਾਨ ਵੀ ਸ਼ਾਮਿਲ ਹੈ।

ਜਿੱਥੇ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਨ੍ਹਾਂ ਨੂੰ 'ਸਾਡੇ ਸਮਿਆਂ ਦਾ ਸਭ ਤੋਂ ਵੱਡਾ ਲੇਖਕ' ਦਸਦੇ ਹਨ ਉਥੇ ਉੱਘੇ ਆਲੋਚਕ ਡਾ. ਟੀ. ਆਰ. ਵਿਨੋਦ ਉਨ੍ਹਾਂ ਨੂੰ 'ਪੰਜਾਬੀ ਦਾ ਪਹਿਲਾ ਫਿਲਾਸਫਰ ਗਲਪਕਾਰ' ਕਹਿੰਦੇ ਹਨ।

ਜ਼ਿੰਦਗੀ

ਸ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਵਾਰ ਵਿੱਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤੱਕ ਓਥੇ ਹੀ ਰਹਿੰਦੇ ਹਨ। ਉਨ੍ਹਾਂ ਦੇ ਤਿੰਨ ਭਰਾ ਤੇ ਇੱਕ ਭੈਣ ਹਨ। ਘਰੇਲੂ ਕਾਰਨਾਂ ਕਰਕੇ ਬਚਪਨ ਵਿੱਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ। ਦਸਵੀਂ ਪਾਸ ਕਰਕੇ ਪ੍ਰਾਈਵੇਟ ਸਕੂਲ ਵਿੱਚ ਮਾਸਟਰੀ ਕੀਤੀ ਫਿਰ ਘਾਲਣਾ ਘਾਲ ਕੇ ਉਚੇਰੀ ਵਿੱਦਿਆ ਲੈ ਕੇ ਸਰਕਾਰੀ ਨੌਕਰੀ (ਲੈਕਚਰਰਸ਼ਿਪ) ਹਾਸਲ ਕੀਤੀ ਅਤੇ ਪੰਦਰਾਂ ਵਰ੍ਹਿਆਂ ਬਾਅਦ ਪਟਿਆਲੇ ਯੂਨੀਵਰਸਿਟੀ ਵਿੱਚ ਰੀਡਰ ਬਣੇ ਅਤੇ ੧੯੯੫ ਵਿੱਚ ਪ੍ਰੋਫੈਸਰੀ ਤੋਂ ਸੇਵਾ ਮੁਕਤ ਹੋਏ। ਬਲਵੰਤ ਕੌਰ ਨਾਲ਼ ਓਹਨਾਂ ਦਾ ਵਿਆਹ ਹੋਇਆ ਅਤੇ ਉਨ੍ਹਾਂ ਦੇ ਘਰ ਇੱਕ ਲੜਕਾ ਅਤੇ ਦੋ ਲੜਕੀਆਂ ਦਾ ਜਨਮ ਹੋਇਆ। ਗਿਆਨ ਪੀਠ ਪੁਰਸਕਾਰ ਵਿਜੇਤਾ ਨਵਾਲਕਾਰ ਗੁਰਦਿਆਲ ਸਿੰਘ ਦਾ ਮਿਤੀ 16 ਅਗਸਤ 2016 ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ।[1]

ਰਚਨਾਵਾਂ

ਨਾਵਲ

ਕਹਾਣੀ ਸੰਗ੍ਰਹਿ

ਨਾਟਕ

ਗਦ

ਬੱਚਿਆਂ ਲਈ

ਸੰਪਾਦਿਤ

ਅਨੁਵਾਦ

ਸਨਮਾਨ

  • ਗੁਰਦਿਆਲ ਸਿੰਘ ਨੇ 1998 ਵਿੱਚ ਭਾਰਤੀ ਰਾਸ਼ਟਰਪਤੀ ਵੱਲੋਂ ਪਦਮ ਸ੍ਰੀ ਅਵਾਰਡ ਹਾਸਲ ਕੀਤਾ।[2]
  • ਇਸ ਤੋਂ ਬਿਨਾਂ 1999 ਵਿੱਚ ਗਿਆਨਪੀਠ ਅਵਾਰਡ,[3]
  • ਭਾਰਤੀ ਸਾਹਿਤ ਅਕਾਦਮੀ ਅਵਾਰਡ, ਅੱਧ ਚਾਨਣੀ ਰਾਤ (1975),
  • ਨਾਨਕ ਸਿੰਘ ਨਾਵਲਿਸਟ ਅਵਾਰਡ (1975),
  • ਸੋਵੀਅਤ ਨਹਿਰੂ ਅਵਾਰਡ (1986),
  • ਅਪੰਜਾਬੀ ਸਾਹਿਤ ਅਕਾਡਮੀ ਵੱਲੋਂ ਅਤੇ ਭਾਸ਼ਾ ਵਿਭਾਗ ਦੇ ਕਈ ਅਤੇ ਹੋਰ ਅਨੇਕ ਮਾਣ ਸਨਮਾਨ ਹਾਸਲ ਕੀਤੇ।
  • ਨਾਵਲਕਾਰ ਸ. ਗੁਰਦਿਆਲ ਸਿੰਘ ਨਾਮ 2015 ਵਿਚ 'ਲਿਮਕਾ ਬੁੱਕ ਆਫ ਰਿਕਾਰਡ' 'ਚ ਦਰਜ ਕੀਤਾ ਗਿਆ[4]
  • ਨਾਵਲ ਮੜ੍ਹੀ ਦਾ ਦੀਵਾ ’ਤੇ ਬਣੀ ਫਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ 1989 ਹਾਸਲ ਕੀਤਾ।

ਹਵਾਲੇ

  1. http://m.dailyhunt.in/news/india/punjabi/punjabi-news-online-epaper-punjabin/madi-da-diva-navalakar-guradiaal-singh-di-maut-newsid-56781421
  2. "ਹਮੇਸ਼ਾ ਵਿਵਸਥਾ ਵਿਰੋਧੀ ਹੀ ਰਿਹਾ ਹੈ ਪੰਜਾਬੀ ਸਾਹਿਤ- ਪ੍ਰੋ: ਗੁਰਦਿਆਲ ਸਿੰਘ". ਖ਼ਬਰ. ਰੋਜ਼ਾਨਾ ਅਜੀਤ. ਸਤੰਬਰ ੧, ੨੦੧੨. Retrieved ਸਿਤੰਬਰ ੨੧, ੨੦੧੨. {{cite news}}: Check date values in: |accessdate= and |date= (help); External link in |agency= (help)
  3. "ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਵ ਸਾਹਿਤ ਦੇ ਸ਼ਾਹਕਾਰ ਨਾਵਲ ਪੁਸਤਕ ਲੋਕ ਅਰਪਣ". QuamiEkta.com. ਜੂਨ ੧, ੨੦੧੨. Retrieved ਸਿਤੰਬਰ ੨੧, ੨੦੧੨. {{cite web}}: Check date values in: |accessdate= and |date= (help); External link in |publisher= (help)
  4. http://beta.ajitjalandhar.com/news/20150226/2/854720.cms#854720